ਜੋਅ ਬਾਈਡੇਨ ਨੇ ਇਜ਼ਰਾਈਲ ਲਈ ''ਠੋਸ'' ਸਮਰਥਨ ਦੀ ਕੀਤੀ ਮੰਗ, ਦਿੱਤੇ ਇਹ ਨਿਰਦੇਸ਼

10/08/2023 12:38:59 PM

ਵਾਸ਼ਿੰਗਟਨ (ਭਾਸ਼ਾ) - ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਕਿਹਾ ਕਿ ਇਜ਼ਰਾਈਲ ਨੂੰ ਆਪਣੀ ਅਤੇ ਆਪਣੇ ਲੋਕਾਂ ਦੀ ਸੁਰੱਖਿਆ ਕਰਨ ਦਾ ਅਧਿਕਾਰ ਹੈ। ਉਸਨੇ ਹਮਾਸ ਦੇ "ਅੱਤਵਾਦੀ ਹਮਲਿਆਂ" ਦੇ ਜਵਾਬ ਵਿੱਚ ਇਜ਼ਰਾਈਲ ਲਈ "ਠੋਸ ਅਤੇ ਅਟੁੱਟ" ਸਮਰਥਨ ਦੀ ਮੰਗ ਕੀਤੀ। ਫਲਸਤੀਨੀ ਕੱਟੜਪੰਥੀ ਸਮੂਹ ਹਮਾਸ ਨੇ ਸ਼ਨੀਵਾਰ ਨੂੰ ਇਜ਼ਰਾਈਲ 'ਤੇ ਰਾਕੇਟ ਹਮਲੇ ਕੀਤੇ, ਜਿਸ ਵਿਚ ਘੱਟੋ-ਘੱਟ 250 ਲੋਕ ਮਾਰੇ ਗਏ।

ਇਹ ਵੀ ਪੜ੍ਹੋ :  GST ਕੌਂਸਲ ਦੀ ਬੈਠਕ 'ਚ ਲਏ ਗਏ ਕਈ ਵੱਡੇ ਫੈਸਲੇ ,ਹੁਣ ਬਾਜਰੇ ਤੋਂ ਬਣੇ ਉਤਪਾਦਾਂ 'ਤੇ ਕੋਈ ਟੈਕਸ

ਮੀਡੀਆ ਰਿਪੋਰਟਾਂ ਵਿਚ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਇਜ਼ਰਾਈਲ ਨੇ ਵੀ ਗਾਜ਼ਾ ਪੱਟੀ 'ਤੇ ਹਵਾਈ ਹਮਲਿਆਂ ਨਾਲ ਜਵਾਬੀ ਕਾਰਵਾਈ ਕੀਤੀ, ਜਿਸ ਵਿਚ 230 ਤੋਂ ਵੱਧ ਲੋਕ ਮਾਰੇ ਗਏ। ਅਮਰੀਕਾ ਨੇ ਇਜ਼ਰਾਈਲ ਦਾ ਸਮਰਥਨ ਹਾਸਲ ਕਰਨ ਅਤੇ ਹਮਾਸ ਵਿਰੁੱਧ ਲੋੜੀਂਦੀ ਕਾਰਵਾਈ ਸ਼ੁਰੂ ਕਰਨ ਲਈ ਇੱਕ ਵੱਡੀ ਕੂਟਨੀਤਕ ਮੁਹਿੰਮ ਚਲਾਈ। ਬਾਈਡੇਨ ਨੇ ਸ਼ਨੀਵਾਰ ਸ਼ਾਮ ਨੂੰ ਵ੍ਹਾਈਟ ਹਾਊਸ ਤੋਂ ਕਿਹਾ, “ਇਸਰਾਈਲ ਨੂੰ ਅੱਤਵਾਦੀ ਹਮਲਿਆਂ ਦੇ ਮੱਦੇਨਜ਼ਰ ਆਪਣੀ ਅਤੇ ਆਪਣੇ ਲੋਕਾਂ ਦੀ ਰੱਖਿਆ ਕਰਨ ਦਾ ਅਧਿਕਾਰ ਹੈ। ਇਜ਼ਰਾਈਲ ਦੇ ਕਿਸੇ ਵੀ ਦੁਸ਼ਮਣ ਲਈ ਇਨ੍ਹਾਂ ਹਮਲਿਆਂ ਦਾ ਫਾਇਦਾ ਉਠਾਉਣ ਦਾ ਇਹ ਸਮਾਂ ਨਹੀਂ ਹੈ। ਦੁਨੀਆ ਦੇਖ ਰਹੀ ਹੈ।'' ਉਨ੍ਹਾਂ ਕਿਹਾ ਕਿ ਉਹ ਜਾਰਡਨ ਦੇ ਸ਼ਾਹ ਦੇ ਸੰਪਰਕ 'ਚ ਹਨ ਅਤੇ ਕਾਂਗਰਸ (ਅਮਰੀਕੀ ਸੰਸਦ) ਦੇ ਕਈ ਮੈਂਬਰਾਂ ਨਾਲ ਵੀ ਗੱਲ ਕੀਤੀ ਹੈ। 

ਇਹ ਵੀ ਪੜ੍ਹੋ :   Flipkart ਟਰੱਕ ਤੋਂ ਹਵਾ 'ਚ ਉੱਡਣ ਲੱਗੇ 2000  ਦੇ ਨੋਟ... ਸੜਕਾਂ 'ਤੇ ਦਿਖਿਆ ਹੈਰਾਨ ਕਰਨ ਵਾਲਾ ਨਜ਼ਾਰਾ(Video)

ਬਾਈਡੇਨ ਨੇ ਆਪਣੀ ਰਾਸ਼ਟਰੀ ਸੁਰੱਖਿਆ ਸਲਾਹਕਾਰ ਟੀਮ ਨੂੰ ਇਜ਼ਰਾਈਲੀ ਹਮਰੁਤਬਾ ਨਾਲ ਗੱਲ ਕਰਨ ਦਾ ਨਿਰਦੇਸ਼ ਦਿੱਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਜ਼ਰਾਈਲ ਕੋਲ ਸਾਰੇ ਲੋੜੀਂਦੇ ਸਰੋਤ ਉਪਲਬਧ ਹਨ।

ਅਮਰੀਕੀ ਰਾਸ਼ਟਰਪਤੀ ਨੇ ਕਿਹਾ, ''ਮੈਂ ਆਪਣੀ ਟੀਮ ਨੂੰ ਮਿਸਰ, ਤੁਰਕੀ, ਕਤਰ, ਸਾਊਦੀ ਅਰਬ, ਜਾਰਡਨ, ਓਮਾਨ, ਸੰਯੁਕਤ ਅਰਬ ਅਮੀਰਾਤ (ਯੂਏਈ) ਸਮੇਤ ਖੇਤਰ ਦੇ ਸਾਰੇ ਦੇਸ਼ਾਂ ਦੇ ਨੇਤਾਵਾਂ ਨਾਲ ਲਗਾਤਾਰ ਸੰਪਰਕ 'ਚ ਰਹਿਣ ਲਈ ਕਿਹਾ ਹੈ। ਯੂਰਪੀ ਭਾਈਵਾਲਾਂ ਅਤੇ ਫਲਸਤੀਨੀ ਅਥਾਰਟੀਜ਼ ਨੂੰ ਵੀ ਅਜਿਹਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।'' ਹਮਲੇ 'ਚ ਮਾਰੇ ਗਏ ਲੋਕਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਮਨੁੱਖੀ ਪੱਧਰ 'ਤੇ ਵੀ ਇਹ ਇਕ ਭਿਆਨਕ ਤ੍ਰਾਸਦੀ ਹੈ। ਬਾਈਡੇਨ ਨੇ ਕਿਹਾ ਕਿ ਦੁਨੀਆ ਨੇ ਭਿਆਨਕ ਤਸਵੀਰਾਂ ਦੇਖੀਆਂ ਹਨ। ਇਜ਼ਰਾਇਲੀ ਸ਼ਹਿਰਾਂ 'ਤੇ ਕੁਝ ਘੰਟਿਆਂ ਦੇ ਅੰਦਰ ਹੀ ਹਜ਼ਾਰਾਂ ਰਾਕੇਟ ਦਾਗੇ ਗਏ। 

ਇਹ ਵੀ ਪੜ੍ਹੋ :  ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਮਿਲੇਗਾ ਤੋਹਫਾ, ਫਸਲਾਂ ਦੀ MSP ’ਚ ਹੋ ਸਕਦੈ ਵਾਧਾ

ਇਸ ਤੋਂ ਪਹਿਲਾਂ ਬਾਈਡੇਨ ਨੇ ਆਪਣੀ ਰਾਸ਼ਟਰੀ ਸੁਰੱਖਿਆ ਟੀਮ ਨਾਲ ਕਈ ਮੀਟਿੰਗਾਂ ਕੀਤੀਆਂ, ਜਿਨ੍ਹਾਂ ਵਿੱਚ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨਐਸਏ) ਜੇਕ ਸੁਲੀਵਾਨ, ਵਿਦੇਸ਼ ਸਕੱਤਰ ਐਂਟਨੀ ਬਲਿੰਕਨ ਅਤੇ ਰੱਖਿਆ ਸਕੱਤਰ ਲੋਇਡ ਆਸਟਿਨ ਸ਼ਾਮਲ ਹਨ। ਇਕ ਸੀਨੀਅਰ ਅਧਿਕਾਰੀ ਨੇ ਕਿਹਾ, ''ਰਾਸ਼ਟਰਪਤੀ ਨੂੰ ਸਥਿਤੀ ਅਤੇ ਘਟਨਾਕ੍ਰਮ ਬਾਰੇ ਪੂਰੀ ਜਾਣਕਾਰੀ ਦਿੱਤੀ ਗਈ ਹੈ। ਉਸ ਨੇ ਇਜ਼ਰਾਈਲ ਅਤੇ ਖੇਤਰੀ ਹਮਰੁਤਬਾ ਨਾਲ ਗੱਲਬਾਤ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਤੋਂ ਤੁਰੰਤ ਬਾਅਦ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੂੰ ਫ਼ੋਨ ਕੀਤਾ। ਪ੍ਰਧਾਨ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਇਹ ਇਜ਼ਰਾਈਲ ਲਈ ਮੁਸ਼ਕਲ ਦਿਨ ਹੈ।'' ਅਧਿਕਾਰੀ ਅਨੁਸਾਰ, ਬਾਈਡੇਨ ਨੇ ਇਜ਼ਰਾਈਲ ਨੂੰ ਪੂਰਾ ਸਮਰਥਨ ਦੇਣ ਅਤੇ ਫੌਜ ਅਤੇ ਖੁਫੀਆ ਟੀਮਾਂ ਵਿਚਕਾਰ ਨਜ਼ਦੀਕੀ ਤਾਲਮੇਲ ਰੱਖਣ 'ਤੇ ਜ਼ੋਰ ਦਿੱਤਾ। ਇਕ ਸਵਾਲ ਦੇ ਜਵਾਬ 'ਚ ਅਧਿਕਾਰੀ ਨੇ ਕਿਹਾ ਕਿ ਅਮਰੀਕਾ ਇਸ ਮਹੱਤਵਪੂਰਨ ਸਮੇਂ 'ਤੇ ਇਜ਼ਰਾਈਲ ਦਾ ਸਮਰਥਨ ਜਾਰੀ ਰੱਖੇਗਾ।

ਉਸਨੇ ਕਿਹਾ, “ਸਾਡੀ ਇਜ਼ਰਾਈਲ ਨਾਲ ਬਹੁਤ ਨਜ਼ਦੀਕੀ ਭਾਈਵਾਲੀ ਹੈ। ਅਸੀਂ ਹਮੇਸ਼ਾ ਇਜ਼ਰਾਈਲ ਅਤੇ ਹੋਰ ਭਾਈਵਾਲਾਂ ਨਾਲ ਖਿੱਤੇ ਦੀਆਂ ਖਬਰਾਂ ਬਾਰੇ ਸਮੇਂ-ਸਮੇਂ 'ਤੇ ਖੁਫੀਆ ਜਾਣਕਾਰੀ ਸਾਂਝੀ ਕਰਦੇ ਹਾਂ। ਰਾਸ਼ਟਰਪਤੀ ਨੇ ਆਪਣੀ ਟੀਮ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਹਨ ਕਿ ਇਜ਼ਰਾਈਲ ਨੂੰ ਜੋ ਵੀ ਸਹਾਇਤਾ ਦੀ ਲੋੜ ਹੈ, ਉਸ ਨੂੰ ਮੁਹੱਈਆ ਕਰਵਾਇਆ ਜਾਵੇ।

ਇਹ ਵੀ ਪੜ੍ਹੋ :   ਲੁਲੂ ਗਰੁੱਪ ਦੇ ਚੇਅਰਮੈਨ ਨੇ ਕੀਤੀ PM ਮੋਦੀ ਦੀ ਤਾਰੀਫ਼, ਕਿਹਾ-ਵਿਸ਼ਵ ਸ਼ਕਤੀ ਬਣ ਰਿਹੈ ਭਾਰਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Harinder Kaur

This news is Content Editor Harinder Kaur