ਜੋਅ ਬਾਈਡੇਨ ਨੇ ਜਸਟਿਨ ਟਰੂਡੋ ਨੂੰ ਚੋਣਾਂ ਜਿੱਤਣ ’ਤੇ ਦਿੱਤੀ ਵਧਾਈ

Wednesday, Sep 22, 2021 - 10:20 PM (IST)

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)-ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਮੰਗਲਵਾਰ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਲਈ ਵਧਾਈ ਦਿੱਤੀ। ਵ੍ਹਾਈਟ ਹਾਊਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਸਟਿਨ ਟਰੂਡੋ ਅਤੇ ਉਨ੍ਹਾਂ ਦੀ ਲਿਬਰਲ ਪਾਰਟੀ ਨੂੰ ਚੋਣ ਜਿੱਤ ਲਈ ਵਧਾਈ ਦਿੰਦਿਆਂ ਬਾਈਡੇਨ ਨੇ ਦੋਵਾਂ ਦੇਸ਼ਾਂ ਦਰਮਿਆਨ ਮਜ਼ਬੂਤ ​​ਅਤੇ ਡੂੰਘੀ ਦੋਸਤੀ ਦੀ ਉਮੀਦ ਕੀਤੀ। ਆਪਣੀ ਗੱਲਬਾਤ ਦੌਰਾਨ ਦੋਵਾਂ ਦੇਸ਼ਾਂ ਦੇ ਪ੍ਰਤੀਨਿਧਾਂ ਨੇ ਆਪਣੀਆਂ ਅਰਥ ਵਿਵਸਥਾਵਾਂ ਦੀ ਲਚਕਤਾ ਨੂੰ ਮਜ਼ਬੂਤ ​​ਕਰਨ ਅਤੇ ਮਹਾਮਾਰੀ ਸਬੰਧੀ ਤਾਲਮੇਲ ਲਈ ਉਨ੍ਹਾਂ ਦੀ ਸਾਂਝੀ ਵਚਨਬੱਧਤਾ ’ਤੇ ਵੀ ਚਰਚਾ ਕੀਤੀ। ਕੈਨੇਡਾ ’ਚ ਜਸਟਿਸ ਟਰੂਡੋ ਦੀ ਲਿਬਰਲ ਪਾਰਟੀ ਨੇ ਚੋਣਾਂ ਜਿੱਤ ਲਈਆਂ ਹਨ ਪਰ ਸੰਸਦ ’ਚ ਪੂਰਨ ਬਹੁਮਤ ਹਾਸਲ ਕਰਨ ਤੋਂ ਖੁੰਝ ਗਈ ਹੈ। ਕੈਨੇਡੀਅਨ ਚੋਣਾਂ ਤੋਂ ਕੁਝ ਦਿਨ ਪਹਿਲਾਂ ਟਰੂਡੋ ਨੂੰ ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਤੋਂ ਸਮਰਥਨ ਪ੍ਰਾਪਤ ਹੋਇਆ ਸੀ।


Manoj

Content Editor

Related News