ਅਮਰੀਕਾ ''ਚ ਤੂਫ਼ਾਨ ਨੇ ਮਚਾਈ ਤਬਾਹੀ, ਰਾਸ਼ਟਰਪਤੀ ਨੇ ਮਿਸੀਸਿਪੀ ਸੂਬੇ ''ਚ ਕੀਤਾ ਐਮਰਜੈਂਸੀ ਦਾ ਐਲਾਨ
03/27/2023 12:56:51 PM

ਵਾਸ਼ਿੰਗਟਨ (ਵਾਰਤਾ)- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਮਿਸੀਸਿਪੀ ਸੂਬੇ ਵਿਚ ਵਿਨਾਸ਼ਕਾਰੀ ਤੂਫ਼ਾਨ ਦੇ ਬਾਅਦ ਇੱਥੇ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਵ੍ਹਾਈਟ ਹਾਊਸ ਨੇ ਇਕ ਬਿਆਨ ਵਿਚ ਕਿਹਾ ਕਿ ਰਾਸ਼ਟਰਪਤੀ ਨੇ ਐਤਵਾਰ ਨੂੰ ਮਿਸੀਸਿਪੀ ਸੂਬੇ ਵਿਚ ਨਿਵਾਸ਼ਕਾਰੀ ਤੂਫ਼ਾਨ ਨਾਲ ਪ੍ਰਭਾਵਿਤ ਖੇਤਰਾਂ ਵਿਚ ਕੇਂਦਰੀ ਮਦਦ ਉਪਲੱਬਧ ਕਰਾਉਣ ਦੇ ਹੁਕਮ ਦਿੱਤੇ ਹਨ।
ਪ੍ਰਭਾਵਿਤ ਨਿਵਾਸੀਆਂ ਨੂੰ ਅਸਥਾਈ ਰਿਹਾਇਸ਼, ਘਰਾਂ ਦੀ ਮੁਰੰਮਤ ਸਮੇਤ ਹੋਰ ਸਹਾਇਤਾ ਉਪਲੱਬਧ ਕਰਾਉਣ ਦੇ ਵੀ ਹੁਕਮ ਦਿੱਤੇ ਹਨ। ਮਿਸੀਸਿਪੀ ਐਮਰਜੈਂਸੀ ਮੈਨੇਜਮੈਂਟ ਏਜੰਸੀ (ਐੱਮ.ਈ.ਐੱਮ.ਏ) ਦੇ ਮੁਤਾਬਕ ਤੂਫ਼ਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ 26 ਹੋ ਗਈ ਹੈ।
ਇਹ ਵੀ ਪੜ੍ਹੋ: ਅਮਰੀਕਾ 'ਚ ਨਗਰ ਕੀਰਤਨ ਦੌਰਾਨ ਹੋਈ ਗੋਲੀਬਾਰੀ, 2 ਲੋਕ ਜ਼ਖ਼ਮੀ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।