ਜੋਅ ਬਾਈਡੇਨ ਨੇ ਯੂਕ੍ਰੇਨ ਨੂੰ ਲੜਾਕੂ ਜਹਾਜ਼ ਦੇਣ ਤੋਂ ਕੀਤੀ ਨਾਂਹ

Tuesday, Jan 31, 2023 - 11:14 PM (IST)

ਵਾਸ਼ਿੰਗਟਨ (ਯੂ. ਐੱਨ. ਆਈ.)-ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਸੋਮਵਾਰ ਕਿਹਾ ਕਿ ਉਹ ਯੂਕ੍ਰੇਨ ਨੂੰ ਐੱਫ-16 ਲੜਾਕੂ ਜਹਾਜ਼ ਭੇਜਣ ਦੀ ਮਨਜ਼ੂਰੀ ਨਹੀਂ ਦੇਵੇਗਾ। ਇਸ ਤਰ੍ਹਾਂ ਦੇ ਫ਼ੈਸਲੇ ਦੀ ਸੰਭਾਵਨਾ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ’ਚ ਬਾਈਡੇਨ ਨੇ ਕਿਹਾ, ‘ਨਹੀਂ।’ ਜਿਵੇਂ ਹੀ ਉਨ੍ਹਾਂ ਨੇ ਇਹ ਗੱਲ ਕਹੀ, ਬਾਈਡੇਨ ਬਾਲਟੀਮੋਰ, ਮੈਰੀਲੈਂਡ ਦੀ ਯਾਤਰਾ ਤੋਂ ਵਾਪਸ ਵ੍ਹਾਈਟ ਹਾਊਸ ਆ ਗਏ।

ਇਹ ਖ਼ਬਰ ਵੀ ਪੜ੍ਹੋ : CM ਮਾਨ ਨੇ ਸਾਰੇ ਡਿਪਟੀ ਕਮਿਸ਼ਨਰਾਂ, ਐੱਸ. ਐੱਸ. ਪੀਜ਼ ਦੀ ਭਲਕੇ ਬੁਲਾਈ ਅਹਿਮ ਮੀਟਿੰਗ, ਦਿੱਤੀ ਇਹ ਹਦਾਇਤ

ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਪੋਲੈਂਡ ਜਾਣ ਦੀ ਯੋਜਨਾ ਬਣਾ ਰਹੇ ਹਨ ਪਰ ਅਜੇ ਇਹ ਨਹੀਂ ਪਤਾ ਕੀ ਕਦੋਂ। ਰਾਸ਼ਟਰਪਤੀ ਦੀ ਇਹ ਟਿੱਪਣੀ ਅਜਿਹੇ ਸਮੇਂ ਆਈ ਹੈ, ਜਦੋਂ ਇਸ ਗੱਲ ’ਤੇ ਬਹਿਸ ਤੇਜ਼ ਹੋ ਗਈ ਹੈ ਕਿ ਯੂਕ੍ਰੇਨ ਨੂੰ, ਜੋ ਲੱਗਭਗ ਇਕ ਸਾਲ ਤੋਂ ਰੂਸ ਨਾਲ ਸੰਘਰਸ਼ ਕਰ ਰਿਹਾ ਹੈ, ਪੱਛਮੀ ਦੇਸ਼ਾਂ ਦੇ ਲੜਾਕੂ ਜਹਾਜ਼ਾਂ ਨਾਲ ਲੈਸ ਕੀਤਾ ਜਾਵੇ ਜਾਂ ਨਹੀਂ।

ਇਹ ਖ਼ਬਰ ਵੀ ਪੜ੍ਹੋ : ਗੈਂਗਸਟਰ ਲੰਡਾ ਹਰੀਕੇ ਦੀ ਪੁਲਸ ਮੁਲਾਜ਼ਮ ਨਾਲ ਗੱਲਬਾਤ ਦੀ ਆਡੀਓ ਚਰਚਾ ‘ਚ, ਦੇ ਰਿਹਾ ਧਮਕੀਆਂ


Manoj

Content Editor

Related News