ਜੋਅ ਬਾਈਡੇਨ ਨੇ ਕੀਤੀ ਨਾਗਰਿਕਾਂ ਨੂੰ ਕੋਵਿਡ ਵੈਕਸੀਨ ਲਗਵਾਉਣ ਦੀ ਬੇਨਤੀ

Monday, Oct 04, 2021 - 03:54 AM (IST)

ਜੋਅ ਬਾਈਡੇਨ ਨੇ ਕੀਤੀ ਨਾਗਰਿਕਾਂ ਨੂੰ ਕੋਵਿਡ ਵੈਕਸੀਨ ਲਗਵਾਉਣ ਦੀ ਬੇਨਤੀ

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)-ਅਮਰੀਕਾ 'ਚ ਕੋਰੋਨਾ ਵਾਇਰਸ ਮਹਾਮਾਰੀ ਨੇ ਲੱਖਾਂ ਨਿਵਾਸੀਆਂ ਦੀ ਜਾਨ ਲੈ ਲਈ ਹੈ। ਅਮਰੀਕਾ 'ਚ ਚੱਲ ਰਹੀ ਕੋਰੋਨਾ ਵੈਕਸੀਨ ਮੁਹਿੰਮ ਦੇ ਬਾਵਜੂਦ ਪਿਛਲੇ ਦਿਨੀਂ ਕੋਰੋਨਾ ਅੰਕੜਿਆਂ ਅਨੁਸਾਰ ਦੇਸ਼ 'ਚ ਕੋਵਿਡ ਮੌਤਾਂ ਦੀ ਗਿਣਤੀ 7 ਲੱਖ ਤੋਂ ਪਾਰ ਹੋ ਗਈ ਜੋ ਕਿ ਬਹੁਤ ਅਫਸੋਸਜਨਕ ਗੱਲ ਹੈ।

ਇਹ ਵੀ ਪੜ੍ਹੋ : ਡੋਨਾਲਡ ਟਰੰਪ ਨੇ ਆਪਣਾ ਟਵਿੱਟਰ ਖਾਤਾ ਬਹਾਲ ਕਰਨ ਲਈ ਜੱਜ ਨੂੰ ਕੀਤੀ ਅਪੀਲ

ਇਨ੍ਹਾਂ ਮੌਤਾਂ ਨੂੰ ਰਾਸ਼ਟਰਪਤੀ ਜੋਅ ਬਾਈਡੇਨ ਨੇ ਬਹੁਤ ਦੁਖਦਾਈ ਦੱਸਿਆ ਹੈ। ਇਸ ਦੌਰਾਨ ਰਾਸ਼ਟਰਪਤੀ ਬਾਈਡੇਨ ਨੇ ਸ਼ਨੀਵਾਰ ਨੂੰ ਅਮਰੀਕੀ ਨਿਵਾਸੀਆਂ ਨੂੰ ਕੋਰੋਨਾ ਵਾਇਰਸ ਤੋਂ ਸੁਰੱਖਿਅਤ ਰਹਿਣ ਅਤੇ ਕੋਰੋਨਾ ਮੌਤ ਦਰ ਨੂੰ ਘਟਾਉਣ ਲਈ ਕੋਰੋਨਾ ਦਾ ਟੀਕਾ ਲਗਵਾਉਣ ਦੀ ਬੇਨਤੀ ਕੀਤੀ। ਬਾਈਡੇਨ ਅਨੁਸਾਰ ਅਸੀਂ ਉਨ੍ਹਾਂ ਸਾਰਿਆਂ ਨੂੰ ਯਾਦ ਕਰਦੇ ਹਾਂ ਜਿਨ੍ਹਾਂ ਨੂੰ ਅਸੀਂ ਇਸ ਮਹਾਮਾਰੀ ਨਾਲ ਗੁਆ ਚੁੱਕੇ ਹਾਂ ਅਤੇ ਅਸੀਂ ਉਨ੍ਹਾਂ ਦੇ ਅਜ਼ੀਜ਼ਾਂ ਲਈ ਪ੍ਰਾਰਥਨਾ ਕਰਦੇ ਹਾਂ।

ਇਹ ਵੀ ਪੜ੍ਹੋ : ਕੈਲੀਫੋਰਨੀਆ 'ਚ ਗੋਲੀਬਾਰੀ ਕਾਰਨ ਹੋਈ 1 ਮੌਤ ਤੇ 1 ਜ਼ਖਮੀ

ਅਮਰੀਕਾ 'ਚ ਦਸੰਬਰ 2020 'ਚ ਟੀਕੇ ਲਗਾਏ ਜਾਣ ਤੋਂ ਪਹਿਲਾਂ ਤਕਰੀਬਨ 3,00,000 ਮੌਤਾਂ ਕੋਵਿਡ -19 ਦੇ ਕਾਰਨ ਹੋਈਆਂ ਸਨ। ਜਿਸ ਤੋਂ ਬਾਅਦ 10 ਮਹੀਨਿਆਂ 'ਚ ਹੋਰ 4,00,000 ਮੌਤਾਂ ਕੋਰੋਨਾ ਕਾਰਨ ਹੋਈਆਂ ਹਨ। ਇਸ ਲਈ ਬਾਈਡੇਨ ਨੇ ਲੋਕਾਂ ਨੂੰ ਆਪਣੀ ਅਤੇ ਆਪਣੇ ਅਜੀਜਾਂ ਦੀ ਜਾਨ ਬਚਾਉਣ ਲਈ ਕੋਰੋਨਾ ਵੈਕਸੀਨ ਲਗਵਾਉਣ ਦੀ ਬੇਨਤੀ ਕੀਤੀ ਹੈ।

ਇਹ ਵੀ ਪੜ੍ਹੋ : ਲਖੀਮਪੁਰ ਘਟਨਾ 'ਤੇ CM ਯੋਗੀ ਨੇ ਪ੍ਰਗਟਾਇਆ ਦੁੱਖ, ਕਿਹਾ-ਘਟਨਾ ਵਾਲੀ ਥਾਂ 'ਤੇ ਆਲਾ ਅਧਿਕਾਰੀਆਂ ਦੀ ਟੀਮ ਕਰ ਰਹੀ ਜਾਂਚ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Karan Kumar

Content Editor

Related News