ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦਿੱਤੀਆਂ ਵਧਾਈਆਂ
Saturday, Nov 20, 2021 - 10:29 AM (IST)
ਵਾਸ਼ਿੰਗਟਨ (ਭਾਸ਼ਾ) : ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਅਤੇ ਫਸਟ ਲੇਡੀ ਜ਼ਿਲ ਬਾਈਡੇਨ ਨੇ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ’ਤੇ ਸਿੱਖ ਭਾਈਚਾਰੇ ਨੂੰ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਸਮਾਨਤਾ, ਸ਼ਾਂਤੀ ਅਤੇ ਸੇਵਾ ਦੇ ਉਨ੍ਹਾਂ ਦੇ ਦੂਰਅੰਦੇਸ਼ੀ ਸੰਦੇਸ਼ ਅੱਜ ਓਨੇ ਹੀ ਮਹੱਤਵਪੂਰਨ ਹਨ, ਜਿੰਨੇ ਕਿ 5 ਸਦੀਆਂ ਪਹਿਲਾਂ ਸਨ। ਦੁਨੀਆ ਭਰ ਵਿਚ ਸਿੱਖਾਂ ਨੇ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ।
ਇਹ ਵੀ ਪੜ੍ਹੋ : ਮੈਕਸੀਕੋ ’ਚ ਪੁਲ ਨਾਲ ਲਟਕੀਆਂ ਮਿਲੀਆਂ 10 ਲੋਕਾਂ ਦੀਆਂ ਲਾਸ਼ਾਂ
ਬਾਈਡੇਨ ਨੇ ਸ਼ੁੱਕਰਵਾਰ ਨੂੰ ਇਕ ਬਿਆਨ ਵਿਚ ਕਿਹਾ, ‘ਜ਼ਿਲ ਅਤੇ ਮੈਂ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਭਾਈਚਾਰੇ ਨੂੰ ਵਧਾਈ ਦਿੰਦੇ ਹਾਂ। ਗੁਰੂ ਨਾਨਕ ਵੱਲੋਂ ਸਮਾਨਤਾ, ਸ਼ਾਂਤੀ ਅਤੇ ਸੇਵਾ ਦੇ ਬਾਰੇ ਵਿਚ ਦਿੱਤੇ ਗਏ ਦੂਰਅੰਦੇਸ਼ੀ ਸੰਦੇਸ਼ ਅੱਜ ਵੀ ਓਨੇ ਹੀ ਮਹੱਤਵਪੂਰਨ ਹਨ, ਜਿੰਨੇ ਕਿ 5 ਸਦੀਆਂ ਪਹਿਲਾਂ ਸਨ।’ ਬਾਈਡੇਨ ਨੇ ਕਿਹਾ, ‘ਉਨ੍ਹਾਂ ਨੇ ਜੋ ਸਿੱਖਿਆਵਾਂ ਦਿੱਤੀਆਂ ਹਨ, ਉਨ੍ਹਾਂ ਵਿਚ ਸਾਰੇ ਲੋਕਾਂ ਲਈ ਬਰਾਬਾਰ ਅਧਿਕਾਰ ਅਤੇ ਸਨਮਾਨ, ਔਰਤਾਂ ਅਤੇ ਕੁੜੀਆਂ ਦੇ ਸਸ਼ਕਤੀਕਰਨ, ਅੰਤਰ ਧਾਰਮਿਕ ਸਹਿਯੋਗ ਅਤੇ ਜ਼ਰੂਰਤਮੰਦਾਂ ਦੀ ਸੇਵਾ ’ਤੇ ਜ਼ੋਰ ਦਿੱਤਾ ਗਿਆ।’
ਰਾਸ਼ਟਰਪਤੀ ਨੇ ਕਿਹਾ ਕਿ ਆਪਣੇ ਧਰਮ ਦੀਆਂ ਇਨ੍ਹਾਂ ਬੁਨਿਆਦੀ ਕਦਰਾਂ-ਕੀਮਤਾਂ ਨੂੰ ਅਪਣਾ ਕੇ ਸਿੱਖ ਅਮਰੀਕਾ ਅਤੇ ਪੂਰੀ ਦੁਨੀਆ ਵਿਚ ਭਾਈਚਾਰਿਆਂ ਨੂੰ ਮਜ਼ਬੂਤ ਕਰ ਰਹੇ ਹਾਂ।
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।