ਕੈਨੇਡਾ ''ਚ ਟੀ. ਵੀ. ਪੱਤਰਕਾਰ ਜੁਗਿੰਦਰ ਬਾਸੀ ਵੱਲੋਂ ਗੁਰਪਤਵੰਤ ਸਿੰਘ ਪੰਨੂੰ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ
Monday, Nov 06, 2023 - 09:31 AM (IST)
ਕੈਨੇਡਾ : ਕੈਨੇਡਾ ਦੇ ਰੇਡੀਓ ਅਤੇ ਟੀ. ਵੀ. ਪੱਤਰਕਾਰ ਜੋਗਿੰਦਰ ਬਾਸੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਇਕ ਚਿੱਠੀ ਲਿਖੀ ਹੈ। ਇਸ 'ਚ ਉਨ੍ਹਾਂ ਨੇ ਭਾਰਤ 'ਚ ਅੱਤਵਾਦੀ ਗਤੀਵਿਧੀਆਂ ਲਈ ਲੋੜੀਂਦੇ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰਪਤਵੰਤ ਸਿੰਘ ਪੰਨੂ ਵੱਲੋਂ ਏਅਰ ਇੰਡੀਆ ਦੀਆਂ ਫਲਾਈਟਾਂ 'ਤੇ ਹਮਲਾ ਕਰਨ ਦੀ ਵੀਡੀਓ ਜਾਰੀ ਕੀਤੀ ਗਈ ਹੈ ਅਤੇ ਸਿੱਖ ਭਾਈਚਾਰੇ ਨੂੰ ਚਿਤਾਵਨੀ ਦਿੱਤੀ ਹੈ।
ਇਹ ਵੀ ਪੜ੍ਹੋ : ਖੁਸ਼ੀਆਂ ’ਚ ਪਏ ਵੈਣ, ਡੋਲੀ ਵਾਲੀ ਕਾਰ ਨਾਲ ਵਾਪਰਿਆ ਹਾਦਸਾ, ਲਾੜੇ ਸਣੇ 4 ਦੀ ਮੌਤ
ਬਾਸੀ ਨੇ ਕਿਹਾ ਕਿ ਇਹ ਕੈਨੇਡਾ ਦੇ ਕਾਨੂੰਨ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਪੰਨੂ ਵੱਲੋਂ ਅਜਿਹੀ ਨਫ਼ਰਤ ਭਰੀ ਸਪੀਚ ਦਿੱਤੀ ਗਈ ਹੈ, ਇਸ ਤੋਂ ਪਹਿਲਾਂ ਵੀ ਕੁੱਝ ਹਫ਼ਤੇ ਪਹਿਲਾਂ ਉਸ ਨੇ ਹਿੰਦੂ ਭਾਈਚਾਰੇ ਨੂੰ ਕੈਨੇਡਾ ਛੱਡ ਕੇ ਭਾਰਤ ਜਾਣ ਦੀ ਧਮਕੀ ਵੀ ਦਿੱਤੀ ਸੀ।
ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਪੁੱਛਿਆ ਹੈ ਕਿ ਅਜਿਹੀ ਨਫ਼ਰਤ ਫੈਲਾਉਣ ਵਾਲੇ ਵਿਅਕਤੀ ਨੂੰ ਫਰੀ ਪਾਸ ਕਿਉਂ ਦਿੱਤਾ ਗਿਆ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਕੈਨੇਡਾ 'ਚ ਸਿੱਖਸ ਫਾਰ ਜਸਟਿਸ 'ਤੇ ਬੈਨ ਲਾਉਣ ਅਤੇ ਗੁਰਪਤਵੰਤ ਸਿੰਘ ਪੰਨੂੰ ਖ਼ਿਲਾਫ਼ ਧਾਰਾ-77 ਤਹਿਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8