ਪ੍ਰਦਰਸ਼ਨਕਾਰੀਆਂ ਦੇ ਲੇਬਰ ਨੇਤਾ ਸਟਾਰਮਰ ਨੂੰ ਪ੍ਰੇਸ਼ਾਨ ਕਰਨ ਤੋਂ ਬਾਅਦ PM ਜਾਨਸਨ ਦੀ ਕੀਤੀ ਆਲੋਚਨਾ
Tuesday, Feb 08, 2022 - 10:23 PM (IST)
ਲੰਡਨ-ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਮੰਗਲਵਾਰ ਨੂੰ ਆਪਣੇ ਉਸ ਦਾਅਵੇ ਨੂੰ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ ਜਿਸ 'ਚ ਉਨ੍ਹਾਂ ਨੇ ਕਿਹਾ ਸੀ ਕਿ ਇਕ ਸਿਆਸੀ ਵਿਰੋਧੀ ਨੇ ਕਾਨੂੰਨ ਦੇ ਦਾਇਰੇ 'ਚ ਆਉਣ ਤੋਂ ਬਚਣ 'ਚ ਜਿਨਸੀ ਸ਼ੋਸ਼ਣ ਦੇ ਇਕ ਦੋਸ਼ੀ ਦੀ ਮਦਦ ਕੀਤੀ ਸੀ। ਇਸ ਦਾਅਵੇ ਨੂੰ ਲੈ ਕੇ ਵਿਰੋਧੀ ਧਿਰ ਨੇ ਪ੍ਰਧਾਨ ਮੰਤਰੀ 'ਤੇ ਟਰੰਪ-ਸ਼ੈਲੀ ਦੀ ਖ਼ਤਰਨਾਕ ਰਾਜਨੀਤੀ ਕਰਨ ਦਾ ਦੋਸ਼ ਲਾਇਆ ਹੈ।
ਇਹ ਵੀ ਪੜ੍ਹੋ : ਸ਼੍ਰੀਲੰਕਾ ਦੀ ਸਮੁੰਦਰੀ ਫੌਜ ਨੇ 11 ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ
ਵਿਰੋਧੀ ਲੇਬਰ ਪਾਰਟੀ ਦੇ ਨੇਤਾ ਕੇਰ ਸਟਾਰਮਰ ਨੂੰ ਸੋਮਵਾਰ ਨੂੰ ਕੋਰੋਨਾ ਵਾਇਰਸ ਦੀ ਰੋਕਥਾਮ ਨਾਲ ਜੁੜੀਆਂ ਪਾਬੰਦੀਆਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਸਾਂਸਦ ਦੇ ਬਾਹਰ ਘੇਰ ਲਿਆ ਸੀ। ਉਹ ਸਟਾਰਮਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਉਨ੍ਹਾਂ ਨੂੰ 'ਜਿਨਸੀ ਸ਼ੋਸ਼ਣ ਦੇ ਦੋਸ਼ੀ ਦੇ ਰਾਖੇ' ਦੱਸ ਰਹੇ ਸਨ।
ਇਹ ਵੀ ਪੜ੍ਹੋ : ਕਾਂਗਰਸੀ ਉਮੀਦਵਾਰ ਅਸ਼ਵਨੀ ਸੇਖੜੀ ਦੇ ਭਰਾ ਇੰਦਰ ਸੇਖੜੀ ਭਾਜਪਾ 'ਚ ਹੋਏ ਸ਼ਾਮਲ
ਪਿਛਲੇ ਹਫ਼ਤੇ ਜਾਨਸਨ ਨੇ ਜਦ ਸਟਾਰਮਰ 'ਤੇ ਜਿਨਸੀ ਸ਼ੋਸ਼ਣ ਦੇ ਇਕ ਦੋਸ਼ੀ ਨੂੰ ਬਚਾਉਣ ਦਾ ਦੋਸ਼ ਲਾਇਆ ਸੀ ਤਾਂ ਉਸ ਵੇਲੇ ਉਨ੍ਹਾਂ ਨੇ ਲੇਬਰ ਨੇਤਾ ਨੂੰ 'ਜਿਨਸੀ ਸ਼ੋਸ਼ਣ ਦੇ ਦੋਸ਼ੀ ਦਾ ਰਾਖਾ' ਕਹਿ ਕੇ ਸੰਬੋਧਿਤ ਕੀਤਾ ਸੀ। ਬ੍ਰਿਟਿਸ਼ ਪ੍ਰਧਾਨ ਮੰਤਰੀ ਨੇ ਹਾਊਸ ਆਫ਼ ਕਾਮਨਸ 'ਚ ਦੋਸ਼ ਲਾਇਆ ਸੀ ਕਿ ਉਨ੍ਹਾਂ ਦੇ ਸਿਆਸੀ ਵਿਰੋਧੀ ਸਟਾਰਮਰ 2008 ਤੋਂ 2013 ਦਰਮਿਆਨ ਪਬਲਿਕ ਪ੍ਰੋਸ਼ੀਕਿਉਸ਼ਨ ਵਿਭਾਗ ਦੇ ਡਾਇਰੈਕਟਰ ਸਨ, ਤਾਂ ਉਸ ਵੇਲੇ ਜਿਨਸੀ ਸ਼ੋਸ਼ਣ ਦੇ ਦੋਸ਼ੀ ਜਿੰਮੀ ਸੈਵਿਲੇ ਨੂੰ ਕਾਨੂੰਨ ਦੇ ਦਾਇਰੇ 'ਚ ਲਿਆਉਣ 'ਚ ਨਾਕਾਮ ਰਹੇ ਸਨ।
ਇਹ ਵੀ ਪੜ੍ਹੋ : ਰੂਸ ਨੇ ਭਾਰਤ ਵਿਰੁੱਧ ਆਪਣੇ ਦੇਸ਼ ਦੀਆਂ ਮੀਡੀਆ ਰਿਪੋਰਟਾਂ ਨੂੰ ਕੀਤਾ ਖਾਰਿਜ, ਕਿਹਾ-ਅਸੀਂ ਦੋਵੇਂ ਦੇਸ਼ ਪੁਰਾਣੇ ਦੋਸਤ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।