ਬ੍ਰਿਟੇਨ ਦੇ ਪ੍ਰਧਾਨ ਮੰਤਰੀ ਜਾਨਸਨ ਨੇ ਜ਼ੇਲੇਂਸਕੀ ਨਾਲ ਮਾਰੀਉਪੋਲ ਤੋਂ ਲੋਕਾਂ ਨੂੰ ਕੱਢਣ ਬਾਰੇ ਕੀਤੀ ਚਰਚਾ
Sunday, May 01, 2022 - 03:32 PM (IST)
ਲੰਡਨ (ਏਜੰਸੀ): ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਗੱਲਬਾਤ ਦੌਰਾਨ ਯੂਕ੍ਰੇਨੀ ਸ਼ਹਿਰ ਮਾਰੀਉਪੋਲ ਤੋਂ ਲੋਕਾਂ ਨੂੰ ਸੁਰੱਖਿਅਤ ਕੱਢਣ ਦੇ ਸੰਯੁਕਤ ਰਾਸ਼ਟਰ ਦੇ ਯਤਨਾਂ ਦੀ ਪ੍ਰਗਤੀ ਬਾਰੇ ਚਰਚਾ ਕੀਤੀ। ਇਹ ਜਾਣਕਾਰੀ ਇੱਕ ਅਧਿਕਾਰਤ ਬਿਆਨ ਵਿੱਚ ਦਿੱਤੀ ਗਈ। ਬਿਆਨ ਵਿਚ ਦੱਸਿਆ ਗਿਆ ਕਿ ਗੱਲਬਾਤ ਦੌਰਾਨ ਜਾਨਸਨ ਨੇ ਯੂਕ੍ਰੇਨ ਨੂੰ "ਲਗਾਤਾਰ ਆਰਥਿਕ ਅਤੇ ਮਾਨਵਤਾਵਾਦੀ ਸਹਾਇਤਾ" ਪ੍ਰਦਾਨ ਕਰਨ ਦੀ ਪੇਸ਼ਕਸ਼ ਵੀ ਕੀਤੀ।
ਪੜ੍ਹੋ ਇਹ ਅਹਿਮ ਖ਼ਬਰ- ਨਿਊ ਮੈਕਸੀਕੋ 'ਚ ਭਿਆਨਕ ਜੰਗਲੀ ਅੱਗ, 97 ਹਜ਼ਾਰ ਏਕੜ ਖੇਤਰ ਚਪੇਟ 'ਚ
ਜਾਨਸਨ ਦੇ ਡਾਊਨਿੰਗ ਸਟ੍ਰੀਟ ਦਫਤਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਇਹ ਦੇਖਦੇ ਹੋਏ ਕਿ ਯੂਕ੍ਰੇਨ ਦੇ ਲੋਕ ਆਪਣੀ ਆਜ਼ਾਦੀ ਲਈ ਕਿੰਨੀ ਸਖ਼ਤ ਮਿਹਨਤ ਕਰ ਰਹੇ ਹਨ, ਉਹ ਯੂਕ੍ਰੇਨ ਨੂੰ ਮਜ਼ਬੂਤ ਕਰਨ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਨਾਕਾਮ ਕਰਨ ਲਈ ਪਹਿਲਾਂ ਨਾਲੋਂ ਜ਼ਿਆਦਾ ਦ੍ਰਿੜ ਹਨ। ਬਿਆਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਯੂਕੇ ਯੂਕ੍ਰੇਨ ਨੂੰ ਆਪਣੀ ਰੱਖਿਆ ਲਈ ਲੋੜੀਂਦੇ ਸਾਜ਼ੋ-ਸਾਮਾਨ ਪ੍ਰਦਾਨ ਕਰਨ ਲਈ ਵਾਧੂ ਫੌਜੀ ਸਹਾਇਤਾ ਪ੍ਰਦਾਨ ਕਰਨਾ ਜਾਰੀ ਰੱਖੇਗਾ।