ਰੂਸ ਦੇ ਹਮਲੇ ਦਰਮਿਆਨ ਬੋਰਿਸ ਜਾਨਸਨ ਦੀ ਯੂਕ੍ਰੇਨ ਦੇ ਨਾਗਰਿਕਾਂ ਲਈ ਵੱਡੀ ਪੇਸ਼ਕਸ਼

Monday, Feb 28, 2022 - 05:52 PM (IST)

ਰੂਸ ਦੇ ਹਮਲੇ ਦਰਮਿਆਨ ਬੋਰਿਸ ਜਾਨਸਨ ਦੀ ਯੂਕ੍ਰੇਨ ਦੇ ਨਾਗਰਿਕਾਂ ਲਈ ਵੱਡੀ ਪੇਸ਼ਕਸ਼

ਲੰਡਨ (ਭਾਸ਼ਾ)- ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਯੂਕ੍ਰੇਨ ਦੇ ਨਾਗਰਿਕਾਂ ਦੇ ਰਿਸ਼ਤੇਦਾਰਾਂ ਨੂੰ ਬ੍ਰਿਟੇਨ ਦੀ ਵੀਜ਼ਾ ਦੇਣ ਦੀ ਪੇਸ਼ਕਸ਼ ਕੀਤੀ ਹੈ। ਜਾਨਸਨ ਨੇ ਐਲਾਨ ਕੀਤਾ ਹੈ ਕਿ ਰੂਸੀ ਹਮਲੇ ਤੋਂ ਬਾਅਦ ਦੇਸ਼ ਛੱਡ ਰਹੇ ਯੂਕ੍ਰੇਨ ਦੇ ਅਜਿਹੇ ਲੋਕ ਬ੍ਰਿਟੇਨ ਆ ਸਕਦੇ ਹਨ, ਜਿਨ੍ਹਾਂ ਦੇ ਪਰਿਵਾਰਕ ਮੈਂਬਰ ਪਹਿਲਾਂ ਹੀ ਬ੍ਰਿਟੇਨ 'ਚ ਸੈਟਲ ਹਨ। ਡਾਊਨਿੰਗ ਸਟ੍ਰੀਟ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਹਜ਼ਾਰਾਂ ਲੋਕਾਂ ਨੂੰ ਫ਼ਾਇਦਾ ਹੋਵੇਗਾ, ਜੋ ਇਸ ਸਮੇਂ ਆਪਣੇ ਭਵਿੱਖ ਬਾਰੇ ਵਿਕਲਪਾਂ ਦੀ ਤਲਾਸ਼ ਕਰ ਰਹੇ ਹਨ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਦਰਜਨਾਂ ਰੂਸੀ ਫ਼ੌਜੀਆਂ ਨੇ ਯੂਕ੍ਰੇਨ ਦੇ ਸਾਹਮਣੇ ਕੀਤਾ ਆਤਮ ਸਮਰਪਣ

ਜਾਨਸਨ ਨੇ ਕਿਹਾ, 'ਯੂਕ੍ਰੇਨ 'ਚ ਸੰਕਟ ਦੀ ਇਸ ਘੜੀ ਵਿਚ ਬ੍ਰਿਟੇਨ ਮੂੰਹ ਨਹੀਂ ਮੋੜੇਗਾ। ਅਸੀਂ ਯੂਕਰੇਨੀ ਲੋਕਾਂ ਦੀ ਮਦਦ ਲਈ ਹਰ ਸੰਭਵ ਆਰਥਿਕ ਅਤੇ ਫੌਜੀ ਸਹਾਇਤਾ ਪ੍ਰਦਾਨ ਕਰ ਰਹੇ ਹਾਂ ਜੋ ਆਪਣੇ ਦੇਸ਼ ਦੀ ਰੱਖਿਆ ਲਈ ਸਭ ਕੁਝ ਖ਼ਤਰੇ ਵਿਚ ਪਾ ਰਹੇ ਹਨ।' ਉਨ੍ਹਾਂ ਕਿਹਾ, 'ਦੁਨੀਆ ਨੇ ਤਾਕਤ ਦੇ ਦਮ 'ਤੇ ਯੂਕ੍ਰੇਨ ਦੇ ਲੋਕਾਂ ਦੀ ਆਜ਼ਾਦੀ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੇ ਲੋਕਾਂ ਨੂੰ ਜਵਾਬ ਦਿੰਦੇ ਹੋਏ ਯੂਕ੍ਰੇਨੀ ਨਾਗਰਿਕਾਂ ਦੀ ਬਹਾਦਰੀ ਅਤੇ ਵੀਰਤਾ ਦਾ ਸ਼ਾਨਦਾਰ ਪ੍ਰਦਰਸ਼ਨ ਦੇਖਿਆ ਹੈ।'

ਇਹ ਵੀ ਪੜ੍ਹੋ: ਪ੍ਰਵਾਸੀਆਂ ਲਈ ਕੈਨੇਡਾ 'ਚ ਕੰਮ ਕਰਨ ਦਾ ਸੁਨਹਿਰੀ ਮੌਕਾ, ਸਰਕਾਰ ਦੇ ਰਹੀ ਹੈ 2 ਸਾਲ ਦਾ ਵੀਜ਼ਾ, ਜਲਦ ਕਰੋ ਅਪਲਾਈ

ਯੂਕ੍ਰੇਨ ਨਾਲ ਸਬੰਧਤ ਨਵੀਂ ਵੀਜ਼ਾ ਨੀਤੀ ਦੇ ਹੋਰ ਵੇਰਵਿਆਂ ਦਾ ਐਲਾਨ ਇਸ ਹਫ਼ਤੇ ਸੰਸਦ ਵਿਚ ਕੀਤਾ ਜਾਵੇਗਾ। ਜਾਨਸਨ ਨੇ ਪੱਤਰਕਾਰਾਂ ਨੂੰ ਕਿਹਾ, 'ਅਸੀਂ ਜਿੰਨਾ ਸੰਭਵ ਹੋ ਸਕੇ ਓਨਾਂ ਉਦਾਰਵਾਦੀ ਬਣਨਾ ਚਾਹੁੰਦੇ ਹਾਂ, ਅਤੇ ਨਿਸ਼ਚਿਤ ਰੂੁੁੁਪ ਨਾਲ ਚਾਹੁੰਦੇ ਹਾਂ ਕਿ ਜਿਨ੍ਹਾਂ ਲੋਕਾਂ ਦੇ ਰਿਸ਼ਤੇਦਾਰ ਯੂਕ੍ਰੇਨ ਵਿਚ ਹਨ, ਉਹ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਬੁਲਾ ਸਕਦੇ ਹਨ।' ਉਨ੍ਹਾਂ ਨੇ ਯੂਕ੍ਰੇਨ ਦੀ ਪ੍ਰਭੂਸੱਤਾ ਦੀ ਰੱਖਿਆ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਇਸ ਦੌਰਾਨ ਬ੍ਰਿਟੇਨ ਦੇ ਵੱਖ-ਵੱਖ ਹਿੱਸਿਆਂ 'ਚ ਯੂਕ੍ਰੇਨ ਦੇ ਸਮਰਥਨ 'ਚ ਪ੍ਰਦਰਸ਼ਨ ਹੋਏ ਹਨ।

ਇਹ ਵੀ ਪੜ੍ਹੋ: ਪਾਕਿਸਤਾਨ ਦੇ ਮੰਤਰੀ ਨੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਸਾਬਕਾ ਪਤਨੀ ਨੂੰ ਭੇਜਿਆ ਕਾਨੂੰਨੀ ਨੋਟਿਸ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


author

cherry

Content Editor

Related News