ਵੈਟੀਕਨ ਸਿਟੀ ''ਚ ਏਸ਼ੀਅਨ ਦੇਸ਼ਾਂ ਦੇ ਵੱਖ-ਵੱਖ ਧਾਰਮਿਕ ਆਗੂਆਂ ਦੀ ਸਾਂਝੀ ਕਾਨਫਰੰਸ ਦਾ ਆਯੋਜਨ
Tuesday, Dec 24, 2024 - 02:00 PM (IST)
ਮਿਲਾਨ/ਇਟਲੀ (ਸਾਬੀ ਚੀਨੀਆ)- ਪਿਛਲੇ ਦਿਨੀਂ ਵੈਟੀਕਨ ਸਿਟੀ ਵਿੱਚ ਏਸ਼ੀਅਨ ਦੇਸ਼ਾਂ ਦੇ ਵੱਖ-ਵੱਖ ਧਾਰਮਿਕ ਆਗੂਆਂ ਦੀ ਇੱਕ ਸਾਂਝੀ ਕਾਨਫਰੰਸ ਕੀਤੀ ਗਈ। ਇਹ ਕਾਨਫਰੰਸ ਪੋਪ ਸੈਨ ਫਰਾਂਸਿਸਕੋ ਦੀ ਮੌਜੂਦਗੀ ਹੇਠ ਹੋਈ, ਜਿਸ ਵਿੱਚ ਏਸ਼ੀਅਨ ਦੇਸ਼ਾਂ ਦੇ ਵੱਖ-ਵੱਖ ਧਾਰਮਿਕ ਆਗੂਆਂ ਵੱਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਆਪੋ-ਆਪਣੇ ਧਰਮ ਦਾ ਪ੍ਰਚਾਰ ਕੀਤਾ ਗਿਆ। ਇਸੇ ਦੌਰਾਨ ਸਿੱਖ ਧਰਮ ਦੀ ਨੁਮਾਇੰਦਗੀ ਕਰਨ ਪੁੱਜੇ ਗੁਰਦੁਆਰਾ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਣਜੀਤ ਸਿੰਘ ਜੀ ਨੇ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮਹਾਨ ਸਿੱਖ ਧਰਮ ਦੀ ਰਹਿਤ ਮਰਿਆਦਾ ਨਾਲ ਸੰਬੰਧਿਤ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਪੋਪ ਸੈਨ ਫਰਾਂਸਿਸਕੋ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਕਾਨਫਰੰਸ ਨੂੰ ਸਫਲ ਬਣਾਉਣ ਦੇ ਲਈ ਸਭ ਦਾ ਧੰਨਵਾਦ ਕੀਤਾ ਅਤੇ ਸਾਰੇ ਧਰਮਾਂ ਦੇ ਲੋਕਾਂ ਨੂੰ ਰਲ-ਮਿਲ ਕੇ ਰਹਿਣ ਦਾ ਸੁਨੇਹਾ ਦਿੱਤਾ। ਇਸ ਮੌਕੇ ਹੈੱਡ ਗ੍ਰੰਥੀ ਭਾਈ ਰਣਜੀਤ ਸਿੰਘ ਨਾਲ ਗੁਰਦੁਆਰਾ ਸਿੰਘ ਸਭਾ ਪੁਨਤੀਨੀਆ ਦੇ ਮੁੱਖ ਸੇਵਾਦਾਰ ਦਲਜੀਤ ਸਿੰਘ ਵੀ ਉਚੇਚੇ ਤੌਰ 'ਤੇ ਮੌਜੂਦ ਸਨ।