ਪੁਲਸ ਵੱਲੋਂ ਪੱਤਰਕਾਰਾਂ ਦੀ ਕੁੱਟਮਾਰ! ਪ੍ਰੈੱਸ ਕਲੱਬ ''ਚ ਹੋਇਆ ਜ਼ਬਰਦਸਤ ਹੰਗਾਮਾ
Friday, Oct 03, 2025 - 04:38 PM (IST)

ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੀ ਰਾਜਧਾਨੀ ਵਿੱਚ ਪੁਲਸ ਵੱਲੋਂ ਨੈਸ਼ਨਲ ਪ੍ਰੈਸ ਕਲੱਬ (NPC) 'ਤੇ ਛਾਪੇਮਾਰੀ ਅਤੇ ਪੱਤਰਕਾਰਾਂ ਦੀ ਕੁੱਟਮਾਰ ਕਰਨ ਦੀ ਘਟਨਾ ਤੋਂ ਬਾਅਦ ਦੇਸ਼ ਭਰ ਦੇ ਪੱਤਰਕਾਰਾਂ ਨੇ ਸੰਘੀ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਹੈ। ਮਾਮਲੇ ਦੇ ਗਰਮਾਉਣ ਮਗਰੋਂ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਘਟਨਾ ਦੀ ਜਾਂਚ ਦੇ ਹੁਕਮ ਦੇ ਦਿੱਤੇ ਹਨ।
ਇਹ ਘਟਨਾ ਵੀਰਵਾਰ ਨੂੰ ਉਸ ਸਮੇਂ ਵਾਪਰੀ ਜਦੋਂ ਇਸਲਾਮਾਬਾਦ ਪੁਲਸ ਜੰਮੂ-ਕਸ਼ਮੀਰ ਜੁਆਇੰਟ ਅਵਾਮੀ ਐਕਸ਼ਨ ਕਮੇਟੀ (JKJAAC) ਵੱਲੋਂ ਕੀਤੇ ਜਾ ਰਹੇ ਇੱਕ ਵਿਰੋਧ ਪ੍ਰਦਰਸ਼ਨ ਨੂੰ ਖਤਮ ਰਹੀ ਸੀ। ਟੀਵੀ 'ਤੇ ਦਿਖਾਈ ਗਈ ਫੁਟੇਜ ਵਿੱਚ ਡੰਡਿਆਂ ਨਾਲ ਲੈਸ ਪੁਲਸ ਮੁਲਾਜ਼ਮਾਂ ਨੂੰ ਪ੍ਰੈਸ ਕਲੱਬ ਦੇ ਅਹਾਤੇ ਵਿੱਚ ਪੱਤਰਕਾਰਾਂ 'ਤੇ ਹਮਲਾ ਕਰਦੇ ਦੇਖਿਆ ਗਿਆ।
ਇਹ ਵੀ ਪੜ੍ਹੋ: ਮਸ਼ਹੂਰ ਕਾਮੇਡੀਅਨ ਦੇ ਕਤਲ ਦੀ ਸਾਜਿਸ਼ ! ਪੁਲਸ ਨੇ ਕਰ'ਤਾ ਐਨਕਾਊਂਟਰ
ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਇਸ "ਮੰਦਭਾਗੀ" ਘਟਨਾ ਦਾ ਨੋਟਿਸ ਲਿਆ ਹੈ ਅਤੇ ਇਸਲਾਮਾਬਾਦ ਦੇ ਇੰਸਪੈਕਟਰ ਜਨਰਲ ਆਫ਼ ਪੁਲਸ ਤੋਂ ਰਿਪੋਰਟ ਤਲਬ ਕੀਤੀ ਹੈ। 'ਡਾਨ' ਅਖਬਾਰ ਦੇ ਅਨੁਸਾਰ, ਉਨ੍ਹਾਂ ਨੇ ਕਿਹਾ, "ਪੱਤਰਕਾਰ ਭਾਈਚਾਰੇ ਵਿਰੁੱਧ ਹਿੰਸਾ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ"।
ਇਹ ਵੀ ਪੜ੍ਹੋ: ਕੈਨੇਡਾ ਨੇ ਭਾਰਤੀ ਫਿਲਮਾਂ ਦੀ ਸਕ੍ਰੀਨਿੰਗ ਕੀਤੀ ਰੱਦ, ਇਸ ਕਾਰਨ ਲਿਆ ਗਿਆ ਫੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8