ਵੱਡੀ ਖ਼ਬਰ : ਚਾਕੂ ਮਾਰ ਜੱਜ ਨੂੰ ਉਤਾਰਿਆ ਮੌਤ ਦੇ ਘਾਟ
Tuesday, May 27, 2025 - 03:21 PM (IST)

ਤਹਿਰਾਨ (ਏਪੀ)- ਈਰਾਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਦੱਖਣੀ ਈਰਾਨੀ ਸ਼ਹਿਰ ਸ਼ਿਰਾਜ਼ ਵਿੱਚ ਮੰਗਲਵਾਰ ਸਵੇਰੇ ਕੰਮ 'ਤੇ ਜਾਂਦੇ ਸਮੇਂ ਇੱਕ ਜੱਜ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਜਾਣਕਾਰੀ ਸਰਕਾਰੀ ਮੀਡੀਆ ਨੇ ਦਿੱਤੀ। ਸਰਕਾਰੀ ਸਮਾਚਾਰ ਏਜੰਸੀ IRNA ਨੇ ਇਸ ਹੱਤਿਆ ਨੂੰ "ਅੱਤਵਾਦੀ ਕਾਰਵਾਈ" ਦੱਸਿਆ ਹੈ।
ਪੜ੍ਹੋ ਇਹ ਅਹਿਮ ਖ਼ਬਰ-'ਮੈਂ ਭਾਰਤੀਆਂ ਦੇ ਈਮੇਲ ਦਾ ਜਵਾਬ ਨਹੀਂ ਦਿੰਦੀ’, ਨਿਊਜ਼ੀਲੈਂਡ ਦੇ ਇਮੀਗ੍ਰੇਸ਼ਨ ਮੰਤਰੀ ਦਾ ਵਿਵਾਦਿਤ ਬਿਆਨ
ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਘਟਨਾ ਵਿੱਚ ਸ਼ਾਮਲ ਦੋ ਅਣਪਛਾਤੇ ਹਮਲਾਵਰ ਅਜੇ ਵੀ ਫਰਾਰ ਹਨ। ਜੱਜ ਦੀ ਪਛਾਣ ਇਹਸੋਮ ਬਘੇਰੀ (38) ਵਜੋਂ ਹੋਈ ਹੈ, ਜੋ ਸ਼ਹਿਰ ਦੇ ਨਿਆਂਇਕ ਵਿਭਾਗ ਵਿੱਚ ਕੰਮ ਕਰਦਾ ਸੀ। ਬਘੇਰੀ ਪਹਿਲਾਂ 'ਰੈਵੋਲੁਸ਼ਨਰੀ' ਅਦਾਲਤ ਵਿੱਚ ਇੱਕ ਸਰਕਾਰੀ ਵਕੀਲ ਵਜੋਂ ਸੇਵਾ ਨਿਭਾਉਂਦੇ ਸਨ। ਸੁਰੱਖਿਆ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਤ ਮਾਮਲਿਆਂ ਦੀ ਸੁਣਵਾਈ 'ਰੈਵੋਲੁਸ਼ਨਰੀ' ਅਦਾਲਤ ਵਿੱਚ ਹੁੰਦੀ ਹੈ। ਕਿਸੇ ਵੀ ਸਮੂਹ ਨੇ ਤੁਰੰਤ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ। ਈਰਾਨ ਵਿੱਚ ਪਹਿਲਾਂ ਵੀ ਜੱਜਾਂ ਦੇ ਕਤਲ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਜਨਵਰੀ ਵਿੱਚ ਇੱਕ ਵਿਅਕਤੀ ਨੇ ਈਰਾਨ ਦੀ ਰਾਜਧਾਨੀ ਤਹਿਰਾਨ ਵਿੱਚ ਦੋ ਜੱਜਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ, ਜਿਨ੍ਹਾਂ ਨੇ 1980 ਦੇ ਦਹਾਕੇ ਵਿੱਚ ਵੱਡੀ ਗਿਣਤੀ ਵਿੱਚ ਵਿਰੋਧੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।