ਡੋਨਾਲਡ ਟਰੰਪ ਇਸ ਮਾਮਲੇ 'ਚ ਦੋਸ਼ੀ ਕਰਾਰ, ਰੋਜ਼ਾਨਾ ਦੇਣਾ ਹੋਵੇਗਾ 7 ਲੱਖ ਰੁਪਏ ਦਾ ਜੁਰਮਾਨਾ

Tuesday, Apr 26, 2022 - 02:44 PM (IST)

ਡੋਨਾਲਡ ਟਰੰਪ ਇਸ ਮਾਮਲੇ 'ਚ ਦੋਸ਼ੀ ਕਰਾਰ, ਰੋਜ਼ਾਨਾ ਦੇਣਾ ਹੋਵੇਗਾ 7 ਲੱਖ ਰੁਪਏ ਦਾ ਜੁਰਮਾਨਾ

ਨਿਊਯਾਰਕ (ਏਜੰਸੀ)- ਅਮਰੀਕਾ ਦੇ ਨਿਊਯਾਰਕ ਦੇ ਇੱਕ ਜੱਜ ਨੇ ਸੋਮਵਾਰ ਨੂੰ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਅਦਾਲਤ ਦੀ ਮਾਣਹਾਨੀ ਦਾ ਦੋਸ਼ੀ ਪਾਇਆ ਹੈ। ਟਰੰਪ 'ਤੇ ਦੋਸ਼ ਹੈ ਕਿ ਉਹ ਨਿਊਯਾਰਕ ਦੇ ਅਟਾਰਨੀ ਜਨਰਲ ਵੱਲੋਂ ਉਨ੍ਹਾਂ ਦੇ ਕਾਰੋਬਾਰੀ ਸੌਦਿਆਂ ਦੀ ਇਕ ਜਾਂਚ ਦੇ ਹਿੱਸੇ ਵਜੋਂ ਜਾਰੀ ਇਕ ਸੰਮਨ ਦਾ ਉਚਿਤ ਜਵਾਬ ਦੇਣ ਵਿੱਚ ਅਸਫ਼ਲ ਰਹੇ ਹਨ।

ਇਹ ਵੀ ਪੜ੍ਹੋ: ਪ੍ਰਧਾਨ ਮੰਤਰੀ ਮੋਦੀ ਦੇ ਕਸ਼ਮੀਰ ਦੌਰੇ ’ਤੇ ਪਾਕਿਸਤਾਨ ਨੇ ਪ੍ਰਗਟਾਇਆ ਇਤਰਾਜ਼, ਕੀਤਾ ਇਹ ਦਾਅਵਾ

ਜੱਜ ਆਰਥਰ ਐਂਗੋਰੋਨ ਨੇ ਟਰੰਪ ਨੂੰ ਪ੍ਰਤੀ ਦਿਨ 10 ਹਜ਼ਾਰ ਡਾਲਰ (ਕਰੀਬ 7 ਲੱਖ ਰੁਪਏ) ਦਾ ਜੁਰਮਾਨਾ ਅਦਾ ਕਰਨ ਦਾ ਹੁਕਮ ਦਿੱਤਾ ਹੈ। ਐਂਗੋਰੋਨ ਨੇ ਮੈਨਹਟਨ ਕੋਰਟ ਰੂਮ ਵਿਚ ਬੈਂਚ ਵੱਲੋਂ ਫ਼ੈਸਲਾ ਸੁਣਾਉਣ ਤੋਂ ਪਹਿਲਾਂ ਕਿਹਾ, 'ਸ਼੍ਰੀਮਾਨ ਟਰੰਪ, ਮੈਂ ਜਾਣਦਾ ਹਾਂ ਕਿ ਤੁਸੀਂ ਆਪਣੇ ਕਾਰੋਬਾਰ ਨੂੰ ਗੰਭੀਰਤਾ ਨਾਲ ਲੈਂਦੇ ਹੋ ਅਤੇ ਮੈਂ ਆਪਣੇ ਕੰਮ ਨੂੰ ਗੰਭੀਰਤਾ ਨਾਲ ਲੈਂਦਾ ਹਾਂ।'

ਇਹ ਵੀ ਪੜ੍ਹੋ: ਸਾਵਧਾਨ! ਦੁਨੀਆ ਦੇ ਕਈ ਦੇਸ਼ਾਂ 'ਚ ਫੈਲ ਰਹੀ ਲੀਵਰ ਦੀ ਰਹੱਸਮਈ ਬੀਮਾਰੀ, ਬੱਚਿਆਂ ਨੂੰ ਬਣਾ ਰਹੀ ਸ਼ਿਕਾਰ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News