ਟਰੰਪ ਦੇ ਮਾਮਲੇ ''ਚ ਕੋਈ ਫ਼ੈਸਲੇ ਨਹੀਂ ਲੈ ਸਕੀ ਜਿਊਰੀ, ਜੱਜ ਨੇ ਕਰ ਦਿੱਤਾ ਬਰਖ਼ਾਸਤ

Thursday, May 30, 2024 - 03:01 PM (IST)

ਟਰੰਪ ਦੇ ਮਾਮਲੇ ''ਚ ਕੋਈ ਫ਼ੈਸਲੇ ਨਹੀਂ ਲੈ ਸਕੀ ਜਿਊਰੀ, ਜੱਜ ਨੇ ਕਰ ਦਿੱਤਾ ਬਰਖ਼ਾਸਤ

ਵਾਸ਼ਿੰਗਟਨ - ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਖ਼ਿਲਾਫ਼ 'ਚੁੱਪ ਰਹਿਣ ਲਈ ਪੈਸੇ ਲੈਣ' ਦੇ ਮਾਮਲੇ ਵਿਚ ਸੁਣਵਾਈ ਕਰ ਰਹੀ ਜਿਊਰੀ ਘੰਟਿਆਂ ਤੱਕ ਵਿਚਾਰ ਚਰਚਾ ਕਰਨ ਤੋਂ ਬਾਅਦ ਕੋਈ ਫ਼ੈਸਲਾ ਨਾ ਲੈ ਸਕੀ। ਕੋਈ ਫ਼ੈਸਲਾ ਨਾ ਲੈਣ ਦੇ ਸਬੰਧ ਵਿਚ ਨਿਊਯਾਰਕ ਸੁਪਰੀਮ ਕੋਰਟ ਦੇ ਜੱਜ ਜੁਆਨ ਮਰਚਨ ਨੇ ਜਿਊਰੀ ਨੂੰ ਹੀ ਬਰਖ਼ਾਸਤ ਕਰ ਦਿੱਤਾ। NBC ਦੀ ਰਿਪੋਰਟ 'ਚ ਇਸ ਮਾਮਲੇ ਦੀ ਜਾਣਕਾਰੀ ਦਿੱਤੀ ਗਈ ਹੈ। ਰਿਪੋਰਟ ਵਿਚ ਬੁੱਧਵਾਰ ਨੂੰ ਕਿਹਾ ਗਿਆ ਹੈ ਕਿ ਜੱਜ ਮਾਰਕੇਨ ਨੇ ਜਿਊਰੀ ਨੂੰ ਪੂਰੇ ਦਿਨ ਲਈ ਬਰਖ਼ਾਸਤ ਕਰ ਦਿੱਤਾ ਅਤੇ ਉਨ੍ਹਾਂ ਨੂੰ ਆਦੇਸ਼ ਦਿੱਤਾ।

ਇਹ ਵੀ ਪੜ੍ਹੋ - UAE ਦੇ ਹਵਾਈ ਅੱਡਿਆਂ 'ਤੇ ਚੈਕਿੰਗ ਪ੍ਰਕਿਰਿਆ ਸਖ਼ਤ, ਜੇ ਇਹ ਸ਼ਰਤਾਂ ਨਾ ਹੋਈਆਂ ਪੂਰੀਆਂ ਤਾਂ ਆਉਣਾ ਪੈ ਸਕਦੈ ਵਾਪਸ

ਇਸ ਦੇ ਨਾਲ ਹੀ ਉਹਨਾਂ ਨੇ ਇਸ ਮਾਮਲੇ ਦੀ ਚਰਚਾ ਨਾ ਕਰਨ ਅਤੇ ਉਸ ਦੇ ਬਾਰੇ ਕੋਈ ਜਾਣਕਾਰੀ ਹਾਸਲ ਨਾ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਜਿਊਰੀ ਵੀਰਵਾਰ ਨੂੰ ਸਵੇਰੇ 9:30 ਵਜੇ ਮੁੜ ਵਿਚਾਰ-ਵਟਾਂਦਰਾ ਸ਼ੁਰੂ ਕਰੇਗੀ। ਮਿਸਟਰ ਟਰੰਪ 'ਤੇ ਬਾਲਗ ਫਿਲਮ ਅਭਿਨੇਤਰੀ ਸਟੋਰਮੀ ਡੈਨੀਅਲਸ ਨੂੰ ਕਥਿਤ ਰੂਪ ਤੋਂ ਚੁੱਪ ਰਹਿਣ ਲਈ ਪੈਸੇ ਦੇਣ ਦੇ ਸਬੰਧਤ ਰਿਕਾਰਡ ਵਿਚ ਹੇਰਾਫੇਰੀ ਕਰਨ ਦਾ ਦੋਸ਼ ਹੈ। ਹਾਲਾਂਕਿ ਉਨ੍ਹਾਂ ਨੇ ਇਨ੍ਹਾਂ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ ਅਤੇ 2024 ਦੀ ਅਮਰੀਕੀ ਰਾਸ਼ਟਰਪਤੀ ਦੀ ਦੌੜ ਦੌਰਾਨ ਚੁੱਕੇ ਗਏ ਇਸ ਮਾਮਲੇ ਦੀ ਨਿੰਦਾ ਕਰਦੇ ਹੋਏ ਇਸ ਨੂੰ ਚੋਣਾਂ ਵਿੱਚ ਦਖਲਅੰਦਾਜ਼ੀ ਦੱਸਿਆ ਹੈ।

ਇਹ ਵੀ ਪੜ੍ਹੋ - ਕੈਨੇਡਾ ਇਮੀਗ੍ਰੇਸ਼ਨ ਨਿਯਮਾਂ 'ਚ ਬਦਲਾਅ ਕਾਰਨ ਵੱਡਾ ਸੰਕਟ, ਵਾਪਸ ਪਰਤਣ ਲਈ ਮਜ਼ਬੂਰ ਹੋਏ ਵਿਦਿਆਰਥੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News