ਆਇਸ਼ਾ ਮਲਿਕ ਨੇ ਪਾਕਿਸਤਾਨ ਸੁਪਰੀਮ ਕੋਰਟ ਦੀ ਪਹਿਲੀ ਮਹਿਲਾ ਜੱਜ ਵਜੋਂ ਚੁੱਕੀ ਸਹੁੰ

Monday, Jan 24, 2022 - 02:06 PM (IST)

ਇਸਲਾਮਾਬਾਦ (ਵਾਰਤਾ): ਜਸਟਿਸ ਆਇਸ਼ਾ ਮਲਿਕ ਨੇ ਸੋਮਵਾਰ ਨੂੰ ਪਾਕਿਸਤਾਨ ਦੀ ਸੁਪਰੀਮ ਕੋਰਟ ਦੀ ਪਹਿਲੀ ਮਹਿਲਾ ਜੱਜ ਵਜੋਂ ਸਹੁੰ ਚੁੱਕੀ। ਜੀਓ ਟੀਵੀ ਨੇ ਆਪਣੀ ਰਿਪੋਰਟ ਵਿਚ ਦੱਸਿਆ ਕਿ ਪਾਕਿਸਤਾਨ ਦੇ ਚੀਫ਼ ਜਸਟਿਸ ਗੁਲਜ਼ਾਰ ਅਹਿਮਦ ਨੇ ਜਸਟਿਸ ਆਇਸ਼ਾ ਨੂੰ ਸਹੁੰ ਚੁਕਾਈ। ਇਸ ਮੌਕੇ ਪਾਕਿਸਤਾਨ ਦੇ ਅਗਲੇ ਸਿਖਰਲੇ ਜੱਜ ਵਜੋਂਂਨਾਮਜ਼ਦ ਜਸਟਿਸ ਉਮਰ ਅਤਾ ਬੰਦਿਆਲ ਅਤੇ ਸੁਪਰੀਮ ਕੋਰਟ ਦੇ ਹੋਰ ਜੱਜ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: ਆਬੂਧਾਬੀ ਹਵਾਈ ਅੱਡੇ 'ਤੇ ਹਮਲੇ ਤੋਂ ਬਾਅਦ UAE ਦਾ ਵੱਡਾ ਫ਼ੈਸਲਾ, ਡਰੋਨ ਦੀ ਵਰਤੋਂ ’ਤੇ ਲਾਈ ਪਾਬੰਦੀ

ਜਸਟਿਸ ਆਇਸ਼ਾ ਨੂੰ ਰਸਮੀ ਤੌਰ ’ਤੇ 21 ਜਨਵਰੀ ਨੂੰ ਇਸ ਅਹੁਦੇ ਲਈ ਚੁਣਿਆ ਗਿਆ ਸੀ। ਜੀਓ ਟੀਵੀ ਦੀ ਰਿਪੋਰਟ ਮੁਤਾਬਕ ਜਸਟਿਸ ਆਇਸ਼ਾ ਨੂੰ ਸੁਪਰੀਮ ਕੋਰਟ ਦੀ ਜੱਜ ਵਜੋਂ ਤਰੱਕੀ ਮਿਲਣਾ ਆਸਾਨ ਨਹੀਂ ਸੀ, ਕਿਉਂਕਿ ਦੇਸ਼ ਭਰ ਦੇ ਵਕੀਲਾਂ ਨੇ ਸੀਨੀਆਰਤਾ ਦੇ ਆਧਾਰ ’ਤੇ ਉਨ੍ਹਾਂ ਦੀ ਤਰੱਕੀ ਦਾ ਵਿਰੋਧ ਕੀਤਾ ਸੀ। ਜਸਟਿਸ ਆਇਸ਼ਾ ਸੀਨੀਆਰਤਾ ਦੇ ਕ੍ਰਮ ਵਿਚ ਲਾਹੌਰ ਹਾਈ ਕੋਰਟ ਵਿਚ ਚੌਥੇ ਸਥਾਨ ’ਤੇ ਸੀ। ਇਸੇ ਦੌਰਾਨ ਪਾਕਿਸਤਾਨ ਦੀ ਬਾਰ ਐਸੋਸੀਏਸ਼ਨ ਨੇ ਸੁਪਰੀਮ ਕੋਰਟ ਦੀ ਜੱਜ ਵਜੋਂ ਸ੍ਰੀਮਤੀ ਆਇਸ਼ਾ ਦੀ ਨਿਯੁਕਤੀ ਦੇ ਵਿਰੋਧ ਵਿਚ ਹੜਤਾਲ ਦਾ ਸੱਦਾ ਦਿੱਤਾ ਹੈ।

ਇਹ ਵੀ ਪੜ੍ਹੋ: ਕਿਸੇ ਹੋਰ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਹਮਲੇ ’ਚ ਮਾਸੂਮ ਬੱਚੀ ਦੇ ਸਿਰ 'ਚ ਵੱਜੀ ਗੋਲ਼ੀ, ਮੌਤ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News