ਮਹਾਰਾਣੀ ਪ੍ਰਨੀਤ ਕੌਰ ਨੇ ਕੈਨੇਡੀਅਨ ਪੀ. ਐੱਮ. ਦੇ ਭਾਰਤ ਦੌਰੇ ''ਤੇ ਦਿੱਤਾ ਇਹ ਬਿਆਨ

02/03/2018 6:07:28 PM

ਓਟਾਵਾ/ਅੰਮ੍ਰਿਤਸਰ— ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ 17 ਫਰਵਰੀ ਨੂੰ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣਗੇ। ਟਰੂਡੋ ਨਾਲ 6 ਮੰਤਰੀਆਂ ਦਾ ਵਫਦ ਵੀ ਆਵੇਗਾ। ਜਸਟਿਨ ਟਰੂਡੋ ਦਾ ਭਾਰਤ ਦੌਰਾ 17 ਤੋਂ 23 ਫਰਵਰੀ ਤੱਕ ਦਾ ਹੋਵੇਗਾ। ਟਰੂਡੋ ਦੇ ਸ੍ਰੀ ਹਰਿਮੰਦਰ ਸਾਹਿਬ ਆਉਣ ਨੂੰ ਲੈ ਕੇ ਪੰਜਾਬ ਦੀ ਸਾਬਕਾ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਪੰਜਾਬ ਸਰਕਾਰ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਸੁਆਗਤ ਕਰੇਗੀ। 


ਦੱਸਣਯੋਗ ਹੈ ਕਿ ਜਸਟਿਨ ਟਰੂਡੋ ਭਾਰਤ ਦੌਰੇ ਦੌਰਾਨ ਅੰਮ੍ਰਿਤਸਰ ਤੋਂ ਇਲਾਵਾ ਆਗਰਾ, ਨਵੀਂ ਦਿੱਲੀ ਅਤੇ ਅਹਿਮਦਾਬਾਦ ਵੀ ਜਾਣਗੇ। ਟਰੂਡੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕਰਨਗੇ। ਟਰੂਡੋ ਦਾ ਭਾਰਤ ਦੌਰੇ ਦਾ ਮੁੱਖ ਟੀਚਾ ਕੈਨੇਡਾ ਅਤੇ ਭਾਰਤ ਨਾਲ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਵਪਾਰ, ਊਰਜਾ ਦੇ ਅਹਿਮ ਖੇਤਰਾਂ ਵਿਚ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਅੱਤਵਾਦ ਜਿਹੇ ਮੁੱਦੇ 'ਤੇ ਚਰਚਾ ਕਰਨਾ ਹੈ। ਇੱਥੇ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਕੈਨੇਡਾ ਦੇ 23ਵੇਂ ਪ੍ਰਧਾਨ ਮੰਤਰੀ ਹਨ।