ਜਸਟਿਨ ਟਰੂਡੋ ਨੇ ਕੋਵਿਡ-19 ਸਬੰਧੀ ਪਾਬੰਦੀਆਂ ਦੇ ਹੱਕ ’ਚ ਆਪਣਾ ਸਟੈਂਡ ਕੀਤਾ ਸਪੱਸ਼ਟ

Thursday, Feb 10, 2022 - 09:31 AM (IST)

ਜਸਟਿਨ ਟਰੂਡੋ ਨੇ ਕੋਵਿਡ-19 ਸਬੰਧੀ ਪਾਬੰਦੀਆਂ ਦੇ ਹੱਕ ’ਚ ਆਪਣਾ ਸਟੈਂਡ ਕੀਤਾ ਸਪੱਸ਼ਟ

ਟੋਰਾਂਟੋ/ਕੈਨੇਡਾ (ਭਾਸ਼ਾ) : ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੋਵਿਡ-19 ਨਾਲ ਨਜਿੱਠਣ ਲਈ ਦੇਸ਼ ਵਿਚ ਲਗਾਈਆਂ ਗਈਆਂ ਪਾਬੰਦੀਆਂ ਵਿਰੁੱਧ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਬੁੱਧਵਾਰ ਨੂੰ ਪਾਬੰਦੀਆਂ ਦੇ ਹੱਕ ਵਿਚ ਆਪਣਾ ਸਟੈਂਡ ਸਪੱਸ਼ਟ ਕੀਤਾ। ਕੋਵਿਡ-19 ਸਬੰਧੀ ਪਾਬੰਦੀਆਂ ਅਤੇ ਟੀਕਾਕਰਣ ਦੀਆਂ ਜ਼ਰੂਰਤਾਂ ਵਿਰੁੱਧ ਟਰੱਕ ਮਾਲਕਾਂ ਦੇ ਪ੍ਰਦਰਸ਼ਨ ਕਾਰਨ ਅਮਰੀਕਾ ਅਤੇ ਕੈਨੇਡਾ ਵਿਚਕਾਰ ਸਭ ਤੋਂ ਵਿਅਸਤ ਸਰਹੱਦ ਦੇ ਅੰਸ਼ਕ ਰੂਪ ਨਾਲ ਬੰਦ ਹੋਣ ਕਾਰਨ ਆਰਥਿਕ ਗਤੀਵਿਧੀਆਂ ਪ੍ਰਭਾਵਿਤ ਹੋ ਰਹੀਆਂ ਹਨ।

ਇਹ ਵੀ ਪੜ੍ਹੋ: ਕੋਵਿਡ-19 ਪਾਬੰਦੀਆਂ ਖ਼ਿਲਾਫ਼ ਪ੍ਰਦਰਸ਼ਨ ਕਾਰਨ ਕੈਨੇਡਾ, ਅਮਰੀਕਾ ਦੀ ਸਰਹੱਦ ’ਤੇ ਵਪਾਰ ਪ੍ਰਭਾਵਿਤ ਹੋਣ ਦਾ ਖਦਸ਼ਾ

ਟਰੂਡੋ ਨੇ ਓਟਾਵਾ ਵਿਚ ਸੰਸਦ ਵਿਚ ਕਿਹਾ, ‘ਹਕੀਕਤ ਇਹ ਹੈ ਕਿ ਟੀਕਾਕਰਨ ਲਾਜ਼ਮੀ ਹੈ ਅਤੇ ਤੱਥ ਇਹ ਹੈ ਕਿ ਕੈਨੇਡਾ ਦੇ ਲਗਭਗ 90 ਫ਼ੀਸਦੀ ਲੋਕ ਟੀਕਾਕਰਣ ਕਰਵਾ ਰਹੇ ਹਨ ਤਾਂ ਕਿ ਇਹ ਯਕੀਨੀ ਕੀਤਾ ਜਾ ਸਕੇ ਕਿ ਇਹ ਵਿਸ਼ਵਵਿਆਪੀ ਮਹਾਮਾਰੀ ਦੁਨੀਆ ਵਿਚ ਕਿਤੇ ਵੀ ਕੈਨੇਡਾ ਦੀ ਤਰ੍ਹਾਂ ਭਿਆਨਕ ਰੂਪ ਨਾਲ ਨਾ ਫੈਲੇ।’ ਦੇਸ਼ ਵਿਚ ਪਿਛਲੇ ਕਈ ਹਫ਼ਤਿਆਂ ਤੋਂਂਕੋਵਿਡ-19 ਨਾਲ ਸਬੰਧਤ ਪਾਬੰਦੀਆਂ ਅਤੇ ਟਰੂਡੋ ਵਿਰੁੱਧ ਵਿਰੋਧ ਪ੍ਰਦਰਸ਼ਨ ਤੇਜ਼ ਹੋ ਗਿਆ ਹੈ।

ਇਹ ਵੀ ਪੜ੍ਹੋ: ਪਾਕਿ ’ਚ 2 ਨਾਬਾਲਗ ਕੁੜੀਆਂ ਨੂੰ ਅਗਵਾ ਕਰ ਕੀਤਾ ਜਬਰ-ਜ਼ਿਨਾਹ, ਰੋਸ 'ਚ ਸੜਕਾਂ 'ਤੇ ਉਤਰੇ ਲੋਕ

ਫੈਡਰਲ ਐਮਰਜੈਂਸੀ ਤਿਆਰੀ ਮੰਤਰੀ ਬਿਲ ਬਲੇਅਰ ਨੇ ਕਿਹਾ ਕਿ ਪ੍ਰਦਰਸ਼ਨ ਜ਼ਰੂਰੀ ਚੀਜ਼ਾਂ ਦੀ ਸਪਲਾਈ ਵਿਚ ਵਿਘਨ ਪਾ ਰਹੇ ਹਨ। ਕੋਵਿਡ-19 ਪਾਬੰਦੀਆਂ ਖ਼ਿਲਾਫ਼ ‘ਫਰੀਡਮ ਟਰੱਕ ਕਾਫਲੇ’ ਪ੍ਰਦਰਸ਼ਨ ਤਹਿਤ ਪ੍ਰਦਰਸ਼ਨਕਾਰੀਆਂ ਨੇ ਓਟਾਵਾ ਵਿਚ ਸੈਂਕੜੇ ਟਰੱਕ ਖੜ੍ਹੇ ਕੀਤੇ ਹਨ। ਅੰਤਰਿਮ ਕੰਜ਼ਰਵੇਟਿਵ ਨੇਤਾ ਕੈਂਡਿਸ ਬਰਗੇਨ ਨੇ ਸੰਸਦ ਵਿਚ ਕਿਹਾ ਕਿ ਦੁਨੀਆ ਭਰ ਦੇ ਦੇਸ਼ ਪਾਬੰਦੀਆਂ ਹਟਾ ਰਹੇ ਹਨ ਅਤੇ ਕੈਨੇਡਾ ਦੇ ਕਈ ਸੂਬੇ ਵੀ ਅਜਿਹਾ ਕਰ ਰਹੇ ਹਨ। ਉਨ੍ਹਾਂ ਨੇ ਦੋਸ਼ ਲਾਇਆ ਕਿ ਟਰੂਡੋ ‘ਹਮੇਸ਼ਾ ਲਈ ਗਲੋਬਲ ਮਹਾਮਾਰੀ ਨਾਲ’ ਜਿਊਣਾ ਚਾਹੁੰਦੇ ਹਨ।

ਇਹ ਵੀ ਪੜ੍ਹੋ: ‘ਕਰਨਾਟਕ ਹਿਜਾਬ ਵਿਵਾਦ’ ਮਾਮਲੇ 'ਚ ਮਲਾਲਾ ਯੂਸਫਜ਼ਈ ਦੀ ਐਂਟਰੀ, ਭਾਰਤ ਦੇ ਨੇਤਾਵਾਂ ਨੂੰ ਕੀਤੀ ਇਹ ਅਪੀਲ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News