ਭਾਰਤ-ਕੈਨੇਡਾ ਦੇ ਰਿਸ਼ਤਿਆਂ ਬਾਰੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਵੱਡਾ ਬਿਆਨ
Thursday, Dec 21, 2023 - 05:58 AM (IST)
ਟੋਰਾਂਟੋ (ਅਨਸ)- ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਅਮਰੀਕੀ ਧਰਤੀ ’ਤੇ ਇਕ ਸਿੱਖ ਵੱਖਵਾਦੀ ਨੂੰ ਮਾਰਨ ਦੀ ਸਾਜ਼ਿਸ਼ ਰਚਣ ਲਈ ਭਾਰਤੀ ਨਾਗਰਿਕ ਨੂੰ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਨਵੀਂ ਦਿੱਲੀ ਨਾਲ ਓਟਾਵਾ ਦੇ ਸਬੰਧਾਂ ਵਿਚ ਵੱਡਾ ਬਦਲਾਅ ਆਇਆ ਹੈ।
ਇਹ ਖ਼ਬਰ ਵੀ ਪੜ੍ਹੋ - ਬ੍ਰਿਟੇਨ 'ਚ ਭਾਰਤੀ ਮੂਲ ਦੇ 2 ਨੌਜਵਾਨਾਂ ਨੂੰ ਹੋਈ 34 ਸਾਲ ਦੀ ਕੈਦ, ਪੜ੍ਹੋ ਕੀ ਹੈ ਪੂਰਾ ਮਾਮਲਾ
ਟਰੂਡੋ ਨੇ ਇਕ ਚੈਨਲ ਨੂੰ ਦਿੱਤੇ ਇੰਟਰਵਿਊ ਵਿਚ ਕਿਹਾ ਕਿ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਅਮਰੀਕਾ ਵੱਲੋਂ ਲਾਏ ਦੋਸ਼ਾਂ ਨੇ ਨਰਿੰਦਰ ਮੋਦੀ ਸਰਕਾਰ ਨੂੰ ਹੋਰ ਸ਼ਾਂਤ ਰੁਖ ਅਪਣਾਉਣ ਲਈ ਮਜਬੂਰ ਕਰ ਦਿੱਤਾ ਹੈ। ਮੈਨੂੰ ਲੱਗਦਾ ਹੈ ਕਿ ਇਹ ਸਮਝ ਸ਼ੁਰੂ ਹੋ ਗਈ ਹੈ ਕਿ ਇਸ ਨਾਲ ਉਹ (ਭਾਰਤੀ ਲੀਡਰਸ਼ਿਪ) ਇਸ ਮਾਮਲੇ ’ਚ ‘ਮਨਮਾਨੇ’ ਤਰੀਕੇ ਨਾਲ ਦਾਖ਼ਲ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ ਸਹਿਯੋਗ ਕਰਨ ਲਈ ਇਕ ਖੁੱਲ੍ਹਾਪਨ ਜ਼ਰੂਰੀ ਹੈ, ਸ਼ਾਇਦ ਉਹ ਪਹਿਲਾਂ ਘੱਟ ਖੁੱਲ੍ਹੇ ਸਨ। ਉਨ੍ਹਾਂ ਕਿਹਾ ਕਿ ਸ਼ਾਇਦ ਅਜਿਹੀ ਸਮਝ ਬਣੀ ਹੈ ਕਿ ਕੈਨੇਡਾ ਵਿਰੁੱਧ ਲਗਾਤਾਰ ਹਮਲੇ ਕਰਨ ਨਾਲ ਇਹ ਸਮੱਸਿਆ ਹੱਲ ਹੋਣ ਵਾਲੀ ਨਹੀਂ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਵੱਲੋਂ ਇਸ ਇਲਾਕੇ 'ਚ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਟਰੂਡੋ ਨੇ ਕਿਹਾ ਕਿ ਨਿੱਝਰ ਦੇ ਕਤਲ ਨੂੰ ਲੈ ਕੇ ਕੈਨੇਡਾ ਭਾਰਤ ਨਾਲ ਲੜਾਈ ਦੀ ਸਥਿਤੀ ’ਚ ਨਹੀਂ ਰਹਿਣਾ ਚਾਹੁੰਦਾ ਹੈ ਅਤੇ ਇਸ ਦੇ ਬਜਾਏ ਵਪਾਰ ਸਮਝੌਤਿਆਂ ਅਤੇ ਇੰਡੋ-ਪੈਸੀਫਿਕ ਰਣਨੀਤੀ ਨੂੰ ਅੱਗੇ ਵਧਾਉਣ ’ਤੇ ਕੰਮ ਕਰਨਾ ਚਾਹੁੰਦਾ ਹੈ ਪਰ ਕੈਨੇਡਾ ਲਈ ਲੋਕਾਂ ਦੇ ਅਧਿਕਾਰਾਂ, ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ ਦੇ ਸ਼ਾਸਨ ਲਈ ਖੜ੍ਹੇ ਹੋਣਾ ਮਹੱਤਵਪੂਰਨ ਗੱਲ ਹੈ ਅਤੇ ਅਸੀਂ ਇਹੀ ਕਰਨ ਜਾ ਰਹੇ ਹਾਂ।
ਇਹ ਖ਼ਬਰ ਵੀ ਪੜ੍ਹੋ - ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਜਲੰਧਰ ਦੇ ਨੌਜਵਾਨ ਦੀ ਹੋਈ ਮੌਤ
ਜ਼ਿਕਰਯੋਗ ਹੈ ਕਿ ਸਤੰਬਰ ਵਿਚ ਟਰੂਡੋ ਵੱਲੋਂ 18 ਜੂਨ ਨੂੰ ਬ੍ਰਿਟਿਸ਼ ਕੋਲੰਬੀਆ ਵਿਚ ਖ਼ਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿਚ ਇੱਕ ਭਾਰਤੀ ਏਜੰਟ ਦੀ ‘ਸੰਭਾਵਤ’ ਸ਼ਮੂਲੀਅਤ ਦੇ ਦੋਸ਼ ਲਾਏ ਜਾਣ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਸਬੰਧ ਬੇਹੱਦ ਤਣਾਅਪੂਰਨ ਹੋ ਗਏ ਸਨ। ਭਾਰਤ ਨੇ 2020 ਵਿਚ ਨਿੱਝਰ ਨੂੰ ਅੱਤਵਾਦੀ ਘੋਸ਼ਿਤ ਕੀਤਾ ਸੀ। ਭਾਰਤ ਨੇ ਟਰੂਡੋ ਦੇ ਦੋਸ਼ਾਂ ਨੂੰ ਬੇਤੁਕਾ ਦੱਸਦਿਆਂ ਰੱਦ ਕਰ ਦਿੱਤਾ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8