ਕੈਨੇਡੀਅਨ ਸੰਸਦ 'ਚ ਹਿੰਸਾ ਦੇ ਮੁੱਦੇ 'ਤੇ ਬੁਰੇ ਘਿਰੇ Justin Trudeau

Wednesday, Nov 06, 2024 - 09:28 AM (IST)

ਓਟਾਵਾ: ਕੈਨੇਡਾ ਦੇ ਬਰੈਂਪਟਨ 'ਚ ਹਿੰਦੂ ਮੰਦਰ 'ਚ ਹਾਲ ਵਿਚ ਹੋਈ ਹਿੰਸਾ 'ਤੇ ਮੰਗਲਵਾਰ ਨੂੰ ਦੇਸ਼ ਦੀ ਸੰਸਦ 'ਚ ਨੇਤਾਵਾਂ ਦੇ ਬਿਆਨ ਸਾਹਮਣੇ ਆਏ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਵਿਰੋਧੀ ਧਿਰ ਕੰਜ਼ਰਵੇਟਿਵ ਆਗੂ ਪਿਏਰੇ ਪੋਲੀਵਰੇ ਨੇ ਹਿੰਸਾ ਦੀ ਨਿੰਦਾ ਕੀਤੀ। ਹਾਲਾਂਕਿ ਜਸਟਿਨ ਟਰੂਡੋ ਨੇ ਆਪਣੇ ਭਾਸ਼ਣ ਦੌਰਾਨ ਬਰੈਂਪਟਨ ਦੇ ਹਿੰਦੂ ਸਭਾ ਟੈਂਪਲ ਜਾਂ ਖਾਲਿਸਤਾਨ ਸ਼ਬਦ ਦਾ ਜ਼ਿਕਰ ਨਹੀਂ ਕੀਤਾ। ਸਿੱਖਾਂ ਅਤੇ ਹਿੰਦੂਆਂ ਨੂੰ ਦੱਖਣੀ ਏਸ਼ੀਆਈ ਭਾਈਚਾਰਿਆਂ ਦੱਸਦਿਆਂ ਕੈਨੇਡੀਅਨ ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਹਿੰਸਾ ਕਰਨ ਵਾਲਿਆਂ ਨੂੰ ਕਿਸੇ ਵੀ ਧਰਮ ਦੇ ਪ੍ਰਤੀਨਿਧ ਵਜੋਂ ਨਹੀਂ ਦੇਖਿਆ ਜਾਣਾ ਚਾਹੀਦਾ।

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੰਗਲਵਾਰ ਨੂੰ ਹਾਊਸ ਆਫ ਕਾਮਨਜ਼ (ਕੈਨੇਡੀਅਨ ਪਾਰਲੀਮੈਂਟ) 'ਚ ਕਿਹਾ, 'ਪਿਛਲੇ ਕੁਝ ਦਿਨਾਂ 'ਚ ਅਸੀਂ ਦੇਸ਼ 'ਚ ਦੱਖਣੀ ਏਸ਼ੀਆਈ ਭਾਈਚਾਰਿਆਂ 'ਚ ਹਿੰਸਾ ਦੇਖੀ ਹੈ, ਜਿਸ ਦੀ ਅਸੀਂ ਨਿੰਦਾ ਕਰਦੇ ਹਾਂ। ਮੈਂ ਇਹ ਬਿਲਕੁਲ ਸਪੱਸ਼ਟ ਕਰ ਦੇਵਾਂ ਕਿ ਜਿਹੜੇ ਲੋਕ ਹਿੰਸਾ ਅਤੇ ਨਫ਼ਰਤ ਨੂੰ ਭੜਕਾਉਂਦੇ ਹਨ, ਉਹ ਕਿਸੇ ਵੀ ਤਰ੍ਹਾਂ ਕੈਨੇਡਾ ਵਿੱਚ ਸਿੱਖ ਜਾਂ ਹਿੰਦੂ ਭਾਈਚਾਰੇ ਦੀ ਪ੍ਰਤੀਨਿਧਤਾ ਨਹੀਂ ਕਰਦੇ। ਅਸਲ ਵਿਚ ਟਰੂਡੋ ਨੇ ਹਿੰਦੂਆਂ ਅਤੇ ਸਿੱਖਾਂ ਨੂੰ ਦੱਖਣੀ ਏਸ਼ੀਆਈ ਭਾਈਚਾਰਿਆਂ ਵਜੋਂ ਸੰਬੋਧਨ ਕੀਤਾ।

ਪੜ੍ਹੋ ਇਹ ਅਹਿਮ ਖ਼ਬਰ-Canada 'ਚ ਵੱਖਵਾਦੀ ਤਾਕਤਾਂ ਸਰਗਰਮ, ਵਿਦੇਸ਼ ਮੰਤਰੀ ਜੈਸ਼ੰਕਰ ਨੇ ਸੁਣਾਈਆਂ ਖਰੀਆਂ-ਖਰੀਆਂ

ਵਿਰੋਧੀ ਧਿਰ ਦੇ ਨੇਤਾ ਨੇ ਟਰੂਡੋ ਨੂੰ ਘੇਰਿਆ

ਵਿਰੋਧੀ ਧਿਰ ਦੇ ਨੇਤਾ ਪਿਏਰੇ ਪੋਲੀਵਰੇ ਨੇ ਹਾਊਸ ਆਫ ਕਾਮਨਜ਼ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਬੁਰੀ ਤਰ੍ਹਾਂ ਘੇਰਿਆ। ਉਨ੍ਹਾਂ ਨੇ ਬਰੈਂਪਟਨ ਮੰਦਰ ਵਿੱਚ ਹੋਈ ਹਿੰਸਾ ਦੀ ਨਿਖੇਧੀ ਕਰਦਿਆਂ ਪੁੱਛਿਆ ਕਿ ਅਜਿਹੀ ਸਥਿਤੀ ਕਿਉਂ ਪੈਦਾ ਹੋਈ। ਪੋਲੀਵਰੇ ਨੇ ਟਰੂਡੋ 'ਤੇ ਘਰੇਲੂ ਆਰਥਿਕ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਦੱਖਣੀ ਏਸ਼ੀਆਈ ਭਾਈਚਾਰਿਆਂ ਵਿੱਚ ਹਿੰਸਾ ਦੀ ਵਰਤੋਂ ਕਰਨ ਦਾ ਦੋਸ਼ ਲਗਾਇਆ। ਪੋਲੀਵਰੇ ਨੇ ਕਿਹਾ,"ਅੱਜ ਅਸੀਂ ਬਰੈਂਪਟਨ ਦੀਆਂ ਸੜਕਾਂ 'ਤੇ ਫਿਰਕੂ ਝੜਪਾਂ ਦੇਖ ਰਹੇ ਹਾਂ।" ਪ੍ਰਧਾਨ ਮੰਤਰੀ ਟਰੂਡੋ ਦੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਦੇਸ਼ ਵਿੱਚ ਅਜਿਹਾ ਕਦੇ ਨਹੀਂ ਹੋਇਆ ਸੀ। ਅਜਿਹਾ ਲੱਗਦਾ ਹੈ ਕਿ ਉਨ੍ਹਾਂ ਨੇ ਲੋਕਾਂ ਨੂੰ ਵੰਡਣ ਦਾ ਕੰਮ ਕੀਤਾ ਅਤੇ ਉਸ ਵੰਡ ਦਾ ਨਤੀਜਾ ਇਹ ਹਿੰਸਾ ਹੈ। ਕੀ ਪ੍ਰਧਾਨ ਮੰਤਰੀ ਟਰੂਡੋ ਆਪਣੀ ਵੰਡ ਅਤੇ ਨਤੀਜੇ ਵਜੋਂ ਹੋਈ ਹਿੰਸਾ ਦੀ ਜ਼ਿੰਮੇਵਾਰੀ ਲੈਣਗੇ।

ਕੈਨੇਡਾ ਤੋਂ ਭਾਰਤ ਤੱਕ ਹਿੰਸਾ ਦੀ ਚਰਚਾ

ਕੈਨੇਡਾ ਦੇ ਬਰੈਂਪਟਨ ਵਿੱਚ ਵਾਪਰੀ ਹਿੰਸਾ ਦੀ ਚਰਚਾ ਕੈਨੇਡਾ ਵਿੱਚ ਹੀ ਨਹੀਂ ਸਗੋਂ ਭਾਰਤ ਵਿੱਚ ਵੀ ਹੈ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੈਨੇਡਾ 'ਚ ਮੰਦਰ 'ਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਐਕਸ 'ਤੇ ਇਕ ਪੋਸਟ ਵਿਚ ਲਿਖਿਆ, 'ਮੈਂ ਕੈਨੇਡਾ ਵਿਚ ਹਿੰਦੂ ਮੰਦਰ 'ਤੇ ਯੋਜਨਾਬੱਧ ਹਮਲੇ ਦੀ ਨਿੰਦਾ ਕਰਦਾ ਹਾਂ। ਸਾਡੇ ਡਿਪਲੋਮੈਟਾਂ ਨੂੰ ਡਰਾਉਣ ਦੀ ਕੋਸ਼ਿਸ਼ ਵੀ ਓਨੀ ਹੀ ਭਿਆਨਕ ਹੈ।'' ਟਰੂਡੋ ਨੇ ਪਹਿਲਾਂ ਇੱਕ ਟਵੀਟ ਵਿੱਚ ਕਿਹਾ ਸੀ, 'ਬਰੈਂਪਟਨ ਵਿੱਚ ਹਿੰਦੂ ਸਭਾ ਮੰਦਰ ਵਿੱਚ ਹਿੰਸਾ ਅਸਵੀਕਾਰਨਯੋਗ ਹੈ। ਹਰੇਕ ਕੈਨੇਡੀਅਨ ਨੂੰ ਆਪਣੇ ਵਿਸ਼ਵਾਸ ਦਾ ਸੁਤੰਤਰ ਅਤੇ ਸੁਰੱਖਿਅਤ ਢੰਗ ਨਾਲ ਅਭਿਆਸ ਕਰਨ ਦਾ ਅਧਿਕਾਰ ਹੈ। ਕਮਿਊਨਿਟੀ ਦੀ ਸੁਰੱਖਿਆ ਅਤੇ ਇਸ ਘਟਨਾ ਦੀ ਜਾਂਚ ਲਈ ਪੀਲ ਰੀਜਨਲ ਪੁਲਿਸ ਦੇ ਤੁਰੰਤ ਜਵਾਬ ਲਈ ਧੰਨਵਾਦ।'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News