ਕਿਊਬੇਕ ਪੁੱਜੇ ਜਸਟਿਨ ਟਰੂਡੋ, ਕਿਸਾਨਾਂ ਨਾਲ ਕੀਤੀ ਗੱਲਬਾਤ

07/27/2017 12:46:52 PM

ਕਿਊਬੇਕ— ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਬੁੱਧਵਾਰ ਨੂੰ ਕਿਊਬੇਕ ਪੁੱਜੇ, ਜਿੱਥੇ ਉਨ੍ਹਾਂ ਨੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਖੇਤੀਬਾੜੀ ਦੇ ਮੁੱਦੇ 'ਤੇ ਗੱਲਬਾਤ ਕੀਤੀ। ਕਿਊਬੇਕ ਦੇ ਸ਼ਹਿਰ ਚਿਕੂਟਿਮੀ ਗਏ, ਜਿੱਥੇ ਖੇਤੀਬਾੜੀ ਨਾਲ ਸੰਬੰਧਤ ਪ੍ਰਦਰਸ਼ਨੀ ਲਾਈ ਗਈ ਸੀ। ਇਸ ਪ੍ਰਦਰਸ਼ਨੀ ਦੇ ਡਾਇਰੈਕਟਰ ਗਿਲਸ ਪ੍ਰਧਾਨ ਮੰਤਰੀ ਟਰੂਡੋ ਨੂੰ ਮਿਲ ਕੇ ਬਹੁਤ ਖੁਸ਼ ਹੋਏ ਅਤੇ ਉਨ੍ਹਾਂ ਕਿਹਾ ਕਿ ਟਰੂਡੋ ਨੂੰ ਮਿਲਣ ਨੂੰ ਲੈ ਕੇ ਉਹ ਬਹੁਤ ਇੱਛੁਕ ਸਨ ਅਤੇ ਸਾਨੂੰ ਮਾਣ ਹੈ ਕਿ ਅਸੀਂ ਕੈਨੇਡਾ ਦੇ ਵਾਸੀ ਹਾਂ। 
ਟਰੂਡੋ ਨੇ ਕਿਸਾਨਾਂ ਨਾਲ ਖੇਤੀਬਾੜੀ ਨਾਲ ਸੰਬੰਧਤ ਕੁਝ ਗੱਲਾਂ ਸਾਂਝੀਆਂ ਕੀਤੀਆਂ ਅਤੇ ਇਸ ਬਾਰੇ ਜਾਣਕਾਰੀ ਵੀ ਲਈ। ਇਸ ਦੌਰਾਨ ਪੱਤਰਕਾਰਾਂ ਦੀ ਵੱਡੀ ਭੀੜ ਨੇ ਟਰੂਡੋ ਨੂੰ ਆਪਣੇ ਕੈਮਰਿਆਂ ਵਿਚ ਕੈਦ ਕੀਤਾ।