ਕਬੱਡੀ ਖਿਡਾਰੀ ਨੂੰ ਖੇਡ ਮੈਦਾਨ 'ਚ ਸ਼ਰੇਆਮ ਗੋਲੀ ਮਾਰ ਕੀਤਾ ਕਤਲ, ਦੇਖੋ ਵੀਡੀਓ

07/07/2022 1:29:49 PM

ਲਾਹੌਰ (ਬਿਊਰੋ) - ਪਾਕਿਸਤਾਨੀ ਕਬੱਡੀ ਖਿਡਾਰੀ ਵੱਕਾਸ ਗੁੱਜਰ ਦਾ ਮੈਚ ਦੌਰਾਨ ਇੱਕ ਵਿਅਕਤੀ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ਇਸ ਘਟਨਾ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਵੱਕਾਸ ਆਪਣੇ ਪ੍ਰਸ਼ੰਸਕਾਂ ਨਾਲ ਫੋਟੋਆਂ ਖਿਚਵਾ ਰਿਹਾ ਸੀ। ਇਸ ਦੌਰਾਨ ਇਕ ਵਿਅਕਤੀ ਨੇ ਉਸ 'ਤੇ ਗੋਲੀ ਚਲਾ ਦਿੱਤੀ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। 

ਇਹ ਵੀ ਪੜ੍ਹੋ: ਵਰਿੰਦਰ ਸਹਿਵਾਗ ਨੇ ਕਮੈਂਟਰੀ ਦੌਰਾਨ ਵਿਰਾਟ ਕੋਹਲੀ ਨੂੰ ਕਿਹਾ 'ਛਮੀਆ', ਵੀਡੀਓ ਵਾਇਰਲ

ਦੱਸ ਦੇਈਏ ਕਿ ਲਾਹੌਰ ਵਿਚ ਪੰਜੋ ਫੈਸਟੀਵਲ ਦੌਰਾਨ ਕਬੱਡੀ ਖੇਡੀ ਜਾ ਰਹੀ ਸੀ ਅਤੇ ਬਰੇਕ ਹੋਣ 'ਤੇ ਕਬੱਡੀ ਖਿਡਾਰੀ ਵੱਕਾਸ ਗੁੱਜਰ ਮੈਦਾਨ ਵਿਚ ਆਪਣੇ ਪ੍ਰਸ਼ੰਸਕਾਂ ਨਾਲ ਫੋਟੋਆਂ ਖਿਚਵਾਉਣ ਲੱਗ ਪਿਆ। ਇਸ ਦੌਰਾਨ ਵਾਰਿਸ ਨਾਂ ਦਾ ਵਿਅਕਤੀ ਪਿੱਛੋਂ ਆਉਂਦਾ ਹੈ ਅਤੇ ਵੱਕਾਸ 'ਤੇ ਗੋਲੀ ਚਲਾ ਦਿੰਦਾ ਹੈ। ਵੱਕਾਸ ਨੂੰ ਹਸਪਤਾਲ ਲਿਜਾਇਆ ਗਿਆ ਸੀ ਪਰ ਉਸ ਦੀ ਮੌਤ ਪਹਿਲਾਂ ਹੀ ਹੋ ਚੁੱਕੀ ਸੀ। ਜਾਣਕਾਰੀ ਮੁਤਾਬਕ ਵੱਕਾਸ ਦਾ ਕਤਲ ਕਰਨ ਵਾਲੇ ਦੋਸ਼ੀ ਨੂੰ ਉਥੇ ਮੌਜੂਦ ਲੋਕਾਂ ਨੇ ਫੜ ਕੇ ਪੁਲਸ ਹਵਾਲੇ ਕਰ ਦਿੱਤਾ। ਪੁਲਸ ਇਸ ਘਟਨਾ ਨੂੰ ਗੈਂਗਵਾਰ ਨਾਲ ਸਬੰਧਤ ਮੰਨ ਰਹੀ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ICC ਟੈਸਟ ਰੈਂਕਿੰਗ: ਵਿਰਾਟ ਕੋਹਲੀ ਨੂੰ ਲੱਗਾ ਵੱਡਾ ਝਟਕਾ, ਪਹਿਲੀ ਵਾਰ Top-10 'ਚੋਂ ਹੋਏ ਬਾਹਰ


cherry

Content Editor

Related News