ਕਾਬੁਲ ਹਮਲਾ: ਜਾਨ 'ਤੇ ਖੇਡ ਗੁਰਦੁਆਰਾ ਸਾਹਿਬ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਸੁਰੱਖਿਅਤ ਕੱਢ ਲਿਆਏ ਸਿੱਖ

Saturday, Jun 18, 2022 - 04:35 PM (IST)

ਕਾਬੁਲ (ਬਿਊਰੋ/ਏਜੰਸੀ)- ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਸਥਿਤ ਗੁਰਦੁਆਰਾ ਸਾਹਿਬ ਕਰਤੇ ਪਰਵਾਨ 'ਤੇ ਅੱਜ ਸਵੇਰੇ ਅੱਤਵਾਦੀ ਹਮਲਾ ਹੋਇਆ। ਇਸ ਹਮਲੇ ਦੌਰਾਨ ਉੱਥੇ ਰਹਿੰਦੇ ਸਿੱਖਾਂ ਵਲੋਂ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਗੁਰੂ ਮਰਿਆਦਾ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਸੁਰੱਖਿਅਤ ਇਕ ਘਰ 'ਚ ਲਿਆਂਦਾ ਗਿਆ। ਇਸ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਇਕ ਸਿੱਖ ਵਿਅਕਤੀ ਨੇ ਆਪਣੇ ਸਿਰ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਰੱਖਿਆ ਹੋਇਆ ਹੈ ਅਤੇ ਸਤਿਨਾਮ ਸ੍ਰੀ ਵਾਹਿਗੁਰੂ ਜਾ ਜਾਪ ਕਰਦੇ ਹੋਏ ਗੁਰੂ ਮਰਿਆਦਾ ਅਨੁਸਾਰ ਇਕ ਘਰ ਵਿਚ ਸੁਰੱਖਿਅਤ ਲਿਆਂਦਾ ਗਿਆ। 

ਇਹ ਵੀ ਪੜ੍ਹੋ: ਕਾਬੁਲ 'ਚ ਗੁਰਦੁਆਰਾ ਸਾਹਿਬ 'ਤੇ ISIS ਅੱਤਵਾਦੀਆਂ ਦਾ ਹਮਲਾ, ਅੰਦਰ ਫਸੇ 15 ਸਿੱਖ, 1 ਦੀ ਮੌਤ

ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਫ਼ਗਾਨਿਸਤਾਨ ਦੇ ਕਾਬੁਲ ਸਥਿਤ ਗੁਰਦੁਆਰਾ ਕਰਤੇ ਪਰਵਾਨ ਵਿਖੇ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਸ੍ਰੀ ਧਾਮੀ ਨੇ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿਦੇਸ਼ ਮੰਤਰੀ ਡਾਕਟਰ ਐੱਸ. ਜੈਸ਼ੰਕਰ ਨੂੰ ਈਮੇਲ ਕਰਕੇ ਅਫ਼ਗਾਨਿਸਤਾਨ ਵਿੱਚ ਰਹਿ ਰਹੇ ਘੱਟ ਗਿਣਤੀ ਸਿੱਖਾਂ ਦੀ ਸੁਰੱਖਿਆ ਲਈ ਤੁਰੰਤ ਠੋਸ ਕਦਮ ਚੁੱਕਣ ਅਤੇ ਉਨ੍ਹਾਂ ਨੂੰ ਭਾਰਤ ਵਿੱਚ ਮੁੜ ਵਸਾਉਣ ਦੀਆਂ ਕੋਸ਼ਿਸ਼ਾਂ ਤੇਜ਼ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਫਗਾਨਿਸਤਾਨ ਵਿਚ ਸਿੱਖਾਂ 'ਤੇ ਪਹਿਲਾਂ ਵੀ ਕਈ ਵਾਰ ਹਮਲੇ ਹੋ ਚੁੱਕੇ ਹਨ ਅਤੇ ਉਥੇ ਰਹਿੰਦੇ ਸਿੱਖਾਂ ਦੀ ਦੁਰਦਸ਼ਾ ਵਧਦੀ ਜਾ ਰਹੀ ਹੈ, ਜਿਸ ਕਾਰਨ ਸਿੱਖਾਂ ਵਿਚ ਚਿੰਤਾ ਅਤੇ ਡਰ ਦਾ ਮਾਹੌਲ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਸ ਦੇਸ਼ ਵਿੱਚ ਉਹ ਵੱਸਦੇ ਹਨ, ਉਸ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਿੱਖਾਂ ਨੇ ਅਣਥੱਕ ਮਿਹਨਤ ਕੀਤੀ ਹੈ। ਸਿੱਖਾਂ ਨੇ ਆਪਣੇ ਗੁਰੂਆਂ ਦੀਆਂ ਸਿੱਖਿਆਵਾਂ 'ਤੇ ਚੱਲ ਕੇ ਇੱਕ ਦੂਜੇ ਦਾ ਸਾਥ ਦੇਣ ਦੀ ਪਰੰਪਰਾ ਨੂੰ ਕਾਇਮ ਰੱਖਿਆ ਹੈ।

ਇਹ ਵੀ ਪੜ੍ਹੋ: ਅਫ਼ਗਾਨਿਸਤਾਨ ਦੇ ਕਾਬੁਲ 'ਚ ਗੁਰਦੁਆਰਾ ਸਾਹਿਬ ਨੇੜੇ ਹੋਏ ਜ਼ਬਰਦਸਤ ਧਮਾਕੇ (ਵੀਡੀਓ)


cherry

Content Editor

Related News