ਕਲਤੂਰਾ ਸਿੱਖ ਇਟਲੀ ਵਲੋਂ ਕਈ ਗੁਰੂਘਰਾਂ ਵਿੱਚ ਗੁਰਮਤਿ ਗਿਆਨ ਮੁਕਾਬਲੇ ਕਰਵਾਏ ਜਾਣਗੇ

02/03/2017 9:06:00 AM

ਕਲਤੂਰਾ ਸਿੱਖ ਇਟਲੀ ਵਲੋਂ ਕਈ ਗੁਰੂਘਰਾਂ ਵਿੱਚ ਗੁਰਮਤਿ ਗਿਆਨ ਮੁਕਾਬਲੇ ਕਰਵਾਏ ਜਾਣਗੇ

ਰੋਮ, (ਕੈਂਥ)— ਕਲਤੂਰਾ ਸਿੱਖ ਇਟਲੀ ਅਤੇ ''ਨੌਜਵਾਨ ਸਭਾ ਬੋਰਗੋ ਸੰਨ ਯਾਕਮੋ'' ਵਲੋਂ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਲਈ ਵੱਖ-ਵੱਖ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਸੰਬੰਧੀ ਭਾਈ ਕੁਲਵੰਤ ਸਿੰਘ ਖਾਲਸਾ, ਤਰਲੋਚਨ ਸਿੰਘ, ਤਰਨਪ੍ਰੀਤ ਸਿੰਘ, ਸਿਮਰਜੀਤ ਸਿੰਘ ਡੱਡੀਆ, ਗੁਰਪ੍ਰੀਤ ਸਿੰਘ ਪਿਰੋਜ, ਗੁਰਵਿੰਦਰ ਸਿੰਘ, ਗੁਰਦੇਵ ਸਿੰਘ, ਸਤੌਖ ਸਿੰਘ, ਖੁਸ਼ਪਾਲ ਸਿੰਘ, ਅਰਵਿੰਦਰ ਸਿੰਘ ਵੱਲੋਂ ਖਾਸ ਤੌਰ ''ਤੇ ਪ੍ਰਬੰਧ ਕੀਤੇ ਗਏ ਹਨ। 

ਪਹਿਲੇ ਗੁਰਮਤਿ ਗਿਆਨ ਮੁਕਾਬਲਿਆਂ ਦੀ ਮਿਤੀ ਅਤੇ ਸਾਰੇ ਸਲੇਬਸ ਬਾਰੇ ਆਉਣ ਵਾਲੇ ਦਿਨਾਂ ਵਿੱਚ ਜਾਣਕਾਰੀ ਦਿੱਤੀ ਜਾਵੇਗੀ। ਸਾਲ 2017 ਵਿੱਚ ਇਟਲੀ ਦੇ ਵੱਖ-ਵੱਖ ਗੁਰੂਘਰਾਂ ਵਿੱਚ ਗੁਰਮਤਿ ਗਿਆਨ ਮੁਕਾਬਲੇ ਕਰਵਾਏ ਜਾਣਗੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਗੁਰਮਤਿ ਮੁਕਾਬਲਿਆਂ ਦੇ ਸਾਰੇ ਸਵਾਲ ਅਤੇ ਜਵਾਬ www.culturasikh.com   ਵੈੱਬ ਸਾਈਟ ''ਤੇ ਉਮਰ ਦੇ ਹਿਸਾਬ ਨਾਲ ਗਰੁੱਪਾਂ ਵਿੱਚ ਉਪਲੱਬਧ ਕਰਵਾਏ ਜਾਣਗੇ। ਇਹ ਮੁਕਾਬਲੇ ਲਿਖਤੀ ਰੂਪ ਵਿੱਚ ਹੋਣਗੇ। ਜਿਸ ਦੌਰਾਨ ਇੱਕ ਪੇਪਰ ਸ਼ੀਟ ਦਿੱਤੀ ਜਾਵੇਗੀ। ਇਸ ਵਿੱਚ ਬੱਚਿਆਂ ਵਲੋਂ ਸਹੀ ਜਵਾਬ ''ਤੇ ਨਿਸ਼ਾਨੀ ਲਾਈ ਜਾਵੇਗੀ। ਪੇਪਰ ਦਾ ਸਮਾਂ ਤਕਰੀਬਨ 40 ਮਿੰਟਾਂ ਦਾ ਹੋਵੇਗਾ। 


Related News