''ਧਮਕੀਆਂ ਦੇ ਡਰ ਹੇਠ ਨਹੀਂ ਕਰਾਂਗੇ ਕੋਈ ਗੱਲਬਾਤ'', Peace Talk ਬਾਰੇ ਇਰਾਨੀ ਸੰਸਦ ਸਪੀਕਰ ਦਾ ਵੱਡਾ ਬਿਆਨ
Tuesday, Apr 21, 2026 - 12:31 PM (IST)
ਇੰਟਰਨੈਸ਼ਨਲ ਡੈਸਕ- ਮਿਡਲ ਈਸਟ ਤਣਾਅ ਵਿਚਾਲੇ ਇਰਾਨ ਨੇ ਸਾਫ਼ ਕਰ ਦਿੱਤਾ ਹੈ ਕਿ ਉਹ ਅਮਰੀਕਾ ਵੱਲੋਂ ਦਿੱਤੀਆਂ ਜਾ ਰਹੀਆਂ ਧਮਕੀਆਂ ਅਤੇ ਲਗਾਈ ਗਈ ਸਮੁੰਦਰੀ ਨਾਕਾਬੰਦੀ ਦੇ ਦਬਾਅ ਹੇਠ ਕੋਈ ਗੱਲਬਾਤ ਨਹੀਂ ਕਰੇਗਾ। ਇਰਾਨ ਦੀ ਸੰਸਦ ਦੇ ਸਪੀਕਰ ਮੁਹੰਮਦ ਬਾਕਰ ਕਾਲੀਬਾਫ ਨੇ ਅਮਰੀਕੀ ਰਵੱਈਏ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਸਰੰਡਰ ਲਈ ਤਿਆਰ ਕਰਨ ਦੀ ਕੋਸ਼ਿਸ਼ ਕਰਾਰ ਦਿੱਤਾ ਹੈ।
ਕਾਲੀਬਾਫ ਨੇ ਸੋਸ਼ਲ ਮੀਡੀਆ ਪਲੇਟਫਾਰਮ 'X' 'ਤੇ ਲਿਖਿਆ, "ਅਸੀਂ ਧਮਕੀਆਂ ਦੇ ਸਾਏ ਹੇਠ ਗੱਲਬਾਤ ਲਈ ਤਿਆਰ ਨਹੀਂ ਹੋਵਾਂਗੇ। ਪਿਛਲੇ ਦੋ ਹਫ਼ਤਿਆਂ ਦੌਰਾਨ ਅਸੀਂ ਜੰਗ ਦੇ ਮੈਦਾਨ ਵਿੱਚ ਆਪਣੇ 'ਨਵੇਂ ਪੱਤੇ' ਖੋਲ੍ਹਣ ਲਈ ਪੂਰੀ ਤਰ੍ਹਾਂ ਤਿਆਰ ਹਾਂ।"

ਇਹ ਵੀ ਪੜ੍ਹੋ- 'ਛੱਡ ਦਿਓ ਘਰ-ਬਾਰ, ਤੁਰੰਤ ਭੱਜ ਲਓ ਪਹਾੜਾਂ ਵੱਲ..!', 7.5 ਦੀ ਤੀਬਰਤਾ ਦੇ ਭੂਚਾਲ ਮਗਰੋਂ PM ਤਾਕਾਇਚੀ ਦੀ ਅਪੀਲ
ਉਨ੍ਹਾਂ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਕਾਬੰਦੀ ਕਰ ਕੇ ਅਤੇ ਜੰਗਬੰਦੀ ਦੀ ਉਲੰਘਣਾ ਕਰਕੇ ਇੱਕ ਭਰਮ ਵਿੱਚ ਜੀ ਰਹੇ ਹਨ। ਉਹ ਗੱਲਬਾਤ ਦੀ ਮੇਜ਼ ਨੂੰ ਇਰਾਨ ਦੇ ਆਤਮ-ਸਮਰਪਣ ਲਈ ਵਰਤਣਾ ਚਾਹੁੰਦੇ ਹਨ ਜਾਂ ਫਿਰ ਦੁਬਾਰਾ ਜੰਗ ਭੜਕਾਉਣ ਦਾ ਬਹਾਨਾ ਲੱਭ ਰਹੇ ਹਨ।
ਜ਼ਿਕਰਯੋਗ ਹੈ ਕਿ ਇਰਾਨੀ ਨੇਤਾ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਪਾਕਿਸਤਾਨ ਵਿੱਚ ਹੋਣ ਵਾਲੀ ਸ਼ਾਂਤੀ ਵਾਰਤਾ ਦਾ ਦੂਜਾ ਦੌਰ ਖ਼ਤਰੇ ਵਿੱਚ ਨਜ਼ਰ ਆ ਰਿਹਾ ਹੈ। ਇਰਾਨ ਨੇ ਸ਼ਰਤ ਰੱਖੀ ਹੈ ਕਿ ਜਦੋਂ ਤੱਕ ਅਮਰੀਕਾ ਨਾਕਾਬੰਦੀ ਨਹੀਂ ਹਟਾਉਂਦਾ, ਉਹ ਗੱਲਬਾਤ ਵਿੱਚ ਸ਼ਾਮਲ ਨਹੀਂ ਹੋਵੇਗਾ। ਇਸ ਦੌਰਾਨ ਅਮਰੀਕੀ ਵਫ਼ਦ ਇਸਲਾਮਾਬਾਦ ਪਹੁੰਚਣ ਦੀ ਤਿਆਰੀ ਵਿੱਚ ਹੈ, ਪਰ ਇਰਾਨ ਦੇ ਇਸ ਸਖ਼ਤ ਰੁਖ਼ ਨੇ ਸ਼ਾਂਤੀ ਪ੍ਰਕਿਰਿਆ ਨੂੰ ਵੱਡਾ ਝਟਕਾ ਦਿੱਤਾ ਹੈ।
ਇਹ ਵੀ ਪੜ੍ਹੋ- ਫ਼ੌਜੀ ਅਫ਼ਸਰਾਂ ਨੇ ਟਰੰਪ ਨੂੰ ਹੀ ਕੱਢ'ਤਾ ਮੀਟਿੰਗ 'ਚੋਂ ਬਾਹਰ ! ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
