ਇਟਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਬ ਸੰਮਤੀ ਨਾਲ ਚੋਣ, ਭਾਈ ਕੁਲਵਿੰਦਰ ਸਿੰਘ ਮੁੜ ਬਣੇ ਪ੍ਰਧਾਨ

Thursday, Apr 24, 2025 - 11:12 AM (IST)

ਇਟਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਬ ਸੰਮਤੀ ਨਾਲ ਚੋਣ, ਭਾਈ ਕੁਲਵਿੰਦਰ ਸਿੰਘ ਮੁੜ ਬਣੇ ਪ੍ਰਧਾਨ

ਮਿਲਾਨ/ਇਟਲੀ  (ਸਾਬੀ ਚੀਨੀਆ)- ਯੂਰਪ ਦੀ ਸਭ ਤੋਂ ਵੱਡੀ ਸਬਜੀ ਮੰਡੀ ਕਰਕੇ ਜਾਣੇ ਜਾਂਦੇ ਸ਼ਹਿਰ ਫੌਦੀ ਵਿੱਚ ਸਥਾਪਿਤ ਗੁਰਦੁਆਰਾ ਸਿੰਘ ਸਭਾ ਫੌਦੀ (ਲਾਤੀਨਾ) ਦੀ ਗੁਰਦੁਆਰਾ ਪ੍ਰਬੰਧਕ ਦੀ ਕਮੇਟੀ ਦੀ ਸਰਬਸੰਮਤੀ ਨਾਲ ਹੋਈ ਚੋਣ ਵਿਚ ਭਾਈ ਕੁਲਵਿੰਦਰ ਸਿੰਘ ਧਾਲੀਵਾਲ ਨੂੰ ਮੁੜ ਤੋਂ ਗੁਰਦੁਆਰਾ ਸਾਹਿਬ ਦਾ ਪ੍ਰਧਾਨ ਚੁਣਿਆ ਲਿਆ ਗਿਆ ਹੈ। ਉਹਨਾਂ ਨੂੰ ਇਹ ਸੇਵਾ ਉਨਾਂ ਵੱਲੋਂ ਸਿੱਖ ਪੰਥ ਅਤੇ ਗੁਰਦੁਆਰਾ ਸਾਹਿਬ ਦੀ ਚੜ੍ਹਦੀ ਕਲਾ ਲਈ ਕੀਤੇ ਕਾਰਜਾਂ ਨੂੰ ਧਿਆਨ ਵਿੱਚ ਰੱਖ ਕੇ ਸੌਂਪੀ ਗਈ ਹੈ। ਪਿਛਲੇ ਦਿਨੀ ਹੋਈ ਚੋਣ ਵਿੱਚ ਭਾਈ ਕੁਲਵਿੰਦਰ ਸਿੰਘ ਮੁੜ ਤੋਂ ਮੁੱਖ ਸੇਵਾਦਾਰ ਵਜੋ ਸੇਵਾ ਮਿਲਣ ਮੌਕੇ ਸੰਗਤਾਂ ਨੇ ਭਾਈ ਸਾਹਿਬ ਨੂੰ ਵਧਾਈ ਦਿੰਦਿਆਂ ਆਖਿਆ ਕਿ ਗਈ ਜਿਸ ਤਰ੍ਹਾਂ ਉਹਨਾਂ ਨੇ ਪਹਿਲਾਂ ਤੋਂ ਗੁਰਦੁਆਰਾ ਸਾਹਿਬ ਦੀ ਚੜ੍ਹਦੀ ਕਲਾ ਲਈ ਕਾਰਜ ਕੀਤੇ ਸਨ ਆਸ ਹੈ ਕਿ ਅੱਗੇ ਤੋਂ ਵੀ ਇਸੇ ਤਰ੍ਹਾਂ ਸੇਵਾ ਕਰਦੇ ਰਹਿਣਗੇ।

PunjabKesari

ਪੜ੍ਹੋ ਇਹ ਅਹਿਮ ਖ਼ਬਰ-Canada ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਕੀਤੀ ਨਿੰਦਾ; ਕਿਹਾ- 'ਧਰਮ 'ਤੇ ਵਹਿਸ਼ੀ ਹਮਲਾ' 

ਦੱਸਣਯੋਗ ਹੈ ਕਿ ਸੰਗਤਾਂ ਵੱਲੋ ਜਿੱਥੇ ਗੁਰਦੁਆਰਾ ਸਾਹਿਬ ਦੀ ਇਮਾਰਤ ਖਰੀਦੀ ਗਈ ਹੈ ਉਥੇ ਹੀ ਅੰਮ੍ਰਿਤ ਸੰਚਾਰ ਪ੍ਰੋਗਰਾਮ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਥਾਪਨਾ ਦਿਵਸ ਮੌਕੇ ਮਹਾਨ ਨਗਰ ਕੀਰਤਨ ਵੀ ਸਜਾਏ ਜਾਂਦੇ ਹਨ। ਭਾਈ ਕੁਲਵਿੰਦਰ ਸਿੰਘ ਜਿੱਥੇ ਗੁਰਦੁਆਰਾ ਸਾਹਿਬ ਦੇ ਕਾਰਜਾਂ ਦੇ ਨਾਲ ਜੁੜੇ ਰਹਿੰਦੇ ਹਨ, ਉਥੇ ਇਲਾਕੇ ਵਿੱਚ ਵੱਸਦੇ ਹਜ਼ਾਰਾਂ ਪੰਜਾਬੀਆਂ ਦੀ ਭਲਾਈ ਲਈ ਵੀ ਵੱਧ ਚੜ ਕੇ ਮਦਦ ਕਰਦੇ ਹਨ। ਭਾਈ ਸਾਹਿਬ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਉਹ ਜਿਸ ਤਰਾਂ ਸੰਗਤਾਂ ਦੇ ਲਈ ਪਹਿਲਾਂ ਹਾਜ਼ਰ ਰਹਿੰਦੇ ਸਨ, ਅੱਗੇ ਵੀ ਸੰਗਤਾਂ ਦੇ ਸਹਿਯੋਗ ਨਾਲ ਇਲਾਕੇ ਵਿੱਚ ਵੱਸਦੇ ਸਿੱਖਾਂ ਅਤੇ ਗੁਰਦੁਆਰਾ ਸਿੰਘ ਸਭਾ ਫੌਦੀ ਦੀ ਚੜ੍ਹਦੀ ਕਲਾ ਦੇ ਲਈ ਕਾਰਜ ਕਰਦੇ ਰਹਿਣਗੇ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

Vandana

Content Editor

Related News