ਕਾਮਾਗਾਟਾਮਾਰੂ ਮੈਮੋਰੀਅਲ ਸਮਾਰਕ ''ਤੇ ਸਮਾਗਮ 21 ਜੁਲਾਈ ਨੂੰ ਹੋਵੇਗਾ

Saturday, Jul 13, 2024 - 08:06 PM (IST)

ਕਾਮਾਗਾਟਾਮਾਰੂ ਮੈਮੋਰੀਅਲ ਸਮਾਰਕ ''ਤੇ ਸਮਾਗਮ 21 ਜੁਲਾਈ ਨੂੰ ਹੋਵੇਗਾ

ਵੈਨਕੂਵਰ, (ਮਲਕੀਤ ਸਿੰਘ)- ਵੈਨਕੂਵਰ ਦੇ ਸਮੁੰਦਰੀ ਤੱਟ ’ਤੇ ਸਥਿਤ 1199 ਵੈਸਟ ਕਾਰਡੋਵਾ ਸਟਰੀਟ ਨੇੜਲੇ ਕਾਮਾਗਾਟਾਮਾਰੂ ਮੈਮੋਰੀਅਲ ਸਮਾਰਕ ’ਤੇ 21 ਜੁਲਾਈ ਨੂੰ ਦੁਪਹਿਰ 2 ਤੋਂ ਸ਼ਾਮ 5 ਵਜੇ ਤੱਕ ਕਾਮਾਗਾਟਾਮਾਰੂ ਦੇ ਇਤਿਹਾਸ ਦੀ 110ਵੀਂ ਵਰ੍ਹੇਗੰਢ ਮੌਕੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਉੱਘੇ ਸਮਾਜ ਸੇਵੀ ਡਾ. ਗੁਰਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਮੌਕੇ ਪੰਜਾਬੀ ਮੀਡੀਆ ਨਾਲ ਜੁੜੀਆਂ ਕੁਝ ਨਾਮਵਰ ਸ਼ਖਸੀਅਤਾਂ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰਨਗੀਆਂ। ਇਸ ਦੌਰਾਨ ਇਤਿਹਾਸ ਨੂੰ ਦਰਸਾਉਂਦੀਆਂ ਕੁਝ ਕਿਤਾਬਾਂ ਫ੍ਰੀ ਰਿਲੀਜ਼ ਕੀਤੀਆਂ ਜਾਣਗੀਆਂ।


author

Rakesh

Content Editor

Related News