ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਦਿੱਤੀਆਂ ਹੋਲੀ ਦੀਆਂ ਸ਼ੁੱਭਕਾਮਨਾਵਾਂ

03/29/2021 5:35:48 PM

ਵਾਸ਼ਿੰਗਟਨ (ਬਿਊਰੋ): ਅੱਜ ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਖਾਸ ਮੌਕੇ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਉਹਨਾਂ ਨੇ ਆਪਣੇ ਸੰਦੇਸ਼ ਵਿਚ ਮਤਭੇਦਾਂ ਨੂੰ ਭੁਲਾ ਕੇ ਇਕੱਠੇ ਹੋਣ ਦੀ ਗੱਲ ਕਹੀ। ਕਮਲਾ ਹੈਰਿਸ ਨੇ ਟਵਿੱਟਰ 'ਤੇ ਲਿਖਿਆ ਕਿ ਹੋਲੀ ਮੁਬਾਰਕ, ਹੋਲੀ ਨੂੰ ਜੀਵੰਤ ਰੰਗਾਂ ਲਈ ਜਾਣਿਆ ਜਾਂਦਾ ਹੈ ਅਤੇ ਇਹ ਰੰਗ ਆਪਣਿਆਂ ਅਤੇ ਪਿਆਰ ਕਰਨ ਵਾਲਿਆਂ 'ਤੇ ਪਾਇਆ ਜਾਂਦਾ ਹੈ। ਹੋਲੀ ਦਾ ਤਿਉਹਾਰ ਸਕਾਰਤਮਕਾਤਾ ਨਾਲ ਭਰਪੂਰ ਹੈ।

ਪੜ੍ਹੋ ਇਹ ਅਹਿਮ ਖਬਰ -ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਦਿੱਤੀ ਹੋਲੀ ਦੀ ਵਧਾਈ (ਵੀਡੀਓ)

ਗੌਰਤਲਬ ਹੈ ਕਿ ਇਸ ਸਾਲ ਹੋਲੀ 29 ਮਾਰਚ ਨੂੰ ਮਨਾਈ ਜਾ ਰਹੀ ਹੈ।ਭਾਵੇਂ ਮੁੱਖ ਰੂਪ ਨਾਲ ਇਹ ਹਿੰਦੂ ਭਾਈਚਾਰੇ ਦਾ ਤਿਉਹਾਰ ਹੈ ਪਰ ਹੋਰ ਧਰਮਾਂ ਦੇ ਲੋਕ ਵੀ ਇਸ ਨੂੰ ਮਨਾਉਂਦੇ ਹਨ। ਇਹ ਦੇਸ਼ ਵਿਚ ਬਸੰਤ ਫ਼ਸਲ ਦੇ ਮੌਸਮ ਦੇ ਆਗਮਨ ਦਾ ਪ੍ਰਤੀਕ ਹੈ।

ਨੋਟ- ਕਮਲਾ ਹੈਰਿਸ ਨੇ ਦਿੱਤੀਆਂ ਹੋਲੀ ਦੀਆਂ ਸ਼ੁੱਭਕਾਮਨਾਵਾਂ, ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

Vandana

This news is Content Editor Vandana