ਸਾਬਕਾ ਉਪ-ਰਾਸ਼ਟਰਪਤੀ ਕਮਲਾ ਹੈਰਿਸ ਨੇ ਕੀਤਾ ਡਾਂਸ, ਵੀਡੀਓ ਵਾਇਰਲ

Sunday, May 04, 2025 - 12:59 PM (IST)

ਸਾਬਕਾ ਉਪ-ਰਾਸ਼ਟਰਪਤੀ ਕਮਲਾ ਹੈਰਿਸ ਨੇ ਕੀਤਾ ਡਾਂਸ, ਵੀਡੀਓ ਵਾਇਰਲ

ਨਿਊਯਾਰਕ (ਰਾਜ ਗੋਗਨਾ)- ਅਮਰੀਕਾ ਦੀ ਸਾਬਕਾ ਉਪ-ਰਾਸ਼ਟਰਪਤੀ ਕਮਲਾ ਹੈਰਿਸ ਨੇ ਆਪਣੇ ਡਾਂਸ ਦੇ ਨਾਲ ਸਭ ਨੂੰ ਹੈਰਾਨ ਕਰ ਦਿੱਤਾ। ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਉਸ ਦੀ ਹਾਰ ਤੋਂ ਬਾਅਦ ਉਸਦੇ ਡਾਂਸ ਲਈ ਜਨਤਕ ਤੌਰ 'ਤੇ ਉਸਦੀ ਪ੍ਰਸ਼ੰਸਾ ਕੀਤੀ ਗਈ ਹੈ। ਉਨ੍ਹਾਂ ਨੇ 'ਬੂਟਸ ਔਨ ਦ ਗਰਾਊਂਡ' ਗੀਤ 'ਤੇ ਡਾਂਸ ਕੀਤਾ। ਉਸ ਨੇ ਸੈਨ ਫਰਾਂਸਿਸਕੋ ਕੈਲੀਫੋਰਨੀਆ ਦੇ ਵਿੱਚ ਐਮਰਜ ਅਮਰੀਕਾ ਦੀ 20ਵੀਂ ਵਰ੍ਹੇਗੰਢ ਦੇ ਸਮਾਰੋਹ ਵਿੱਚ ਸਮੱਗਰੀ ਸਿਰਜਣਹਾਰ ਕੇਨੇਥ ਵਾਲਡਨ ਨਾਲ ਡਾਂਸ ਕੀਤਾ। ਉਸ ਦਾ ਡਾਂਸ ਇਸ ਸਮੇਂ ਸੋਸ਼ਲ ਮੀਡੀਆ 'ਤੇ ਟ੍ਰੈਂਡ ਕਰ ਰਿਹਾ ਹੈ। 

 

ਪੜ੍ਹੋ ਇਹ ਅਹਿਮ ਖ਼ਬਰ-ਬੌਖਲਾਹਟ 'ਚ ਗੁਆਂਢੀ ਦੇਸ਼, ਹੁਣ ਪਾਕਿਸਤਾਨ ਨੇ ਭਾਰਤ ਵਿਰੁੱਧ ਲਿਆ ਇਹ ਫ਼ੈਸਲਾ

ਇਹ ਨਾਚ ਸਾਰਿਆਂ ਨੂੰ ਬਹੁਤ ਪ੍ਰਭਾਵਿਤ ਕਰ ਰਿਹਾ ਹੈ। ਕਮਲਾ ਹੈਰਿਸ 2024 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਟਰੰਪ ਤੋਂ ਹਾਰ ਗਈ ਸੀ। ਉਦੋਂ ਤੋਂ ਉਹ ਬਹੁਤੀ ਵਾਰ ਨਹੀਂ ਦੇਖੀ ਗਈ। ਉਨ੍ਹਾਂ ਨੇ ਹਾਲ ਹੀ ਵਿੱਚ ਇੱਕ ਜਨਤਕ ਸਮਾਗਮ ਵਿੱਚ ਆਪਣੇ ਡਾਂਸ ਨਾਲ ਸਾਰਿਆਂ ਨੂੰ ਖੂਬ ਪ੍ਰਭਾਵਿਤ ਕੀਤਾ। ਆਪਣੇ ਭਾਸ਼ਣ ਵਿੱਚ ਉਨ੍ਹਾਂ ਨੇ ਟਰੰਪ ਪ੍ਰਸ਼ਾਸਨ ਦੀ ਆਲੋਚਨਾ ਕੀਤੀ। ਟੈਰਿਫ ਅਤੇ ਇਮੀਗ੍ਰੇਸ਼ਨ ਵਿਰੁੱਧ ਗੰਭੀਰ ਦੋਸ਼ ਲਗਾਏ ਗਏ ਸਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਮਰੀਕਾ ਦੇਸ਼ ਇੱਕ ਖ਼ਤਰਨਾਕ ਦਿਸ਼ਾ ਵੱਲ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

Vandana

Content Editor

Related News