ਕਮਲਾ ਹੈਰਿਸ ਅਮਰੀਕੀ ਰਾਸ਼ਟਰਪਤੀ ਦੇ ਅਹੁਦੇ ਲਈ ਅਧਿਕਾਰਤ ਉਮੀਦਵਾਰ ਵਜੋਂ ਨਾਮਜ਼ਦ

Wednesday, Aug 21, 2024 - 01:26 PM (IST)

ਕਮਲਾ ਹੈਰਿਸ ਅਮਰੀਕੀ ਰਾਸ਼ਟਰਪਤੀ ਦੇ ਅਹੁਦੇ ਲਈ ਅਧਿਕਾਰਤ ਉਮੀਦਵਾਰ ਵਜੋਂ ਨਾਮਜ਼ਦ

ਵਾਸ਼ਿੰਗਟਨ (ਯੂ. ਐਨ. ਆਈ.)-  ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੂੰ ਡੈਮੋਕ੍ਰੇਟਿਕ ਪਾਰਟੀ ਨੇ ਰਾਸ਼ਟਰਪਤੀ ਅਹੁਦੇ ਲਈ ਆਪਣੀ ਅਧਿਕਾਰਤ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਹੈ। ਰੂਸੀ ਸਮਾਚਾਰ ਏਜੰਸੀ ਸਪੁਟਨਿਕ ਨੇ ਦੱਸਿਆ ਕਿ ਸ਼ਿਕਾਗੋ ਦੇ ਯੂਨਾਈਟਿਡ ਸੈਂਟਰ ਦੇ ਇਨਡੋਰ ਸਪੋਰਟਸ ਅਖਾੜੇ ਵਿੱਚ ਮੰਗਲਵਾਰ ਸ਼ਾਮ ਨੂੰ ਆਗਾਮੀ ਨਵੰਬਰ ਦੇ ਰਾਸ਼ਟਰਪਤੀ ਚੋਣ ਵਿੱਚ ਹੈਰਿਸ ਨੂੰ ਉਮੀਦਵਾਰ ਵਜੋਂ ਚੁਣਨ ਲਈ ਇੱਕ ਵੋਟਿੰਗ ਹੋਈ। ਇਸ ਪੋਲ ਵਿੱਚ ਡੇਲਾਵੇਅਰ ਰਾਜ ਨੇ ਸਭ ਤੋਂ ਪਹਿਲਾਂ ਵੋਟ ਦਿੱਤੀ ਅਤੇ  ਹੈਰਿਸ ਦੀ ਉਮੀਦਵਾਰੀ ਲਈ ਸਮਰਥਨ ਪ੍ਰਗਟ ਕੀਤਾ। 

ਵਰਣਨਯੋਗ ਹੈ ਕਿ ਵੋਟਿੰਗ ਤੋਂ ਇਕ ਦਿਨ ਪਹਿਲਾਂ ਹੈਰਿਸ, ਰਾਸ਼ਟਰਪਤੀ ਜੋਅ ਬਾਈਡੇਨ ਅਤੇ ਉਨ੍ਹਾਂ ਦੀ ਪਤਨੀ ਜਿਲ ਦੇ ਨਾਲ-ਨਾਲ ਪਾਰਟੀ ਦੇ ਕਈ ਉੱਚ-ਅਧਿਕਾਰੀਆਂ ਨੇ ਪਾਰਟੀ ਮੈਂਬਰਾਂ ਨੂੰ ਸੰਬੋਧਨ ਕੀਤਾ ਸੀ।  ਹੈਰਿਸ ਨੇ ਡੈਮੋਕ੍ਰੇਟਿਕ ਨੈਸ਼ਨਲ ਕਨਵੈਨਸ਼ਨ (DNC) ਦੇ ਹਾਜ਼ਰੀਨ ਨੂੰ ਸੰਬੋਧਿਤ ਕੀਤਾ ਅਤੇ ਆਪਣੀ ਉਮੀਦਵਾਰੀ ਦਾ ਸਮਰਥਨ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਹੈਰਿਸ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਇੱਕ ਵਰਚੁਅਲ ਰੋਲ ਕਾਲ ਵੋਟ ਵਿੱਚ ਡੈਮੋਕ੍ਰੇਟਿਕ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਬਣਨ ਲਈ ਪਹਿਲਾਂ ਹੀ ਕਾਫ਼ੀ ਡੈਲੀਗੇਟ ਪ੍ਰਾਪਤ ਕਰ ਲਏ ਸਨ। ਹੈਰਿਸ ਨੂੰ ਉਸਦੇ ਗ੍ਰਹਿ ਰਾਜ ਕੈਲੀਫੋਰਨੀਆ ਵਿੱਚ 482 ਵੋਟਾਂ ਮਿਲੀਆਂ, ਜਿਸ ਨਾਲ ਉਹ ਸਿਖਰ 'ਤੇ ਰਹੀ। 

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ 'ਚ ਵਰਕ ਪਰਮਿਟ ਵਾਲਿਆਂ ਦਾ ਦਾਖਲਾ ਬੰਦ !

ਡੈਮੋਕ੍ਰੇਟਿਕ ਨੈਸ਼ਨਲ ਕਮੇਟੀ ਨੇ 6 ਅਗਸਤ ਨੂੰ ਘੋਸ਼ਣਾ ਕੀਤੀ ਕਿ ਹੈਰਿਸ ਨੂੰ ਪੰਜ ਦਿਨਾਂ ਦੀ ਔਨਲਾਈਨ ਵੋਟਿੰਗ ਪ੍ਰਕਿਰਿਆ ਤੋਂ ਬਾਅਦ ਅਧਿਕਾਰਤ ਤੌਰ 'ਤੇ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਵਜੋਂ ਪ੍ਰਮਾਣਿਤ ਕੀਤਾ ਗਿਆ ਹੈ। 19 ਤੋਂ 22 ਅਗਸਤ ਤੱਕ  ਡੈਮੋਕ੍ਰੇਟਿਕ ਨੈਸ਼ਨਲ ਕਨਵੈਨਸ਼ਨ 2014 ਸ਼ਿਕਾਗੋ ਦੇ ਯੂਨਾਈਟਿਡ ਸੈਂਟਰ ਵਿੱਚ ਆਯੋਜਿਤ ਕੀਤੀ ਜਾ ਰਹੀ ਹੈ। ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ, ਸਾਬਕਾ ਫਸਟ ਲੇਡੀ ਮਿਸ਼ੇਲ ਓਬਾਮਾ ਅਤੇ ਵਰਮੌਂਟ ਦੇ ਸੈਨੇਟਰ ਬਰਨੀ ਸੈਂਡਰਸ ਸਮੇਤ ਕਈ ਪ੍ਰਮੁੱਖ ਡੈਮੋਕ੍ਰੇਟਸ ਨੇ ਮੰਗਲਵਾਰ ਦੇ ਸਮਾਗਮ ਨੂੰ ਸੰਬੋਧਨ ਕੀਤਾ। ਵਰਣਨਯੋਗ ਹੈ ਕਿ ਸੰਮੇਲਨ ਦੌਰਾਨ ਇਜ਼ਰਾਈਲ-ਫਲਸਤੀਨ ਸੰਘਰਸ਼ 'ਤੇ ਬਾਈਡੇਨ ਪ੍ਰਸ਼ਾਸਨ ਦੀਆਂ ਨੀਤੀਆਂ ਖ਼ਿਲਾਫਡ ਸ਼ਿਕਾਗੋ ਦੀਆਂ ਸੜਕਾਂ 'ਤੇ ਫਲਸਤੀਨ ਪੱਖੀ ਪ੍ਰਦਰਸ਼ਨ ਕੀਤੇ ਗਏ। ਕਈ ਪ੍ਰਦਰਸ਼ਨਕਾਰੀਆਂ ਨੂੰ ਮੰਗਲਵਾਰ ਰਾਤ ਸ਼ਿਕਾਗੋ ਦੇ ਡਾਊਨਟਾਊਨ ਵਿੱਚ ਇਜ਼ਰਾਈਲੀ ਕੌਂਸਲੇਟ ਦੇ ਸਾਹਮਣੇ ਗ੍ਰਿਫ਼ਤਾਰ ਕੀਤਾ ਗਿਆ, ਇੱਕ ਦਿਨ ਬਾਅਦ ਹਜ਼ਾਰਾਂ ਪ੍ਰਦਰਸ਼ਨਕਾਰੀ ਯੂਨਾਈਟਿਡ ਸੈਂਟਰ ਨੇੜੇ ਇਕੱਠੇ ਹੋਏ, ਜਿਨ੍ਹਾਂ ਵਿੱਚੋਂ ਚਾਰ ਨੂੰ ਸੁਰੱਖਿਆ ਵਾੜ ਤੋੜਨ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ।ਬਾਈਡੇਨ ਨੇ ਕਰੀਬ ਘੰਟੇ ਦੇ ਭਾਸ਼ਣ ਨਾਲ ਕਾਨਫਰੰਸ ਦੇ ਪਹਿਲੇ ਦਿਨ ਦੀ ਸਮਾਪਤੀ ਕੀਤੀ। ਆਪਣੇ ਭਾਸ਼ਣ ਵਿੱਚ, ਉਸਨੇ ਸਾਬਕਾ ਰਾਸ਼ਟਰਪਤੀ ਅਤੇ ਰਿਪਬਲਿਕਨ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਡੋਨਾਲਡ ਟਰੰਪ 'ਤੇ ਤਿੱਖਾ ਹਮਲਾ ਕੀਤਾ ਅਤੇ ਵੋਟਰਾਂ ਨੂੰ ਵ੍ਹਾਈਟ ਹਾਊਸ ਲਈ ਹੈਰਿਸ ਦਾ ਸਮਰਥਨ ਕਰਨ ਦੀ ਅਪੀਲ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News