ਕਰਾਚੀ ਏਅਰਪੋਰਟ ਨੇੜੇ Blast! 4 ਦੀ ਮੌਤ, ਕਈ ਹੋਰ ਜ਼ਖ਼ਮੀ

Monday, Oct 07, 2024 - 08:44 AM (IST)

ਕਰਾਚੀ ਏਅਰਪੋਰਟ ਨੇੜੇ Blast! 4 ਦੀ ਮੌਤ, ਕਈ ਹੋਰ ਜ਼ਖ਼ਮੀ

ਕਰਾਚੀ: ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਦੇ ਨੇੜੇ ਐਤਵਾਰ ਰਾਤ ਨੂੰ ਚੀਨੀ ਕਰਮਚਾਰੀਆਂ ਨੂੰ ਲੈ ਕੇ ਜਾ ਰਹੇ ਇਕ ਕਾਫਲੇ 'ਤੇ ਵੱਡਾ ਹਮਲਾ ਹੋ ਗਿਆ। ਇਸ ਹਮਲੇ ਵਿਚ ਦੋ ਚੀਨੀ ਨਾਗਰਿਕਾਂ ਸਣੇ 4 ਲੋਕਾਂ ਦੀ ਮੌਤ ਹੋ ਗਈ। ਇਸ ਦੌਰਾਨ ਕਈ ਪਾਕਿਸਤਾਨੀ ਨਾਗਰਿਕ ਵੀ ਜ਼ਖਮੀ ਹੋਏ ਹਨ।

ਚੀਨੀ ਦੂਤਾਵਾਸ ਦੇ ਹਮਲੇ ਅਤੇ ਜਵਾਬ ਦੀ ਗੰਭੀਰਤਾ:

ਚੀਨੀ ਦੂਤਾਵਾਸ ਅਤੇ ਕੌਂਸਲੇਟ ਜਨਰਲ ਨੇ ਹਮਲੇ ਦੀ ਸਖ਼ਤ ਨਿੰਦਾ ਕੀਤੀ ਅਤੇ ਪਾਕਿਸਤਾਨ ਵਿਚ ਚੀਨੀ ਨਾਗਰਿਕਾਂ, ਪ੍ਰਾਜੈਕਟਾਂ ਅਤੇ ਸੰਸਥਾਵਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟਾਈ। ਚੀਨੀ ਪੱਖ ਨੇ ਪਾਕਿਸਤਾਨ ਤੋਂ ਹਮਲੇ ਦੀ ਤੁਰੰਤ ਜਾਂਚ ਕਰਨ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ - ਸੁਨਹਿਰੀ ਭਵਿੱਖ ਲਈ ਆਸਟ੍ਰੇਲੀਆ ਗਿਆ ਸੀ ਪੰਜਾਬੀ ਜੋੜਾ, ਫ਼ਿਰ ਜੋ ਹੋਇਆ ਉਹ ਸੋਚਿਆ ਨਾ ਸੀ

ਧਮਾਕੇ ਅਤੇ ਘਟਨਾ ਦੀ ਸਥਿਤੀ:

ਧਮਾਕੇ ਤੋਂ ਬਾਅਦ ਇਲਾਕੇ 'ਚ ਧੂੰਏਂ ਦਾ ਗੁਬਾਰ ਉੱਠਦਾ ਦੇਖਿਆ ਗਿਆ। ਕਰਾਚੀ ਸ਼ਹਿਰ ਦੇ ਕਈ ਇਲਾਕਿਆਂ ਜਿਵੇਂ ਕਿ ਉੱਤਰੀ ਨਾਜ਼ਿਮਾਬਾਦ ਅਤੇ ਕਰੀਮਾਬਾਦ ਵਿਚ ਵੀ ਧਮਾਕੇ ਦੀ ਆਵਾਜ਼ ਸੁਣੀ ਗਈ। ਧਮਾਕੇ ਤੋਂ ਬਾਅਦ ਘਟਨਾ ਸਥਾਨ 'ਤੇ ਭਿਆਨਕ ਅੱਗ ਲੱਗ ਗਈ ਅਤੇ ਆਸਪਾਸ ਦੀਆਂ ਸੜਕਾਂ ਪ੍ਰਭਾਵਿਤ ਹੋ ਗਈਆਂ।

ਬਲੋਚਿਸਤਾਨ ਲਿਬਰੇਸ਼ਨ ਆਰਮੀ ਨੇ ਲਈ ਜ਼ਿੰਮੇਵਾਰੀ

ਪਾਕਿਸਤਾਨੀ ਵੱਖਵਾਦੀ ਅੱਤਵਾਦੀ ਸਮੂਹ ਬਲੋਚਿਸਤਾਨ ਲਿਬਰੇਸ਼ਨ ਆਰਮੀ (ਬੀਐੱਲਏ) ਦੇ ਮਜੀਦ ਬ੍ਰਿਗੇਡ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਹ ਸੰਗਠਨ ਪਹਿਲਾਂ ਵੀ ਪਾਕਿਸਤਾਨ ਵਿਚ ਚੀਨੀ ਨਾਗਰਿਕਾਂ ਅਤੇ ਪ੍ਰਾਜੈਕਟਾਂ 'ਤੇ ਹਮਲੇ ਕਰਦਾ ਰਿਹਾ ਹੈ। ਇਨ੍ਹਾਂ ਵੱਲੋਂ ਖਾਸ ਤੌਰ 'ਤੇ ਚੀਨ-ਪਾਕਿਸਤਾਨ ਆਰਥਿਕ ਗਲਿਆਰੇ (CPEC) ਨਾਲ ਸਬੰਧਤ ਪ੍ਰਾਜੈਕਟਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਰਿਹਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News