ਧਮਾਕਿਆਂ ਤੇ ਗੋਲੀਬਾਰੀ ਨਾਲ ਦਹਿਲਿਆ ਕਰਾਚੀ! ਰੇਂਜਰਸ ਹੈੱਡਕੁਆਰਟਰ ਨੇੜੇ ਆਤਮਘਾਤੀ ਹਮਲਾ, 4 ਲੋਕਾਂ ਦੀ ਮੌਤ
Sunday, Jun 28, 2026 - 12:05 AM (IST)
ਕਰਾਚੀ : ਪਾਕਿਸਤਾਨ ਦੇ ਕਰਾਚੀ ਵਿੱਚ ਸਿੰਧ ਰੇਂਜਰਸ ਹੈੱਡਕੁਆਰਟਰ ਦੇ ਨੇੜੇ ਹੋਏ ਇੱਕ ਭਿਆਨਕ ਆਤਮਘਾਤੀ ਹਮਲੇ ਨੇ ਪੂਰੇ ਸ਼ਹਿਰ ਨੂੰ ਹਿਲਾ ਕੇ ਰੱਖ ਦਿੱਤਾ ਹੈ। ਸ਼ਨੀਵਾਰ ਦੇਰ ਰਾਤ ਹੋਏ ਇਸ ਹਮਲੇ ਵਿੱਚ 4 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 3 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ।
ਅੱਧਾ ਘੰਟਾ ਚੱਲਿਆ ਮੁਕਾਬਲਾ
ਜਾਣਕਾਰੀ ਅਨੁਸਾਰ, ਇਹ ਹਮਲਾ ਗੁਲਿਸਤਾਨ-ਏ-ਜੌਹਰ ਇਲਾਕੇ ਦੇ ਬਲਾਕ-6 ਵਿੱਚ ਸਥਿਤ ਰੇਂਜਰਸ ਹੈੱਡਕੁਆਰਟਰ ਦੇ ਕੋਲ ਹੋਇਆ। ਰਿਪੋਰਟਾਂ ਮੁਤਾਬਕ, ਇੱਕ ਆਤਮਘਾਤੀ ਹਮਲਾਵਰ ਨੇ ਰੇਂਜਰਸ ਕੰਪਾਊਂਡ ਨੂੰ ਨਿਸ਼ਾਨਾ ਬਣਾ ਕੇ ਜ਼ੋਰਦਾਰ ਧਮਾਕਾ ਕੀਤਾ, ਜਿਸ ਤੋਂ ਤੁਰੰਤ ਬਾਅਦ ਉਸਦੇ ਸਾਥੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੂਤਰਾਂ ਅਨੁਸਾਰ, ਪਹਿਲਾ ਧਮਾਕਾ ਬਹੁਤ ਸ਼ਕਤੀਸ਼ਾਲੀ ਸੀ, ਜਿਸ ਤੋਂ ਬਾਅਦ ਦੋ ਹੋਰ ਛੋਟੇ ਧਮਾਕੇ ਵੀ ਸੁਣੇ ਗਏ। ਸੁਰੱਖਿਆ ਬਲਾਂ ਅਤੇ ਹਮਲਾਵਰਾਂ ਵਿਚਕਾਰ ਕਰੀਬ ਅੱਧੇ ਘੰਟੇ ਤੱਕ ਭਾਰੀ ਗੋਲੀਬਾਰੀ ਹੁੰਦੀ ਰਹੀ।

ਇਹ ਵੀ ਪੜ੍ਹੋ : ਹੁਣ ਹਫ਼ਤੇ 'ਚ ਸਿਰਫ਼ 4 ਦਿਨ ਕਰਨਾ ਪਵੇਗਾ ਕੰਮ, 3 ਦਿਨ ਛੁੱਟੀ ! ਦੁਬਈ 'ਚ ਕਰਮਚਾਰੀਆਂ ਦੀਆਂ ਲੱਗੀਆਂ ਮੌਜਾਂ
ਇਲਾਕੇ 'ਚ ਸਰਚ ਆਪ੍ਰੇਸ਼ਨ ਜਾਰੀ
ਹਮਲੇ ਤੋਂ ਬਾਅਦ ਪੂਰੇ ਇਲਾਕੇ ਨੂੰ ਘੇਰ ਲਿਆ ਗਿਆ ਹੈ ਅਤੇ ਭਾਰੀ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਮਾਰੇ ਗਏ ਲੋਕ ਆਮ ਨਾਗਰਿਕ ਹਨ ਜਾਂ ਰੇਂਜਰਸ ਦੇ ਜਵਾਨ। ਵੱਡੀ ਗਿਣਤੀ ਵਿੱਚ ਐਂਬੂਲੈਂਸਾਂ ਮੌਕੇ 'ਤੇ ਪਹੁੰਚ ਗਈਆਂ ਸਨ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾ ਰਹੀਆਂ ਸਨ। ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਹਮਲੇ ਵਿੱਚ ਕਈ ਸੁਰੱਖਿਆ ਕਰਮਚਾਰੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ।
#Pakistan: A powerful explosion followed by heavy gunfire has been reported in Karachi, Pakistan, near several universities and the country's Meteorological Department.
— Wolverine Update (@W0lverineupdate) June 27, 2026
Initial reports indicate that the blast occurred at the entrance of the Pakistan Rangers Headquarters in… pic.twitter.com/wvY0JwWXrl
ਜਮਾਤ-ਉਲ-ਅਹਿਰਾਰ ਨੇ ਲਈ ਜ਼ਿੰਮੇਵਾਰੀ
ਇਸ ਭਿਆਨਕ ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਜਮਾਤ-ਉਲ-ਅਹਿਰਾਰ (JUA) ਨੇ ਲਈ ਹੈ। ਸੰਗਠਨ ਨੇ ਦਾਅਵਾ ਕੀਤਾ ਹੈ ਕਿ ਇਸ ਹਮਲੇ ਵਿੱਚ ਉਸਦੇ 9 ਲੜਾਕੇ ਸ਼ਾਮਲ ਸਨ। ਹਾਲਾਂਕਿ, ਸੁਰੱਖਿਆ ਏਜੰਸੀਆਂ ਨੂੰ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (TTP) ਨਾਲ ਜੁੜੇ ਧੜਿਆਂ ਦੀ ਸ਼ਮੂਲੀਅਤ ਦਾ ਵੀ ਸ਼ੱਕ ਹੈ।
ਮੁੱਖ ਮੰਤਰੀ ਨੇ ਮੰਗੀ ਰਿਪੋਰਟ
ਸਿੰਧ ਦੇ ਮੁੱਖ ਮੰਤਰੀ ਸਈਅਦ ਮੁਰਾਦ ਅਲੀ ਸ਼ਾਹ ਨੇ ਇਸ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਅਧਿਕਾਰੀਆਂ ਤੋਂ ਵਿਸਥਾਰਤ ਰਿਪੋਰਟ ਤਲਬ ਕੀਤੀ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ ਰੇਂਜਰਸ ਇੱਕ ਅਰਧ ਸੈਨਿਕ ਬਲ ਹੈ ਜੋ ਸਿੰਧ ਵਿੱਚ ਸੁਰੱਖਿਆ ਅਤੇ ਅੱਤਵਾਦ ਵਿਰੋਧੀ ਅਭਿਆਨਾਂ ਦੀ ਜ਼ਿੰਮੇਵਾਰੀ ਸੰਭਾਲਦਾ ਹੈ।
ਇਹ ਵੀ ਪੜ੍ਹੋ : CBSE ਦੇ ਕਰੋੜਾਂ ਵਿਦਿਆਰਥੀਆਂ ਲਈ ਵੱਡੀ ਖਬਰ ! 7ਵੀਂ ਤੋਂ 9ਵੀਂ ਜਮਾਤ ਦੇ ਵਿਦਿਆਰਥੀਆਂ 'ਤੇ ਲਾਗੂ ਨਹੀਂ NEP
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
