ਪਾਕਿ ਦੇ ਪ੍ਰਿੰਸੀਪਲ ਨੇ 45 ਮਹਿਲਾ ਅਧਿਆਪਕਾਂ ਨਾਲ ਕੀਤਾ ਜਬਰ-ਜ਼ਨਾਹ, ਅਸ਼ਲੀਲ ਵੀਡੀਓ ਬਣਾ ਕਰਦਾ ਸੀ ਬਲੈਕਮੇਲ
Thursday, Sep 07, 2023 - 11:02 AM (IST)

ਕਰਾਚੀ (ਬਿਊਰੋ) - ਪਾਕਿਸਤਾਨ ਦੇ ਕਰਾਚੀ ਸ਼ਹਿਰ ਵਿਚ ਇਕ ਸਕੂਲ ਦੇ ਪ੍ਰਿੰਸੀਪਲ ਨੇ 45 ਤੋਂ ਵੱਧ ਮਹਿਲਾ ਅਧਿਆਪਕਾਂ ਨਾਲ ਜਬਰ-ਜ਼ਨਾਹ ਕੀਤਾ ਅਤੇ ਅਸ਼ਲੀਲ ਵੀਡੀਓ ਬਣਾ ਕੇ ਉਨ੍ਹਾਂ ਨੂੰ ਬਲੈਕਮੇਲ ਕਰਦਾ ਰਿਹਾ। ਪੁਲਸ ਨੇ ਪ੍ਰਿੰਸੀਪਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਪ੍ਰਿੰਸੀਪਲ ਦੇ ਮੋਬਾਈਲ ਤੋਂ ਕਈ ਔਰਤਾਂ ਦੀਆਂ ਵੀਡੀਓ ਅਤੇ ਤਸਵੀਰਾਂ ਵੀ ਬਰਾਮਦ ਹੋਈਆਂ ਹਨ। ਦੋਸ਼ੀ ਅਧਿਆਪਕ ਦੀ ਪਛਾਣ ਇਰਫਾਨ ਗਫੂਰ ਮੈਮਨ ਵਜੋਂ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - UK ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦਾ ਵਧਿਆ ਕਦ, ਮਿਲੀ ਅਹਿਮ ਜ਼ਿੰਮੇਵਾਰੀ
ਪਿਛਲੇ ਕੁਝ ਦਿਨਾਂ ਤੋਂ ਇੰਟਰਨੈੱਟ ’ਤੇ ਕੁਝ ਔਰਤਾਂ ਦੀਆਂ ਇਤਰਾਜ਼ਯੋਗ ਤਸਵੀਰਾਂ ਵਾਇਰਲ ਹੋ ਰਹੀਆਂ ਸਨ। ਇਸ ਸਬੰਧੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ। ਵਾਇਰਲ ਤਸਵੀਰਾਂ ਦੇ ਨਾਲ ਹੀ ਇੱਕ ਸਕੂਲ ਦੇ ਪ੍ਰਿੰਸੀਪਲ ਅਤੇ ਇੱਕ ਮਹਿਲਾ ਅਧਿਆਪਕ ਦਾ ਇਕ ਅਸ਼ਲੀਲ ਵੀਡੀਓ ਵੀ ਵਾਇਰਲ ਹੋ ਰਿਹਾ ਹੈ। ਜਦੋਂ ਪੁਲਸ ਨੇ ਵੀਡੀਓ ਦੇ ਆਧਾਰ ’ਤੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਇਹ ਕਰਾਚੀ ਦੇ ਇਕ ਸਕੂਲ ਦਾ ਮਾਮਲਾ ਹੈ। ਜਾਂਚ ’ਚ ਪੁਲਸ ਨੂੰ ਸਕੂਲ ਦੇ ਪ੍ਰਿੰਸੀਪਲ ’ਤੇ ਸ਼ੱਕ ਹੋਇਆ। ਸਖਤੀ ਨਾਲ ਪੁੱਛਗਿੱਛ ਕੀਤੇ ਜਾਣ ’ਤੇ ਪ੍ਰਿੰਸੀਪਲ ਨੇ ਸਾਰੇ ਰਾਜ਼ ਖੋਲ ਦਿੱਤੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8