ਅਮਰੀਕਾ 'ਚ ਮ੍ਰਿਤਕ ਪਾਇਆ ਗਿਆ ਭਾਰਤੀ ਜੋੜਾ ਅਤੇ 6 ਸਾਲਾ ਮਾਸੂਮ, ਪੁਲਸ ਦੀ ਜਾਂਚ ਜਾਰੀ
Sunday, Aug 20, 2023 - 06:14 PM (IST)

ਇੰਟਰਨੈਸ਼ਨਲ ਡੈਸਕ- ਅਮਰੀਕਾ ਤੋਂ ਇਕ ਦੁੱਖਦਾਇਕ ਖ਼ਬਰ ਸਾਹਮਣੇ ਆਈ ਹੈ। ਇੱਥੇ ਮੈਰੀਲੈਂਡ ਸੂਬੇ 'ਚ ਸ਼ੁੱਕਰਵਾਰ ਨੂੰ ਇਕ ਭਾਰਤੀ ਜੋੜਾ ਅਤੇ ਉਨ੍ਹਾਂ ਦਾ ਛੇ ਸਾਲਾ ਬੱਚਾ ਮ੍ਰਿਤਕ ਪਾਇਆ ਗਿਆ। ਪੁਲਸ ਨੂੰ ਖੁਦਕੁਸ਼ੀ ਜਾਂ ਕਤਲ ਕੀਤੇ ਜਾਣ ਦਾ ਸ਼ੱਕ ਹੈ। ਪੁਲਸ ਨੇ ਦੱਸਿਆ ਕਿ ਤਿੰਨੋਂ ਮ੍ਰਿਤਕ ਕਰਨਾਟਕ ਦੇ ਵਸਨੀਕ ਹਨ ਅਤੇ ਇੱਥੇ ਬਾਲਟੀਮੋਰ ਕਾਉਂਟੀ ਵਿੱਚ ਆਪਣੇ ਘਰ ਰਹਿ ਰਹੇ ਸਨ।
ਮ੍ਰਿਤਕਾਂ ਦੀ ਪਛਾਣ ਯੋਗੇਸ਼ ਐੱਚ. ਨਾਗਰਾਜੱਪਾ (37), ਪ੍ਰਤਿਭਾ ਵਾਈ. ਅਮਰਨਾਥ (37) ਅਤੇ ਯਸ਼ ਹੋਨਾਲ (6) ਵਜੋਂ ਹੋਈ ਹੈ। ਪੁਲਸ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਉਹ ਪਤੀ-ਪਤਨੀ ਅਤੇ ਬੇਟਾ ਹਨ। ਇੱਕ ਸਥਾਨਕ ਅਖਬਾਰ ਨੇ ਬਾਲਟੀਮੋਰ ਕਾਉਂਟੀ ਪੁਲਸ ਬੁਲਾਰੇ ਐਂਥਨੀ ਸ਼ੈਲਟਨ ਦੇ ਹਵਾਲੇ ਨਾਲ ਕਿਹਾ ਕਿ "ਸ਼ੁਰੂਆਤੀ ਜਾਂਚ ਦੇ ਅਧਾਰ 'ਤੇ ਨਾਗਰਾਜੱਪਾ ਦੇ ਕੇਸ ਨੂੰ ਦੋਹਰੇ ਕਤਲ-ਆਤਮ ਹੱਤਿਆ ਮੰਨਿਆ ਜਾ ਰਿਹਾ ਹੈ।" ਸ਼ੈਲਟਨ ਨੇ ਕਿਹਾ ਕਿ ਅਜਿਹਾ ਲਗਦਾ ਹੈ ਕਿ ਦੋਵਾਂ ਨੂੰ ਗੋਲੀ ਮਾਰ ਦਿੱਤੀ ਗਈ ਸੀ।
ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ: ਬ੍ਰਿਟਿਸ਼ ਕੋਲੰਬੀਆ 'ਚ ਜੰਗਲ ਦੀ ਅੱਗ ਬੇਕਾਬੂ, 35 ਹਜ਼ਾਰ ਲੋਕਾਂ ਨੂੰ ਘਰ ਛੱਡਣ ਦੇ ਨਿਰਦੇਸ਼
ਪੁਲਸ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਨੂੰ ਆਖਰੀ ਵਾਰ ਮੰਗਲਵਾਰ ਸ਼ਾਮ ਨੂੰ ਦੇਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਮੁੱਖ ਮੈਡੀਕਲ ਅਫ਼ਸਰ ਦੇ ਦਫ਼ਤਰ ਵੱਲੋਂ ਪੋਸਟਮਾਰਟਮ ਕਰਵਾਇਆ ਜਾਵੇਗਾ। ਬਾਲਟੀਮੋਰ ਕਾਉਂਟੀ ਦੇ ਕਾਰਜਕਾਰੀ ਜੌਨੀ ਓਲਸਜ਼ੇਵਸਕੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਉਹ ਉਨ੍ਹਾਂ ਨਿਰਦੋਸ਼ ਪੀੜਤਾਂ ਪ੍ਰਤੀ ਹਮਦਰਦੀ ਪ੍ਰਗਟ ਕਰਦੇ ਹਨ। ਉਹ ਇਸ ਦੁਖਦਾਈ ਘਟਨਾ ਤੋਂ ਬਾਅਦ ਪਰਿਵਾਰ ਅਤੇ ਭਾਈਚਾਰੇ ਦੇ ਮੈਂਬਰਾਂ ਦੀ ਮਦਦ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਪੁਲਸ ਨੇ ਕਿਹਾ ਕਿ ਫਿਲਹਾਲ ਆਲੇ ਦੁਆਲੇ ਦੇ ਭਾਈਚਾਰਿਆਂ ਨੂੰ ਕੋਈ ਖ਼ਤਰਾ ਨਹੀਂ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।