ਪਾਕਿਸਤਾਨ ਆਈ. ਸੀ. ਜੇ. ''ਚ ਲਿਜਾਏਗਾ ਕਸ਼ਮੀਰ ਮੁੱਦਾ : ਕੁਰੈਸ਼ੀ
Wednesday, Aug 21, 2019 - 12:47 AM (IST)

ਇਸਲਾਮਾਬਾਦ – ਭਾਰਤ ਵਲੋਂ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖਤਮ ਕੀਤੇ ਜਾਣ ਤੋਂ ਬਾਅਦ ਪਾਕਿਸਤਾਨ ਨੇ ਮੰਗਲਵਾਰ ਨੂੰ ਆਖਿਆ ਹੈ ਕਿ ਉਹ ਕਸ਼ਮੀਰ ਮੁੱਦੇ 'ਤੇ ਅੰਤਰਰਾਸ਼ਟਰੀ ਨਿਆਂ ਅਦਾਲਤ (ਆਈ. ਸੀ. ਜੇ.) ਦਾ ਰੁਖ਼ ਕਰੇਗਾ। ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਇਕ ਨਿਊਜ਼ ਚੈਨਲ ਨਾਲ ਗੱਲਬਾਤ ਦੌਰਾਨ ਕਿਹਾ ਸਿਧਾਂਤਕ ਤੌਰ 'ਤੇ ਕਸ਼ਮੀਰ ਮੁੱਦੇ ਨੂੰ ਪਾਕਿ ਨੇ ਅੰਤਰਰਾਸ਼ਟਰੀ ਅਦਾਲਤ 'ਚ ਲਿਜਾਣ ਦਾ ਫੈਸਲਾ ਕੀਤਾ ਹੈ ਜੋ ਸਾਰੇ ਕਾਨੂੰਨੀ ਪਹਿਲੂਆਂ 'ਤੇ ਵਿਚਾਰ ਕੀਤੇ ਜਾਣ ਤੋਂ ਬਾਅਦ ਕੀਤਾ ਗਿਆ ਹੈ।