ਸ਼੍ਰੀਲੰਕਾਈ ਰਾਸ਼ਟਰਪਤੀ ਵਿਕਰਮਾਸਿੰਘੇ ਬੋਲੇ- US ਡਾਲਰ ਦੀ ਤਰ੍ਹਾਂ ਹੋਵੇ ਭਾਰਤੀ ਰੁਪਏ ਦੀ ਵਰਤੋਂ

07/16/2023 4:20:39 PM

ਕੋਲੰਬੋ— ਸ਼੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਾਸਿੰਘੇ ਨੇ ਭਾਰਤ ਦੀ ਆਪਣੀ ਪਹਿਲੀ ਅਧਿਕਾਰਕ ਯਾਤਰਾ ਤੋਂ ਪਹਿਲਾਂ ਕਿਹਾ ਹੈ ਕਿ ਉਹ ਭਾਰਤੀ ਰੁਪਏ ਦੀ ਵਰਤੋਂ ਅਮਰੀਕੀ ਡਾਲਰ ਦੇ ਬਰਾਬਰ ਦੇਖਣਾ ਚਾਹੁੰਦੇ ਹਨ। ਵਿਕਰਮਸਿੰਘੇ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਇਸ ਦੇਸ਼ ਦੇ ਵਿੱਤ ਮੰਤਰੀ ਵੀ ਹਨ ਅਤੇ ਉਨ੍ਹਾਂ ਨੇ ਇਸ ਹਫ਼ਤੇ 'ਇੰਡੀਅਨ ਸੀਈਓ ਫੋਰਮ' ਨੂੰ ਸੰਬੋਧਨ ਕਰਦਿਆਂ ਇਹ ਗੱਲ ਕਹੀ। ਉਨ੍ਹਾਂ ਕਿਹਾ, ''ਜਿਸ ਤਰ੍ਹਾਂ ਜਾਪਾਨ, ਕੋਰੀਆ ਅਤੇ ਚੀਨ ਸਮੇਤ ਪੱਛਮੀ ਏਸ਼ੀਆ ਨੇ 75 ਸਾਲ ਪਹਿਲਾਂ ਬੇਮਿਸਾਲ ਆਰਥਿਕ ਵਿਕਾਸ ਹਾਸਲ ਕੀਤਾ ਸੀ, ਹੁਣ ਹਿੰਦ ਮਹਾਸਾਗਰ ਖੇਤਰ 'ਚ ਭਾਰਤ ਦੀ ਵਾਰੀ ਹੈ।
ਵਿਕਰਮਸਿੰਘੇ ਦਾ ਅਗਲੇ ਹਫ਼ਤੇ ਨਵੀਂ ਦਿੱਲੀ ਆਉਣ ਵਾਲੇ ਹਨ। ਰਾਸ਼ਟਰਪਤੀ ਬਣਨ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਭਾਰਤ ਯਾਤਰਾ ਹੋਵੇਗੀ। ਸੀਈਓ ਫੋਰਮ ਦੇ ਪ੍ਰਧਾਨ ਟੀ ਐੱਸ ਪ੍ਰਕਾਸ਼ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਸ਼੍ਰੀਲੰਕਾ ਦੀ ਅਰਥਵਿਵਸਥਾ 'ਚ ਭਾਰਤੀ ਰੁਪਏ ਦੀ ਵਰਤੋਂ ਵਧਣੀ ਚਾਹੀਦੀ ਹੈ। ਵਿਕਰਮਸਿੰਘੇ ਨੇ ਕਿਹਾ, “ਜੇਕਰ ਭਾਰਤ (ਭਾਰਤੀ ਰੁਪਿਆ) ਇੱਕ ਸਾਂਝੀ ਮੁਦਰਾ ਬਣ ਜਾਂਦਾ ਹੈ ਤਾਂ ਸਾਨੂੰ ਇਸ ਨਾਲ ਕੋਈ ਸਮੱਸਿਆ ਨਹੀਂ ਹੈ। ਸਾਨੂੰ ਇਹ ਪਤਾ ਕਰਨਾ ਚਾਹੀਦਾ ਹੈ ਕਿ ਇਹ ਕਿਵੇਂ ਕੀਤਾ ਜਾ ਸਕਦਾ ਹੈ। ਸਾਨੂੰ ਬਾਹਰੀ ਦੁਨੀਆ ਲਈ ਵਧੇਰੇ ਖੁੱਲ੍ਹਾ ਹੋਣਾ ਚਾਹੀਦਾ ਹੈ।'' ਉਨ੍ਹਾਂ ਕਿਹਾ, ''ਸੰਸਾਰ ਬਦਲ ਰਿਹਾ ਹੈ ਅਤੇ ਭਾਰਤ ਤੇਜ਼ੀ ਨਾਲ ਵਿਕਾਸ ਕਰ ਰਿਹਾ ਹੈ, ਖ਼ਾਸ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸ਼ਾਸਨਕਾਲ 'ਚ।
ਸਮਾਚਾਰ ਪੱਤਰ 'ਡੇਲੀ ਮਿਰਰ' ਨੇ ਆਪਣੀ ਇਕ ਰਿਪੋਰਟ 'ਚ ਉਨ੍ਹਾਂ ਦੇ ਹਵਾਲੇ ਨਾਲ ਕਿਹਾ ਕਿ ਰਾਸ਼ਟਰਪਤੀ ਦੇ ਮੁਤਾਬਕ ਭਾਰਤ ਦੇ ਨੇੜੇ ਹੋਣ ਦਾ ਸ਼੍ਰੀਲੰਕਾ ਨੂੰ ਫ਼ਾਇਦਾ ਹੁੰਦਾ ਹੈ। ਵਿਕਰਮਸਿੰਘੇ ਦੇਸ਼ ਨੂੰ ਆਰਥਿਕ ਸੰਕਟ 'ਚੋਂ ਕੱਢਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਉਨ੍ਹਾਂ ਕਿਹਾ ਕਿ ਅਰਥਵਿਵਸਥਾ ਹੌਲੀ-ਹੌਲੀ ਲੀਹ 'ਤੇ ਆ ਰਹੀ ਹੈ। ਇਹ ਸਮਾਗਮ 13 ਜੁਲਾਈ ਨੂੰ ਆਯੋਜਿਤ ਕੀਤਾ ਗਿਆ ਸੀ, ਜਿਸ 'ਚ ਮੌਜੂਦ ਭਾਰਤੀ ਹਾਈ ਕਮਿਸ਼ਨਰ ਗੋਪਾਲ ਬਾਗਲੇ ਨੇ ਕਿਹਾ ਕਿ ਭਾਰਤ ਸਰਕਾਰ ਅਤੇ ਭਾਰਤੀ ਵਪਾਰਕ ਭਾਈਚਾਰੇ ਨੇ ਪਿਛਲੇ ਸਾਲ ਦੇ ਆਰਥਿਕ ਸੰਕਟ ਨੂੰ ਦੂਰ ਕਰਨ 'ਚ ਸ਼੍ਰੀਲੰਕਾ ਦੀ ਮਦਦ ਕੀਤੀ ਸੀ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Aarti dhillon

This news is Content Editor Aarti dhillon