ਖਾਲਿਦਾ ਜਿਆ ''ਤੇ ਮੁਕੱਦਮਾ ਚਲਾਉਣ ਦਾ ਰਾਹ ਹੋਇਆ ਸਾਫ

08/22/2017 3:54:46 AM

ਢਾਕਾ -ਬੰਗਲਾਦੇਸ਼ ਦੀ ਸੁਪਰੀਮ ਕੋਰਟ ਨੇ ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜਿਆ ਦੀ ਉਸ ਪਟੀਸ਼ਨ ਨੂੰ ਸੋਮਵਾਰ ਰੱਦ ਕਰ ਦਿੱਤਾ ਜਿਸ 'ਚ ਉਨ੍ਹਾਂ ਆਪਣੇ ਵਿਰੁੱਧ 2007 'ਚ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਮੁਕੱਦਮੇ ਦੀ ਸੁਣਵਾਈ 'ਤੇ ਰੋਕ ਲਾਉਣ ਦੀ ਮੰਗ ਕੀਤੀ ਸੀ। ਭ੍ਰਿਸ਼ਟਾਚਾਰ ਕਾਰਨ ਸਰਕਾਰੀ ਖਜ਼ਾਨੇ ਨੂੰ 12 ਕਰੋੜ ਡਾਲਰ ਦੀ ਸੱਟ ਲੱਗੀ ਸੀ। 2001 ਤੋਂ 2006 ਤੱਕ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਰਹੀ 72 ਸਾਲਾ ਖਾਲਿਦਾ ਜਿਆ 'ਤੇ ਦੋਸ਼ ਹੈ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਵੱਖ-ਵੱਖ ਸਰਕਾਰੀ ਨਿਯਮਾਂ ਦੀ ਉਲੰਘਣਾ ਕਰ ਕੇ 12.4 ਕਰੋੜ ਡਾਲਰ ਦੇ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਇਆ।


Related News