ਲਾਹੌਰ 'ਚ ਖਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਪਰਮਜੀਤ ਪੰਜਵੜ ਦਾ ਗੋਲੀਆਂ ਮਾਰ ਕੇ ਕਤਲ
Saturday, May 06, 2023 - 04:08 PM (IST)
ਲਾਹੌਰ - ਅੱਤਵਾਦੀ ਅਤੇ ਖਾਲਿਸਤਾਨ ਕਮਾਂਡੋ ਫੋਰਸ (ਕੇ.ਸੀ.ਐੱਫ.) ਦੇ ਮੁਖੀ ਪਰਮਜੀਤ ਸਿੰਘ ਪੰਜਵੜ ਉਰਫ ਮਲਿਕ ਸਰਦਾਰ ਸਿੰਘ ਦਾ ਅੱਜ ਸਵੇਰੇ ਪਾਕਿਸਤਾਨ ਦੇ ਲਾਹੌਰ ਦੇ ਜੌਹਰ ਟਾਊਨ ਵਿੱਚ 2 ਅਣਪਛਾਤੇ ਬੰਦੂਕਧਾਰੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੋਟਰਸਾਈਕਲ 'ਤੇ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਸਵੇਰੇ 6 ਵਜੇ ਦੇ ਕਰੀਬ ਜੋਹਰ ਟਾਊਨ ਸਥਿਤ ਸਨਫਲਾਵਰ ਸੋਸਾਇਟੀ 'ਚ ਆਪਣੇ ਘਰ ਦੇ ਬਾਹਰ ਸੈਰ ਕਰਦੇ ਸਮੇਂ ਪੰਜਵੜ ਦੇ ਗੰਨਮੈਨ ਸਮੇਤ ਉਸ ਦਾ ਕਤਲ ਕਰ ਦਿੱਤਾ। ਗੋਲੀਬਾਰੀ 'ਚ ਬੰਦੂਕਧਾਰੀ ਜ਼ਖਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: ਮਿਸ ਯੂਨੀਵਰਸ ਆਸਟਰੇਲੀਆ ਦੀ ਫਾਈਨਲਿਸਟ ਸਿਏਨਾ ਨਾਲ ਵਾਪਰਿਆ ਹਾਦਸਾ, 23 ਸਾਲ ਦੀ ਉਮਰ 'ਚ ਮੌਤ
ਭਾਰਤ ਦੇ ਪੰਜਾਬ ਵਿੱਚ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਪਰਮਜੀਤ ਦਾ ਜਨਮ ਤਰਨਤਾਰਨ ਨੇੜੇ ਪੰਜਵੜ ਪਿੰਡ ਵਿੱਚ ਹੋਇਆ ਸੀ। ਉਹ 1986 ਵਿੱਚ ਆਪਣੇ ਚਚੇਰੇ ਭਰਾ ਲਾਭ ਸਿੰਘ ਵੱਲੋਂ ਕੱਟੜਪੰਥੀ ਬਣਨ ਤੋਂ ਬਾਅਦ ਕੇ.ਸੀ.ਐੱਫ. ਵਿੱਚ ਸ਼ਾਮਲ ਹੋ ਗਿਆ ਸੀ। ਇਸ ਤੋਂ ਪਹਿਲਾਂ ਉਹ ਸੋਹਲ ਵਿੱਚ ਇੱਕ ਕੇਂਦਰੀ ਸਹਿਕਾਰੀ ਬੈਂਕ ਵਿੱਚ ਕੰਮ ਕਰਦਾ ਸੀ। ਭਾਰਤੀ ਸੁਰੱਖਿਆ ਬਲਾਂ ਦੇ ਹੱਥੋਂ ਲਾਭ ਸਿੰਘ ਦੇ ਖਾਤਮੇ ਤੋਂ ਬਾਅਦ, ਪੰਜਵੜ ਨੇ 1990 ਦੇ ਦਹਾਕੇ ਵਿੱਚ ਕੇ.ਸੀ.ਐੱਫ ਦਾ ਚਾਰਜ ਸੰਭਾਲ ਲਿਆ ਅਤੇ ਪਾਕਿਸਤਾਨ ਚਲਾ ਗਿਆ।