ਬ੍ਰਿਟੇਨ ’ਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖ਼ਾਲਿਸਤਾਨ ਸਮਰਥਕਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ

Sunday, Jul 09, 2023 - 12:23 AM (IST)

ਬ੍ਰਿਟੇਨ ’ਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖ਼ਾਲਿਸਤਾਨ ਸਮਰਥਕਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ

ਲੰਡਨ (ਇੰਟ.)-ਲੰਡਨ ’ਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਸ਼ਨੀਵਾਰ ਨੂੰ ਖ਼ਾਲਿਸਤਾਨ ਸਮਰਥਕਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ। ਮੀਂਹ ਦੇ ਵਿਚ ਪ੍ਰਦਰਸ਼ਨ ’ਚ ਉਮੀਦ ਤੋਂ ਬਹੁਤ ਘੱਟ ਯਾਨੀ 30 ਤੋਂ 40 ਸਮਰਥਕ ਪੁੱਜੇ ਅਤੇ 3 ਘੰਟੇ ਲਈ ਤੈਅ ਮਿਆਦ ਤੋਂ ਬਹੁਤ ਪਹਿਲਾਂ ਹੀ ਪ੍ਰਦਰਸ਼ਨ ਬਿਨਾਂ ਕਿਸੇ ਹਿੰਸਾ ਦੇ ਖ਼ਤਮ ਹੋ ਗਿਆ। ਸੈਨ ਫਰਾਂਸਿਸਕੋ ਵਣਜ ਦੂਤਘਰ ਘਟਨਾਚੱਕਰ ਅਤੇ ਭਾਰਤ ਵੱਲੋਂ ਸੁਚੇਤ ਕੀਤੇ ਜਾਣ ਕਾਰਨ ਲੰਡਨ ਪੁਲਸ ਦੇ ਮੁਲਾਜ਼ਮ ਹਾਈ ਕਮਿਸ਼ਨ ਦੇ ਬਾਹਰ ਤਾਇਨਾਤ ਸਨ।

ਇਹ ਖ਼ਬਰ ਵੀ ਪੜ੍ਹੋ : ਇਟਲੀ ’ਚ ਰੂਹ ਕੰਬਾਊ ਹਾਦਸੇ ਨੇ ਉਜਾੜਿਆ ਪਰਿਵਾਰ, 2 ਸਾਲਾ ਬੱਚੇ ਸਣੇ 3 ਜੀਆਂ ਦੀ ਦਰਦਨਾਕ ਮੌਤ

ਇਹ ਵਿਰੋਧ ਪ੍ਰਦਰਸ਼ਨ 18 ਜੂਨ ਨੂੰ ਬ੍ਰਿਟਿਸ਼ ਕੋਲੰਬੀਆ ’ਚ ਖ਼ਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਵਿਰੋਧ ’ਚ ਦੁਨੀਆ ਭਰ ਦੇ ਕਈ ਸ਼ਹਿਰਾਂ ’ਚ ਭਾਰਤੀ ਦੂਤਘਰਾਂ ਦੇ ਬਾਹਰ ਪ੍ਰਦਰਸ਼ਨਾਂ ਦੀ ਲੜੀ ਦਾ ਹਿੱਸਾ ਸੀ। ਲੰਡਨ ’ਚ ਪ੍ਰਦਰਸ਼ਨਕਾਰੀਆਂ ਨੇ ਬ੍ਰਿਟੇਨ ’ਚ ਭਾਰਤ ਦੇ ਹਾਈ ਕਮਿਸ਼ਨਰ ਦੀਆਂ ਤਸਵੀਰਾਂ ਵਾਲੇ ਬੈਨਰ ਪ੍ਰਦਰਸ਼ਿਤ ਕੀਤੇ। ਕੈਨੇਡਾ, ਅਮਰੀਕਾ, ਨਿਊਜ਼ੀਲੈਂਡ ਅਤੇ ਆਸਟ੍ਰੇਲੀਆ ’ਚ ਖ਼ਾਲਿਸਤਾਨ ਸਮਰਥਕਾਂ ਦੇ ਪ੍ਰਦਰਸ਼ਨ ਦੀ ਕੋਈ ਖ਼ਬਰ ਨਹੀਂ ਮਿਲੀ ਹੈ।


author

Manoj

Content Editor

Related News