ਭਾਰਤ ਤੇ ਪਾਕਿਸਤਾਨ ਮੈਚ ਦੌਰਾਨ ਲੱਗੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ

Monday, Jun 10, 2024 - 11:10 AM (IST)

ਭਾਰਤ ਤੇ ਪਾਕਿਸਤਾਨ ਮੈਚ ਦੌਰਾਨ ਲੱਗੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ

ਇੰਟਰਨੈਸ਼ਨਲ ਡੈਸਕ- ਬੀਤੇ ਦਿਨ ਅਮਰੀਕਾ ਦੇ ਨਿਊਯਾਰਕ ਸ਼ਹਿਰ ਵਿਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਰੋਮਾਂਚਕ ਮੁਕਾਬਲਾ ਹੋਇਆ। ਇਸ ਮੁਕਾਬਲੇ ਵਿਚ ਭਾਰਤੀ ਖਿਡਾਰੀਆਂ ਨੇ ਜਿੱਥੇ ਸ਼ਾਨਦਾਰ ਜਿੱਤ ਹਾਸਲ ਕੀਤੀ, ਉੱਥੇ ਹੀ ਪਾਕਿਸਤਾਨੀ ਖਿਡਾਰੀ ਨਿਰਾਸ਼ ਹੋ ਕੇ ਮੈਦਾਨ ਵਿਚੋਂ ਬਾਹਰ ਨਿਕਲੇ। ਇਸ ਦੌਰਾਨ ਇਕ ਵੱਖਰਾ ਨਜ਼ਾਰਾ ਦੇਖਣ ਨੂੰ ਮਿਲਿਆ। ਇਸ ਮੈਚ ਨੂੰ ਦੇਖਣ ਲਈ ਖਾਲਿਸਤਾਨ ਸਮਰਥਕ ਵੀ ਪਹੁੰਚੇ ਹੋਏ ਸਨ। ਇਨ੍ਹਾਂ ਸਮਰਥਕਾਂ ਨੇ ਖਾਲਿਸਤਾਨ ਦੇ ਪੱਖ ਵਿਚ ਨਾਅਰੇ ਲਗਾਏ।

PunjabKesari

ਪੜ੍ਹੋ ਇਹ ਅਹਿਮ ਖ਼ਬਰ-ਗਰਮੀ ਦਾ ਕਹਿਰ : ਅਮਰੀਕਾ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰਦਿਆਂ 6 ਪ੍ਰਵਾਸੀਆਂ ਦੀ ਮੌਤ

ਇਨ੍ਹਾਂ ਸਮਰਥਕਾਂ ਨੂੰ ਰੋਕਣ ਲਈ ਪੁਲਸ ਕਰਮਚਾਰੀ ਵੀ ਪਹੁੰਚੇ ਪਰ ਉਨ੍ਹਾਂ ਨੇ ਪੁਲਸ ਅਧਿਕਾਰੀਆਂ ਦੀ ਗੱਲ ਨਹੀਂ ਮੰਨੀ। ਇਸ ਘਟਨਾ ਸਬੰਧੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਵਿਚ ਖਾਲਿਸਤਾਨ ਸਮਰਥਕਾਂ ਨੂੰ ਨਾਅਰੇਬਾਜ਼ੀ ਕਰਦਿਆਂ ਦੇਖਿਆ ਜਾ ਸਕਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News