ਕੈਨੇਡਾ ਅਤੇ ਅਮਰੀਕਾ ਨੂੰ ਸੁਰੱਖਿਅਤ ਪਨਾਹਗਾਹਾਂ ਸਮਝਦੇ ਹਨ ਖਾਲਿਸਤਾਨੀ : ਸੁੱਖੀ ਚਾਹਲ
Monday, Dec 12, 2022 - 12:53 PM (IST)
ਇੰਟਰਨੈਸ਼ਨਲ ਡੈਸਕ- ਅਮਰੀਕਾ ਸਥਿਤ ਪੰਜਾਬ ਫਾਉਂਡੇਸ਼ਨ ਦੇ ਸੰਸਥਾਪਕ ਸੁੱਖੀ ਚਾਹਲ ਦਾ ਕਹਿਣਾ ਹੈ ਕਿ ਖਾਲਿਸਤਾਨੀ ਸੁਰੱਖਿਅਤ ਪਨਾਹਗਾਹਾਂ ਦਾ ਆਨੰਦ ਮਾਣ ਰਹੇ ਹਨ। ਉਨ੍ਹਾਂ ਕਿਹਾ ਕਿ ਖਾਲਿਸਤਾਨੀ ਕੈਨੇਡਾ ਅਤੇ ਅਮਰੀਕਾ ਨੂੰ ਸੁਰੱਖਿਅਤ ਪਨਾਹਗਾਹਾਂ ਸਮਝਦੇ ਹਨ। ਇਹ ਬਹੁਤ ਮੰਦਭਾਗਾ ਹੈ।
ਇਹ ਵੀ ਪੜ੍ਹੋ: ਕੈਨੇਡਾ 'ਚ ਪੰਜਾਬਣ ਨਾਲ ਵਾਪਰਿਆ ਭਾਣਾ, 2 ਬੱਚਿਆਂ ਦੀ ਮਾਂ ਨੇ ਦੁਨੀਆ ਨੂੰ ਕਿਹਾ ਅਲਵਿਦਾ
ਸੁੱਖੀ ਚਾਹਲ ਨੇ ਕਿਹਾ ਕਿ ਖਾਲਿਸਤਾਨੀ ਹਮੇਸ਼ਾ ਇਹ ਦਾਅਵਾ ਕਰਦੇ ਹਨ ਕਿ ਅਸੀਂ ਸ਼ਾਂਤਮਈ ਅੰਦੋਲਨ ਚਲਾ ਰਹੇ ਹਾਂ ਪਰ ਦੂਜੇ ਪਾਸੇ ਉਹ ਹਮੇਸ਼ਾ ਪੁਰਾਣੀ ਦਹਿਸ਼ਤਗਰਦੀ ਦੀ ਜ਼ਿੰਮੇਵਾਰੀ ਲੈਂਦੇ ਹਨ। ਉਹ ਭਾਰਤ ਦੀ ਸਰਕਾਰ ਨੂੰ ਠੇਸ ਨਹੀਂ ਪਹੁੰਚਾ ਸਕਦੇ, ਉਹ ਕਿਸੇ ਹੋਰ ਨੂੰ ਦੁਖੀ ਨਹੀਂ ਕਰ ਸਕਦੇ। ਉਹ ਪੰਜਾਬ ਦੇ ਲੋਕਾਂ ਨੂੰ ਦੁਖੀ ਕਰ ਰਹੇ ਹਨ, ਜੋ ਪੰਜਾਬ ਦੇ ਅੰਦਰ ਅਤੇ ਬਾਹਰ ਵਿਦੇਸ਼ ਵਿਚ ਰਹਿੰਦੇ ਹਨ। ਇਸ ਤੋਂ ਇਲਾਵਾ ਭਾਰਤ ਤੋਂ ਬਾਹਰ ਰਹਿੰਦੇ ਸਿੱਖਾਂ ਨੂੰ ਵੀ ਠੇਸ ਪਹੁੰਚਾ ਰਹੇ ਹਨ। ਇਹ ਬਹੁਤ ਵੱਡੀ ਚਿੰਤਾ ਦਾ ਵਿਸ਼ਾ ਹੈ।
ਇਹ ਵੀ ਪੜ੍ਹੋ: ਰੋਜ਼ੀ-ਰੋਟੀ ਦੀ ਭਾਲ 'ਚ 3 ਮਹੀਨੇ ਪਹਿਲਾਂ ਫਰਾਂਸ ਗਏ ਬੇਗੋਵਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤ ’ਚ ਮੌਤ
ਸੁੱਖੀ ਚਾਹਲ ਦਾ ਇਹ ਬਿਆਨ ਉਦੋਂ ਆਇਆ ਹੈ ਜਦੋਂ ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਸਰਹਾਲੀ ਥਾਣੇ ਵਿਚ ਹੋਏ ਧਮਾਕੇ ਦੇ ਮਾਮਲੇ ਵਿਚ ਹਿਰਾਸਤ ਵਿਚ ਲਏ ਗਏ 507 ਸ਼ੱਕੀਆਂ ਦੀ ਵਿਦੇਸ਼ ਬੈਠੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਹਿਮਾਇਤ ਕੀਤੀ ਹੈ।