ਕੈਨੇਡਾ 'ਚ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦਾ ਗੋਲੀਆਂ ਮਾਰ ਕੇ ਕਤਲ

Monday, Jun 19, 2023 - 10:39 AM (IST)

ਚੰਡੀਗੜ੍ਹ/ਟੋਰਾਂਟੋ (ਆਈ.ਏ.ਐੱਨ.ਐੱਸ.)- ਕੈਨੇਡਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਰਹਿ ਰਹੇ ਖਾਲਿਸਤਾਨ ਪੱਖੀ ਆਗੂ ਹਰਦੀਪ ਸਿੰਘ ਨਿੱਝਰ ਦਾ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਨਿੱਝਰ ਵੱਖਵਾਦੀ ਸੰਗਠਨ ਸਿੱਖਸ ਫਾਰ ਜਸਟਿਸ (ਐਸਐਫਜੇ) ਨਾਲ ਜੁੜਿਆ ਹੋਇਆ ਸੀ, ਜੋ ਭਾਰਤ ਵਿੱਚ ਪਾਬੰਦੀਸ਼ੁਦਾ ਹੈ। ਉਹ ਸਰੀ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦਾ ਪ੍ਰਧਾਨ ਸੀ।

ਪੜ੍ਹੋ ਇਹ ਅਹਿਮ ਖ਼ਬਰ-ਯੂਕੇ 'ਚ ਜਬਰ ਜ਼ਿਨਾਹ ਦੇ ਦੋਸ਼ 'ਚ ਭਾਰਤੀ ਮੂਲ ਦੇ ਵਿਦਿਆਰਥੀ ਨੂੰ ਸੁਣਾਈ ਗਈ ਸਜ਼ਾ

ਉਸ ਨੇ ਬਰੈਂਪਟਨ ਸ਼ਹਿਰ ਵਿੱਚ ਖਾਲਿਸਤਾਨੀ ਜਨਮਤ ਸੰਗ੍ਰਹਿ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਪਹਿਲਾਂ ਨਿੱਝਰ ਖ਼ਿਲਾਫ਼ ਕਥਿਤ ਤੌਰ 'ਤੇ ਅੱਤਵਾਦੀ ਹਮਲਿਆਂ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿਚ ਚਾਰਜਸ਼ੀਟ ਦਾਇਰ ਕੀਤੀ ਸੀ। ਭਾਰਤ ਨੇ ਕੈਨੇਡੀਅਨ ਅਧਿਕਾਰੀਆਂ ਨੂੰ ਪੰਜਾਬ ਵਿੱਚ ਅੱਤਵਾਦੀ ਕਾਰਵਾਈਆਂ ਵਿੱਚ ਕਥਿਤ ਸ਼ਮੂਲੀਅਤ ਲਈ ਨਿੱਝਰ ਵਿਰੁੱਧ ਕਾਰਵਾਈ ਕਰਨ ਲਈ ਕਿਹਾ ਸੀ।

ਨਿੱਝਰ 'ਤੇ ਸੀ 10 ਲੱਖ ਰੁਪਏ ਦਾ ਇਨਾਮ

ਬੀਤੇ ਸਾਲ ਐੱਨ. ਆਈ. ਏ. ਨੇ ਜਲੰਧਰ ਵਿਚ ਇਕ ਹਿੰਦੂ ਪੁਜਾਰੀ ਦੀ ਹੱਤਿਆ ਦੇ ਮਾਮਲੇ ਵਿਚ ਖਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਹਰਦੀਪ ਸਿੰਘ ਨਿੱਝਰ ’ਤੇ 10 ਲੱਖ ਰੁਪਏ ਦਾ ਇਨਾਮ ਐਲਾਨ ਕੀਤਾ ਸੀ। ਖੁਫੀਆ ਏਜੰਸੀ ਦੇ ਸੂਤਰਾਂ ਅਨੁਸਾਰ ਉਹ ਪਿਛਲੇ ਕਈ ਸਾਲਾਂ ਤੋਂ ਕੈਨੇਡਾ 'ਚ ਰਹਿ ਰਿਹਾ ਸੀ ਅਤੇ ਉਥੋਂ ਭਾਰਤ ਖ਼ਿਲਾਫ਼ ਖਾਲਿਸਤਾਨੀ ਅੱਤਵਾਦ ਨੂੰ ਹਵਾ ਦੇ ਰਿਹਾ ਸੀ। ਨਿੱਝਰ ਪਿਛਲੇ ਇੱਕ ਸਾਲ ਵਿੱਚ ਭਾਰਤੀ ਜਾਂਚ ਏਜੰਸੀਆਂ ਲਈ ਹੋਰ ਵੀ ਵੱਡੀ ਸਿਰਦਰਦੀ ਬਣ ਗਿਆ ਸੀ ਕਿਉਂਕਿ ਉਸ ਨੇ ਲਾਰੈਂਸ ਬਿਸ਼ਨੋਈ ਗਰੋਹ ਦੇ ਕਾਰਕੁਨਾਂ ਨੂੰ ਵਿਦੇਸ਼ਾਂ ਵਿੱਚ ਮਾਲ ਅਤੇ ਪੈਸਾ ਮੁਹੱਈਆ ਕਰਵਾਉਣਾ ਸ਼ੁਰੂ ਕਰ ਦਿੱਤਾ ਸੀ। ਕੁਝ ਦਿਨ ਪਹਿਲਾਂ ਭਾਰਤ ਸਰਕਾਰ ਨੇ ਹਰਦੀਪ ਸਿੰਘ ਨਿੱਝਰ ਨੂੰ ਨਾਮਜ਼ਦ ਅੱਤਵਾਦੀ ਐਲਾਨਿਆ ਸੀ। ਨਿੱਝਰ ਦੇ ਦੋ ਸਾਥੀਆਂ ਨੂੰ ਕੁਝ ਮਹੀਨੇ ਪਹਿਲਾਂ ਫਿਲੀਪੀਨਜ਼ ਅਤੇ ਮਲੇਸ਼ੀਆ ਤੋਂ ਗ੍ਰਿਫਤਾਰ ਕੀਤਾ ਗਿਆ ਸੀ।

ਇੱਕ ਹਫ਼ਤੇ ਵਿੱਚ ਦੂਜੇ ਵੱਡੇ ਖਾਲਿਸਤਾਨੀ ਆਗੂ ਦੀ ਮੌਤ

ਬੀਤੇ ਹਫਤੇ ਤੋਂ ਦੋ ਵੱਡੇ ਖਾਲਿਸਤਾਨੀ ਨੇਤਾਵਾਂ ਦੀ ਮੌਤ ਹੋ ਚੁੱਕੀ ਹੈ। ਕੁਝ ਦਿਨ ਪਹਿਲਾਂ ਇੱਕ ਹੋਰ ਖਾਲਿਸਤਾਨੀ ਆਗੂ ਅਵਤਾਰ ਸਿੰਘ ਖੰਡਾ ਦੀ ਬ੍ਰਿਟੇਨ ਵਿੱਚ ਮੌਤ ਹੋ ਗਈ ਸੀ। ਅਵਤਾਰ ਸਿੰਘ ਖੰਡਾ ਖਾਲਿਸਤਾਨ ਲਿਬਰੇਸ਼ਨ ਫੋਰਸ ਦਾ ਯੂਕੇ ਮੁਖੀ ਸੀ। ਮੈਡੀਕਲ ਰਿਕਾਰਡ ਤੋਂ ਪਤਾ ਲੱਗਾ ਹੈ ਕਿ ਅਵਤਾਰ ਸਿੰਘ ਖੰਡਾ ਬਲੱਡ ਕੈਂਸਰ ਤੋਂ ਪੀੜਤ ਸੀ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News