ਵੈਨਕੂਵਰ 'ਚ ਖਾਲਿਸਤਾਨੀ ਸਮਰਥਕਾਂ ਵੱਲੋਂ 17 ਫਰਵਰੀ ਨੂੰ ਭਾਰਤੀ ਅੰਬੈਸੀ ਦੇ ਬਾਹਰ ਵਿਰੋਧ ਪ੍ਰਦਰਸ਼ਨ ਦਾ ਸੱਦਾ

Tuesday, Feb 06, 2024 - 11:17 AM (IST)

ਵੈਨਕੂਵਰ 'ਚ ਖਾਲਿਸਤਾਨੀ ਸਮਰਥਕਾਂ ਵੱਲੋਂ 17 ਫਰਵਰੀ ਨੂੰ ਭਾਰਤੀ ਅੰਬੈਸੀ ਦੇ ਬਾਹਰ ਵਿਰੋਧ ਪ੍ਰਦਰਸ਼ਨ ਦਾ ਸੱਦਾ

ਵੈਨਕੂਵਰ- ਕੈਨੇਡਾ ’ਚ ਭਾਰਤ ਵਿਰੋਧੀ ਸਰਗਰਮੀਆਂ ਕਰ ਰਹੇ ਮੁੱਠੀ ਭਰ ਖਾਲਿਸਤਾਨੀ ਸਮਰਥਕਾਂ ਵੱਲੋਂ 17 ਫਰਵਰੀ ਦਿਨ ਸ਼ਨੀਵਾਰ ਨੂੰ ਕੈਨੇਡਾ ਦੇ ਵੈਨਕੂਵਰ ਵਿਚ ਸਥਿਤ ਭਾਰਤੀ ਅੰਬੈਸੀ ਦੇ ਬਾਹਰ ਵਿਰੋਧ ਪ੍ਰਦਰਸ਼ਨ ਦਾ ਸੱਦਾ ਦਿੱਤਾ ਗਿਆ ਹੈ। ਇਸ ਵਿਰੋਧ ਪ੍ਰਦਰਸ਼ਨ ਦੇ ਪ੍ਰਚਾਰ ਲਈ ਪੋਸਟਰ ਵੀ ਜਾਰੀ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: UK ’ਚ ਕੈਂਸਰ ਦੀ ਵੈਕਸੀਨ ਦਾ ਟ੍ਰਾਇਲ ਸ਼ੁਰੂ, 81 ਸਾਲ ਦੇ ਮਰੀਜ਼ ਨੂੰ ਦਿੱਤੀ ਗਈ ਪਹਿਲੀ ਖੁਰਾਕ

PunjabKesari

ਇਸ ਪੋਸਟਰ ਵਿਚ ਹਰਦੀਪ ਸਿੰਘ ਨਿੱਝਰ, ਪਰਮਜੀਤ ਸਿੰਘ ਪੰਜਵੜ, ਅਵਤਾਰ ਸਿੰਘ ਖੰਡਾ, ਹਰਪ੍ਰੀਤ ਸਿੰਘ ਰਾਣਾ ਅਤੇ ਦੀਪ ਸਿੱਧੂ ਦੀਆਂ ਤਸਵੀਰਾਂ ਹਨ, ਜਿਨ੍ਹਾਂ ਦੀਆਂ ਸ਼ਹੀਦੀਆਂ ਦੇ ਵਿਰੋਧ ਵਜੋਂ ਵਿਦੇਸ਼ਾਂ ਵਿਚ ਭਾਰਤੀ ਹਕੂਮਤ ਵੱਲੋਂ ਸਿੱਖਾਂ ਉੱਪਰ ਹਮਲੇ ਅਤੇ ਦਖ਼ਲਅੰਦਾਜ਼ੀ ਵਿਰੁੱਧ ਇਹ ਵਿਰੋਧ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ ਹੈ। ਇਹ ਵਿਰੋਧ ਪ੍ਰਦਰਸ਼ਨ ਵੈਨਕੂਵਰ ਵਿਚ ਭਾਰਤੀ ਅੰਬੈਸੀ ਦੇ ਬਾਹਰ 12 ਵਜੇ ਤੋਂ 2 ਵਜੇ ਤੱਕ ਆਯੋਜਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਪੰਨੂੰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨੂੰ 'ਸ਼ਹੀਦ' ਐਲਾਨਣ ਦੀ ਕੀਤੀ ਅਪੀਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


author

cherry

Content Editor

Related News