ਖਾਲਿਸਤਾਨੀ ਸਮਰਥਕਾਂ ਨੇ ਆਸਟ੍ਰੇਲੀਆ 'ਚ 'ਵਿਸਾਖੀ ਪ੍ਰੋਗਰਾਮ' 'ਚ ਪਾਇਆ ਵਿਘਨ
Sunday, Apr 02, 2023 - 12:27 PM (IST)
ਸਿਡਨੀ (ਬਿਊਰੋ): ਆਸਟ੍ਰੇਲੀਆ ਵਿਚ ਖਾਲਿਸਤਾਨੀ ਸਮਰਥਕਾਂ ਵਲੋਂ ਭਾਰਤੀ ਭਾਈਚਾਰੇ ਦੇ ਲੋਕਾਂ, ਉਨ੍ਹਾਂ ਦੇ ਮੰਦਰਾਂ ਅਤੇ ਪ੍ਰੋਗਰਾਮਾਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਤਾਜ਼ਾ ਮਾਮਲਾ ਐਡੀਲੇਡ ਤੋਂ ਸਾਹਮਣੇ ਆਇਆ ਹੈ ਜਿੱਥੇ ਖਾਲਿਸਤਾਨੀ ਸਮਰਥਕਾਂ ਨੇ ਫਿਰ ਹੰਗਾਮਾ ਕੀਤਾ। 'ਪੰਜਾਬ ਆਸਟ੍ਰੇਲੀਅਨ ਐਸੋਸੀਏਸ਼ਨ ਆਫ ਸਾਊਥ ਆਸਟ੍ਰੇਲੀਆ ਇੰਕ' ਨਾਂ ਦੀ ਸੰਸਥਾ ਵੱਲੋਂ ਵਿਸਾਖੀ ਦਾ ਮੇਲਾ ਆਯੋਜਿਤ ਕੀਤਾ ਗਿਆ ਸੀ, ਜਿਸ ਵਿਚ ਭਾਰਤੀ ਕੌਂਸਲੇਟ ਦੇ ਅਧਿਕਾਰੀ ਮਨੀਸ਼ ਗੁਪਤਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਤੋਂ ਪਹਿਲਾਂ ਵੀ ਖਾਲਿਸਤਾਨੀ ਸਮਰਥਕਾਂ ਨੇ ਸਮਾਗਮ ਵਾਲੀ ਥਾਂ ਦੇ ਬਾਹਰ ਮਾਹੌਲ ਖਰਾਬ ਕਰਨਾ ਸ਼ੁਰੂ ਕਰ ਦਿੱਤਾ ਸੀ।
ਖਾਲਿਸਤਾਨੀ ਸਮਰਥਕਾਂ ਦੀਆਂ ਗਤੀਵਿਧੀਆਂ
ਆਸਟ੍ਰੇਲੀਅਨ ਮੀਡੀਆ ਅਨੁਸਾਰ ਆਸਟ੍ਰੇਲੀਆ ਦੇ ਇੱਕ ਹਿੰਦੂ-ਸਿੱਖ ਜੋੜੇ ਨੂੰ 'ਵਿਸਾਖੀ ਮੇਲਾ' ਦੇ ਆਯੋਜਨ ਲਈ ਕੱਟੜਪੰਥੀ ਸੰਗਠਨਾਂ ਦੁਆਰਾ ਕਥਿਤ ਤੌਰ 'ਤੇ ਤੰਗ ਕੀਤਾ ਗਿਆ ਸੀ। ਹਰਮੀਤ ਕੌਰ ਅਤੇ ਰਾਜੇਸ਼ ਠਾਕੁਰ ਨੇ ਦੋਸ਼ ਲਾਇਆ ਹੈ ਕਿ ਮੇਲਾ ਕਰਵਾਉਣ ਲਈ ਖਾਲਸਾ ਏਡ ਵੱਲੋਂ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ ਅਤੇ ਉਨ੍ਹਾਂ ਦੇ ਸਾਮਾਨ ਦੀ ਭੰਨਤੋੜ ਕੀਤੀ ਗਈ। ਇਸ ਦੌਰੇ ਦੌਰਾਨ ਉਨ੍ਹਾਂ ਨੂੰ ਸੋਸ਼ਲ ਮੀਡੀਆ 'ਤੇ ਖਾਲਿਸਤਾਨੀ ਸਮਰਥਕਾਂ ਵੱਲੋਂ ਧਮਕੀਆਂ ਵੀ ਦਿੱਤੀਆਂ ਗਈਆਂ ਸਨ। ਮਾਰਚ ਦੇ ਅੱਧ ਵਿੱਚ ਖਾਲਿਸਤਾਨੀ ਸਮਰਥਕਾਂ ਨੇ ਆਸਟ੍ਰੇਲੀਆ ਦੇ ਬ੍ਰਿਸਬੇਨ ਵਿੱਚ ਭਾਰਤੀ ਕੌਂਸਲੇਟ ਨੂੰ ਜ਼ਬਰਦਸਤੀ ਬੰਦ ਕਰ ਦਿੱਤਾ ਸੀ। ਇਸ ਤੋਂ ਇਲਾਵਾ ਫਰਵਰੀ ਮਹੀਨੇ ਵਿੱਚ ਭਾਰਤ ਦੇ ਕੌਂਸਲੇਟ ਦੂਤਘਰ ਨੇੜੇ ਖਾਲਿਸਤਾਨੀ ਝੰਡਾ ਲਗਾ ਦਿੱਤਾ ਸੀ।
ਹਿੰਦੂ ਮੰਦਰਾਂ ਨੂੰ ਬਣਾਇਆ ਗਿਆ ਨਿਸ਼ਾਨਾ
1- ਇਸ ਤੋਂ ਇਲਾਵਾ ਆਸਟ੍ਰੇਲੀਆ 'ਚ ਪਿਛਲੇ ਤਿੰਨ ਮਹੀਨਿਆਂ ਦੌਰਾਨ ਚਾਰ ਤੋਂ ਵੱਧ ਵਾਰ ਹਿੰਦੂ ਮੰਦਰਾਂ ਦੀ ਭੰਨਤੋੜ ਕੀਤੀ ਗਈ। ਮਾਰਚ ਦੇ ਸ਼ੁਰੂ ਵਿੱਚ ਖਾਲਿਸਤਾਨੀ ਸਮਰਥਕਾਂ ਨੇ ਬ੍ਰਿਸਬੇਨ ਵਿੱਚ ਇੱਕ ਪ੍ਰਮੁੱਖ ਹਿੰਦੂ ਮੰਦਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਭੰਨਤੋੜ ਕੀਤੀ।
2- ਇਸ ਤੋਂ ਪਹਿਲਾਂ 23 ਜਨਵਰੀ ਨੂੰ ਮੈਲਬੌਰਨ ਦੇ ਐਲਬਰਟ ਪਾਰਕ 'ਚ ਸਥਿਤ ਇਸਕੋਨ ਮੰਦਰ ਦੀਆਂ ਕੰਧਾਂ 'ਤੇ ਭਾਰਤ ਵਿਰੋਧੀ ਨਾਅਰੇ ਲਿਖੇ ਗਏ ਸਨ ਅਤੇ ਉਥੇ ਬਣੇ ਚਿੱਤਰਾਂ ਨੂੰ ਤੋੜ ਦਿੱਤਾ ਗਿਆ ਸੀ।
3- 16 ਜਨਵਰੀ ਨੂੰ ਵਿਕਟੋਰੀਆ ਦੇ ਕੈਰਮ ਡਾਊਨ ਵਿੱਚ ਇਤਿਹਾਸਕ ਸ਼੍ਰੀ ਸ਼ਿਵ ਵਿਸ਼ਨੂੰ ਮੰਦਰ ਵਿੱਚ ਵੀ ਅਜਿਹੀ ਹੀ ਭੰਨਤੋੜ ਕੀਤੀ ਗਈ ਸੀ।
4- ਇਸੇ ਤਰ੍ਹਾਂ ਦੀ ਘਟਨਾ 12 ਜਨਵਰੀ ਨੂੰ ਮੈਲਬੌਰਨ 'ਚ ਵਾਪਰੀ ਸੀ ਜਿੱਥੇ ਸਵਾਮੀਨਾਰਾਇਣ ਮੰਦਰ 'ਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਭਾਰਤ ਵਿਰੋਧੀ ਨਾਅਰੇਬਾਜ਼ੀ ਕੀਤੀ ਗਈ ਸੀ।
ਪੜ੍ਹੋ ਇਹ ਅਹਿਮ ਖ਼ਬਰ-ChatGPT ਦੇ ਬਾਅਦ ਹੁਣ ਇਸ ਦੇਸ਼ 'ਚ ਬੈਨ ਹੋਵੇਗੀ 'ਅੰਗਰੇਜ਼ੀ', ਬੋਲਣ 'ਤੇ ਵੀ ਲੱਗੇਗਾ ਭਾਰੀ ਜੁਰਮਾਨਾ
ਪਿਛਲੇ ਮਹੀਨੇ ਜਦੋਂ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਭਾਰਤ ਆਏ ਸਨ ਤਾਂ ਦੁਵੱਲੀ ਮੀਟਿੰਗ ਦੌਰਾਨ ਪੀ.ਐੱਮ ਨਰਿੰਦਰ ਮੋਦੀ ਨੇ ਆਸਟ੍ਰੇਲੀਆ ਵਿਚ ਹਿੰਦੂ ਮੰਦਰਾਂ 'ਤੇ ਹਮਲਿਆਂ ਦਾ ਮੁੱਦਾ ਉਠਾਇਆ ਸੀ। ਅਲਬਾਨੀਜ਼ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਭਾਰਤੀ ਭਾਈਚਾਰੇ ਅਤੇ ਹਿੰਦੂ ਮੰਦਰਾਂ ਦੀ ਸੁਰੱਖਿਆ ਦਾ ਭਰੋਸਾ ਦਿੱਤਾ ਸੀ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।