'ਖਾਲਸਾ ਏਡ' ਸੰਸਥਾਪਕ ਰਵੀ ਸਿੰਘ ਨੂੰ ਹੋਇਆ ਕੋਰੋਨਾ, ਟਵੀਟ ਕਰ ਦਿੱਤੀ ਜਾਣਕਾਰੀ

09/30/2020 2:22:45 AM

ਲੰਡਨ - 'ਖਾਲਸਾ ਏਡ' ਦੇ ਸੰਸਥਾਪਕ ਰਵਿੰਦਰ ਸਿੰਘ (ਰਵੀ ਸਿੰਘ) ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਅੱਜ (ਮੰਗਲਵਾਰ) ਉਨਾਂ ਨੇ ਖੁਦ ਆਪਣੇ ਟਵਿੱਟਰ ਹੈਂਡਲ 'ਤੇ ਸਾਂਝੀ ਕੀਤੀ। ਟਵੀਟ ਵਿਚ ਉਨਾਂ ਲਿਖਿਆ ਕਿ, 'ਪਿਆਰੇ ਸਾਥੀਓ, ਪਿਛਲੇ ਬੁੱਧਵਾਰ ਤੋਂ ਮੈਂ ਕਾਫੀ ਤੇਜ਼ ਬੁਖਾਰ ਦਾ ਸ਼ਿਕਾਰ ਹੋ ਰਿਹਾ ਹਾਂ। ਮੈਂ ਕਦੇ ਇੰਨਾ ਟੁੱਟਿਆ ਮਹਿਸੂਸ ਨਹੀਂ ਕੀਤਾ। ਮੇਰੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਉਨਾਂ ਅੱਗੇ ਲਿਖਿਆ ਕਿ ਉਹ ਦਵਾਈ ਲੈ ਰਹੇ ਹਨ ਅਤੇ ਜ਼ਿਆਦਾ ਸਮਾਂ ਆਰਾਮ ਕਰ ਰਹੇ ਹਨ। ਮੇਰੇ ਪਰਿਵਾਰ ਦੇ ਕੁਝ ਮੈਂਬਰਾਂ ਦੀ ਵੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।'

ਟਵੀਟ ਤੋਂ ਬਾਅਦ ਉਨਾਂ ਦੇ ਸ਼ੁਤਚਿੰਤਕਾਂ ਨੇ ਉਨਾਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹੋਏ ਕਈ ਰੀ-ਟਵੀਟ ਕੀਤੇ। ਦੱਸ ਦਈਏ ਕਿ ਖਾਲਸਾ ਏਡ ਇਕ ਅੰਤਰਰਾਸ਼ਟਰੀ ਗੈਰ-ਲਾਭਕਾਰੀ ਰਾਹਤ ਸੰਗਠਨ ਹੈ, ਜਿਹੜਾ ਕਿ ਸਭ ਤੋਂ ਮੂਹਰੇ ਹੋ ਕੇ ਕੁਦਰਤੀ ਆਫਤਾਂ, ਜੰਗੀ ਖੇਤਰਾਂ ਵਿਚ ਫਸੇ ਲੋਕਾਂ ਨੂੰ ਰਾਹਤ ਸਮੱਗਰੀ ਪਹੁੰਚਾਉਂਦਾ ਅਤੇ ਉਨਾਂ ਦੀ ਮਦਦ ਕਰਦਾ ਹੈ। ਉਥੇ ਹੀ ਪੂਰੀ ਦੁਨੀਆ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜਿਸ ਕਾਰਨ ਹੁਣ ਤੱਕ 33,622,735 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 1,007,750 ਲੋਕਾਂ ਰੀ-ਕਵਰ ਕੀਤੇ ਜਾ ਚੁੱਕੇ ਹਨ ਅਤੇ 24,928,494 ਲੋਕਾਂ ਦੀ ਮੌਤ ਹੋ ਗਈ ਹੈ। 


Khushdeep Jassi

Content Editor

Related News