''ਖਾਲਸਾ ਕੈਂਪ'' ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਵਿਖੇ ਸੰਪੰਨ
Tuesday, Aug 27, 2024 - 12:59 PM (IST)
ਰੋਮ/ਮਿਲਾਨ (ਦਲਵੀਰ ਕੈਂਥ,ਸਾਬੀ ਚੀਨੀਆ): ਇਟਲੀ ਦੀ ਸੰਗਤ ਨੂੰ ਗੁਰੂ ਨਾਨਕ ਦੇ ਘਰ ਨਾਲ ਜੋੜਨ ਦਾ ਉਪਰਾਲਾ ਕਰਦੇ ਆ ਰਹੇ ਰਾਜਧਾਨੀ ਰੋਮ ਤੇ ਲਾਸੀਓ ਸੂਬੇ ਪ੍ਰਸਿੱਧ ਸ਼ਹਿਰ ਲਵੀਨੀਓ ਦੇ ਸਭ ਤੋਂ ਪੁਰਾਤਨ ਤੇ ਵੱਡੇ ਗੁਰਦੁਆਰਾ ਗੋਬਿੰਦਸਰ ਸਾਹਿਬ ਵਿਖੇ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰੂ ਨਾਨਕ ਦੀ ਸਿੱਖੀ ਨੂੰ ਚੜ੍ਹਦੀ ਕਲਾ ਵਿੱਚ ਰੱਖਣ ਤਹਿਤ ਖਾਲਸਾ ਕੈਂਪ 2024 ਆਯੋਜਿਤ ਕੀਤਾ ਗਿਆ। ਇਹ ਕੈਂਪ ਦੋ ਹਫ਼ਤੇ ਚੱਲਿਆ, ਜਿਸ ਵਿਚ ਇਲਾਕੇ ਦੇ ਬਹੁਗਿਣਤੀ ਬੱਚਿਆਂ ਨੇ ਹਿੱਸਾ ਲਿਆ।
ਸਮਾਪਤੀ ਦੇ ਸਮੇ ਕੈਂਪ ਦੇ ਸਿੱਖਿਅਤ ਬੱਚਿਆਂ ਵੱਲੋਂ ਕੀਰਤਨ, ਕਵੀਸ਼ਰੀ, ਕਵਿਤਾਂਵਾਂ ਸ਼ਬਦ ਗਾਇਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਖਾਲਸਾ ਕੈਂਪ ਵਿੱਚ ਇੰਡੀਆਂ ਤੋਂ ਵਿਸ਼ੇਸ਼ ਤੌਰ 'ਤੇ ਪੁੱਜੇ ਪ੍ਰੋਫੈਸਰ ਗਿਆਨੀ ਭਾਈ ਸੰਤੋਖ ਸਿੰਘ ਜੀ (ਲਖਨਊ) ਵਾਲਿਆਂ ਵੱਲੋਂ ਬੱਚਿਆਂ ਨੂੰ ਕੀਰਤਨ ਸਿਖਾਊਣ ਦੀ ਵੱਡ ਮੁੱਲੀ ਸੇਵਾ ਕੀਤੀ ਗਈ। ਸਾਰੇ ਇਲਾਕੇ ਦੀਆਂ ਸੰਗਤਾਂ ਤੇ ਸਮੂਹ ਪ੍ਰਬੰਧਕ ਸੇਵਾਦਾਰਾਂ ਨੌਜਵਾਨ ਵੀਰਾਂ ਭੈਣਾਂ ਵੱਲੋਂ ਇਸ ਕੈਂਪ ਵਿੱਚ ਵੱਡਮੁੱਲੇ ਯੋਗਦਾਨ ਪਾਏ ਗਏ।
ਪੜ੍ਹੋ ਇਹ ਅਹਿਮ ਖ਼ਬਰ-ਸੁਨੀਤਾ ਵਿਲੀਅਮਸ ਦੀ ਤਨਖਾਹ ਬਾਰੇ ਜਾਣ ਹੋ ਜਾਓਗੇ ਹੈਰਾਨ
ਭਾਈ ਬਲਕਾਰ ਸਿੰਘ ਸਟੇਜ ਸੈਕਟਰੀ ਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸਾਰੇ ਕੈਂਪ ਸਮਾਗਮ ਨੂੰ ਵੱਡੀ ਜਿਮ੍ਹੇਵਾਰੀ ਨਾਲ ਨਿਭਾਇਆ ਗਿਆ। ਇਸ ਮੌਕੇ ਇਸ ਖਾਲਸਾ ਕੈਂਪ ਵਿੱਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਦੇ ਮਾਪਿਆਂ ਤੇ ਸੰਗਤਾਂ ਵੱਲੋਂ ਇੰਨਾਂ ਉਪਰਾਲਿਆਂ ਦੀ ਬਹੁਤ ਸਲਾਹਿਆ ਗਿਆ। ਪੂਰੇ ਯੂਰਪ ਤੇ ਸੰਸਾਰ ਭਰ ਦੇ ਗੁਰਦੁਆਰਾ ਸਾਹਿਬ ਸੇਵਾਦਾਰ ਪ੍ਰਬੰਧਕ ਕਮੇਟੀਆਂ ਨੂੰ ਇਸ ਤਰ੍ਹਾਂ ਦੇ ਕੈਂਪ ਲਾਜਮੀ ਬਣਾਉਣੇ ਚਾਹੀਦੇ ਹਨ ਤਾਂ ਜੋ ਵਿਦੇਸ਼ੀ ਧਰਤੀ 'ਤੇ ਬੱਚਿਆਂ ਨੂੰ ਗੁਰਬਾਣੀ ਤੇ ਧਰਮ ਪ੍ਰਤੀ ਜਾਣਕਾਰੀ ਤੇ ਗਿਆਨ ਹਾਸ਼ਲ ਹੋ ਸਕੇ।ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੱਚਿਆਂ ਯਾਦਗਾਰੀ ਪ੍ਰਮਾਣ ਪੱਤਰ ਦੇ ਕੇ ਨਿਭਾਜਿਆ ਗਿਆ। ਇਸ ਮੌਕੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।