ਸ਼ੈਪਰਟਨ ''ਚ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ
Monday, Apr 20, 2026 - 02:38 PM (IST)
ਮੈਲਬੌਰਨ (ਮਨਦੀਪ ਸਿੰਘ ਸੈਣੀ )- ਵਿਕਟੋਰੀਆ ਸੂਬੇ ਦੇ ਪੰਜਾਬੀ ਵਸੋ ਵਾਲੇ ਪੇਂਡੂ ਸ਼ਹਿਰ ਸ਼ੈਪਰਟਨ ਵਿਖੇ ਬੀਤੇ ਦਿਨੀਂ ਸਮੂਹ ਸਾਧ ਸੰਗਤ ਵਲੋਂ ਖਾਲਸਾ ਸਾਜਨਾ ਦਿਵਸ ਬਹੁਤ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਥਾਨਕ ਸੰਗਤ ਵੱਲੋਂ ਨਗਰ ਕੀਰਤਨ ਦੀ ਸੇਵਾ ਕੀਤੀ ਗਈ । ਉਪਰੰਤ ਗੁਰੂ ਕੀ ਲਾਡਲੀ ਫੌਜ ਨਿਹੰਗ ਸਿੰਘਾਂ ਵਲੋਂ ਗਤਕੇ ਦੇ ਜੌਹਰ ਵੀ ਦਿਖਾਏ ਗਏ।

ਪੜ੍ਹੋ ਇਹ ਅਹਿਮ ਖ਼ਬਰ- ਕੈਨੇਡੀਅਨ ਸੂਬੇ 'ਚ ਧਾਰਮਿਕ ਚਿੰਨ੍ਹ ਪਹਿਨਣ 'ਤੇ ਸਖ਼ਤੀ, 150 ਮੁਲਾਜ਼ਮ ਬਰਖਾਸਤ, ਸਿੱਖ ਭਾਈਚਾਰਾ ਵੀ ਪ੍ਰਭਾਵਿਤ
ਸਮੂਹ ਸ਼ਹਿਰ ਅਤੇ ਲਾਗਲੇ ਕਸਬਾ ਨਿਵਾਸੀਆਂ ਵੱਲੋ ਨਗਰ ਕੀਰਤਨ ਦੇ ਵਿੱਚ ਹਾਜ਼ਰੀਆਂ ਭਰੀਆਂ ਗਈਆਂ। ਸ੍ਰੀ ਅਖੰਡ ਪਾਠ ਦੇ ਭੋਗ ਤੋਂ ਉਪਰੰਤ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ । ਇਸ ਮੌਕੇ ਵਿਸ਼ੇਸ਼ ਤੌਰ 'ਤੇ ਹਾਜ਼ਰ ਮੇਅਰ ਸ਼ੇਨ ਸਾਅਲੀ ਅਤੇ ਸੰਸਦ ਮੈਂਬਰ ਸੈਮ ਬਿਰਲ ਵਲੋਂ ਸਮੂਹ ਸਿੱਖ ਸੰਗਤ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਉੱਘੇ ਕਿਸਾਨ ਆਗੂ ਸੁਖਵਿੰਦਰ ਸਿੰਘ ਅਤੇ ਸਾਥੀਆਂ ਵੱਲੋਂ ਖੇਤੀਬਾੜੀ ਨਾਲ ਜੁੜੇ ਦਰਪੇਸ਼ ਮੁੱਦਿਆਂ ਅਤੇ ਢਿੱਲੀ ਆਵਾਸ ਨੀਤੀ ਕਰਕੇ ਆ ਰਹੀ ਮਜ਼ਦੂਰਾਂ ਦੀ ਘਾਟ ਤੋਂ ਵੀ ਸੰਸਦ ਮੈਂਬਰ ਨੂੰ ਜਾਣੂ ਕਰਵਾਇਆ ਗਿਆ। ਸੰਸਦ ਮੈਂਬਰ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਹ ਇਹ ਮੁੱਦੇ ਪਹਿਲ ਦੇ ਅਧਾਰ ਤੇ ਪਾਰਲੀਮੈਂਟ ਵਿੱਚ ਚੁੱਕਣਗੇ। ਜ਼ਿਕਰਯੋਗ ਹੈ ਕਿ ਸ਼ੈਪਰਟਨ ਸ਼ਹਿਰ ਵਿੱਚ ਜ਼ਿਆਦਾਤਰ ਪੰਜਾਬੀ ਖੇਤੀਬਾੜੀ ਧੰਦੇ ਨਾਲ ਜੁੜੇ ਹੋਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
