ਆਸਟ੍ਰੇਲੀਆ ਦੇ ਗੁਰੂਘਰਾਂ 'ਚ ਸ਼ਰਧਾ ਨਾਲ ਮਨਾਇਆ ਖ਼ਾਲਸਾ ਸਾਜਨਾ ਦਿਵਸ
Monday, Apr 15, 2019 - 10:58 AM (IST)

ਬ੍ਰਿਸਬੇਨ, (ਸੁਰਿੰਦਰਪਾਲ ਸਿੰਘ ਖੁਰਦ)— ਦੇਸ਼ ਤੇ ਵਿਦੇਸ਼ ਵਿਚ ਜਿੱਥੇ ਹਰ ਪਾਸੇ ਸਿੱਖ ਧਰਮ ਦੇ ਖ਼ਾਲਸਾ ਸਾਜਨਾ ਦਿਵਸ ਸਬੰਧੀ ਧਾਰਮਿਕ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ, ਉੱਥੇ ਆਸਟ੍ਰੇਲੀਆ ਦੇ ਕੁਈਨਜ਼ਲੈਂਡ ਸੂਬੇ ਦੇ ਵੱਖ-ਵੱਖ ਗੁਰਦੁਆਰਾ ਸਹਿਬਾਨ ਗੁਰਦੁਆਰਾ ਸਿੰਘ ਸਭਾ ਟੈਂਗਮ, ਗੁਰਦੁਆਰਾ ਸਾਹਿਬ ਬ੍ਰਿਸਬੇਨ ਸਿੱਖ ਟੈਂਪਲ ਲੋਗਨ ਰੋਡ, ਗੁਰੂ ਨਾਨਕ ਸਿੱਖ ਟੈਂਪਲ ਇਨਾਲਾ, ਗੁਰੂ ਮਾਨਿਓ ਗ੍ਰੰਥ ਗੁਰਦੁਆਰਾ ਸਾਹਿਬ ਹੈਲਨਸਵੇਲ ਗੋਲਡਕੋਸਟ ਅਤੇ ਗੁਰਦੁਆਰਾ ਸਾਹਿਬ ਨਾਰੰਗ ਗੋਲਡਕੋਸਟ ਵਿਖੇ ਵੀ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।
ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੇ ਚੋਲਾ ਸਾਹਿਬ ਦੀ ਸੇਵਾ ਕੀਤੀ ਗਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅੰਮ੍ਰਿਤਮਈ ਬਾਣੀ ਦੇ ਅਖੰਠ ਪਾਠ ਜੀ ਦੇ ਭੋਗ ਪਾਏ ਜਾਣ ਉਪਰੰਤ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਗਏ। ਜਿਸ 'ਚ ਭਾਈ ਸੁਖਦੇਵ ਸਿੰਘ ਜੀ, ਹਰਜਿੰਦਰ ਸਿੰਘ ਜੀ, ਭਾਈ ਪ੍ਰੀਤ ਸਿੰਘ ਜੀ ਪੱਟੀ ਵਾਲੇ ਹਜ਼ੂਰੀ ਰਾਗੀ ਜੱਥੇ, ਭਾਈ ਕੁਲਦੀਪ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਕਾਰਜ ਸਿੰਘ ਹਜ਼ੂਰੀ ਰਾਗੀ ਜਥਾ, ਗਿਆਨੀ ਸੁਖਵਿੰਦਰ ਸਿੰਘ ਜੀ ਭੰਗਾਲਾ, ਭਾਈ ਅਵਤਾਰ ਸਿੰਘ ਜੀ ਦੂਲੋਵਾਲ, ਭਾਈ ਸ਼ਰਨਦੀਪ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਹਰਦੀਪ ਸਿੰਘ, ਭਾਈ ਹਰਜਿੰਦਰ ਸਿੰਘ, ਭਾਈ ਮਨਦੀਪ ਸਿੰਘ, ਜਸਕੀਰਤ ਸਿੰਘ ਆਦਿ ਦੇ ਪੰਥ ਪ੍ਰਸਿੱਧ ਜੱਥਿਆਂ ਵਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ, ਵੀਰ ਰਸੀ ਵਾਰਾਂ ਤੇ ਕਥਾਂ ਵਿਚਾਰਾਂ ਦੁਆਰਾ ਗੁਰੂ ਸਾਹਿਬਾਨ ਜੀ ਵਲੋਂ ਦਰਸਾਏ ਗਏ ਜੀਵਨ ਫ਼ਲਸਫੇ ਅਤੇ ਸਿੱਖਿਆਵਾਂ ਬਾਰੇ ਚਾਨਣਾ ਪਾਇਆ ਗਿਆ।
ਉਨ੍ਹਾਂ ਸੰਗਤਾਂ ਨੂੰ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਵਿਸਾਖੀ ਦੇ ਇਤਿਹਾਸਕ ਦਿਨ ਖ਼ਾਲਸਾ ਪੰਥ ਦੀ ਸਿਰਜਣਾ ਕਰ ਇੱਕ ਨਵੇ ਯੁੱਗ ਤੇ ਕ੍ਰਾਂਤੀ ਦੀ ਨੀਹ ਰੱਖ ਹਰੇਕ ਵਰਗ ਦੇ ਲੋਕਾ ਨੂੰ ਬਰਾਬਰੀ ਦੇ ਹੱਕ-ਹਕੂਕ ਦਿੱਤੇ ਅਤੇ ਜਬਰ ਤੇ ਜ਼ੁਲਮ ਦੇ ਖਿਲਾਫ ਅਵਾਜ਼ ਬੁਲੰਦ ਕਰ ਅਣਖ ਨਾਲ ਜਿਊਣ ਲਈ ਪ੍ਰੇਰਨਾ ਦਿੱਤੀ ਹੈ।ਗੁਰੂ ਸਾਹਿਬਾਨ ਨੇ ਸਰਬ-ਸਾਂਝੀਵਾਲਤਾ, ਕ੍ਰਾਂਤੀਕਾਰੀ ਵਿਚਾਰਧਾਰਾ, ਕਰਮਕਾਂਡਾਂ ਦਾ ਖੰਡਨ, ਕਿਰਤ ਕਰੋ ਤੇ ਵੰਡ ਕੇ ਛਕੋ, ਸੱਚਾ ਸੁੱਚਾ ਜੀਵਨ ਜਿਊਣ, ਸਮਾਜਿਕ ਬਰਾਬਰੀ ਦੀ ਜੀਵਨ ਜਾਚ, ਨਾਮ ਸਿਮਰਨ, ਹਾਊਮੇ-ਹੰਕਾਰ ਤਿਆਗ ਕੇ ਸਾਦਗੀ ਵਾਲਾ ਜੀਵਨ ਬਤੀਤ ਕਰਨ ਆਦਿ ਦੇ ਸੰਦੇਸ਼ ਦਿੱਤੇ ਹਨ ਜੋ ਕਿ ਹਮੇਸ਼ਾ ਹੀ ਜੀਵਨ ਵਿਚ ਮਾਰਗਦਰਸ਼ਨ ਦਾ ਕਾਰਜ ਕਰਦੇ ਹਨ।ਇਸ ਮੌਕੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ।
ਉਪਰੰਤ ਗੁਰੂ ਘਰ ਦੇ ਸੇਵਾਦਾਰ ਰਣਦੀਪ ਸਿੰਘ ਜੌਹਲ, ਸੁਖਦੇਵ ਸਿੰਘ ਗਰਚਾ, ਜਸਜੋਤ ਸਿੰਘ ਪ੍ਰਧਾਨ, ਅਵਨਿੰਦਰ ਸਿੰਘ ਲਾਲੀ, ਮਨਦੀਪ ਸਿੰਘ, ਸੁਖਰਾਜ ਸਿੰਘ, ਸੁਖਦੇਵ ਸਿੰਘ ਵਿਰਕ, ਅਮਰਜੀਤ ਸਿੰਘ ਮਾਹਲ ਪ੍ਰਧਾਨ, ਜਰਨੈਲ ਸਿੰਘ ਬਾਸੀ, ਹਰਜਿੰਦਰ ਰੰਧਾਵਾ, ਪ੍ਰਧਾਨ ਡਾ. ਰਣਧੀਰ ਸਿੰਘ, ਸੁਰਜੀਤ ਸਿੰਘ ਅਤੇ ਡਾ. ਜਗਤਜੀਤ ਸਿੰਘ ਆਦਿ ਨੇ ਸੰਗਤਾ ਨੂੰ ਖ਼ਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆ ਆਪਣੇ ਸੰਬੋਧਨ 'ਚ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਵੱਲੋ ਦਰਸਾਏ ਮਾਰਗ ਤੋ ਸੇਧ ਲੈ ਕੇ ਗੁਰੂ ਵਾਲੇ ਬਣਨ ਅਤੇ ਬਾਣੇ ਤੇ ਬਾਣੀ ਦੇ ਧਾਰਨੀ ਬਣਨਾ ਚਾਹੀਦਾ ਹੈ।ਇਸ ਮੌਕੇ ਤੇ ਗੁਰੂ ਦੀਆ ਸੰਗਤਾਂ ਨੇ ਹੁੰਮ-ਹੁਮਾ ਕੇ ਹਾਜ਼ਰੀ ਭਰੀ। ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਸਿੰਘ ਸੰਗਤਾਂ