ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 24 ਅਪ੍ਰੈਲ ਨੂੰ

04/18/2022 12:51:15 PM

ਰੋਮ/ਇਟਲੀ (ਕੈਂਥ)- ਇਟਲੀ ਦੇ ਲਾਸੀਓ ਸੂਬੇ ਦੇ ਜ਼ਿਲ੍ਹਾ ਲਾਤੀਨਾ ਦੇ ਸ਼ਹਿਰ ਪੁਨਤੀਨੀਆ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ ਪੁਨਤੀਨੀਆ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਇਟਲੀ ਵਿੱਚ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਜਾਏ ਜਾਣ ਵਾਲੇ ਨਗਰ ਕੀਰਤਨਾਂ ਦੀ ਲੜੀ ਤਹਿਤ 24 ਅਪ੍ਰੈਲ ਨੂੰ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ 24 ਅਪ੍ਰੈਲ ਦਿਨ ਐਤਵਾਰ ਨੂੰ ਸਵੇਰੇ ਭੋਗ ਉਪਰੰਤ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਕੀਰਤਨ ਦਰਬਾਰ ਸਜਾਇਆ ਜਾਵੇਗਾ। ਇਸ ਉਪਰੰਤ 12 ਵਜੇ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਕੀਤੀ ਜਾਵੇਗੀ। 

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਜਾਣ ਵਾਲੇ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਹੋਵੇਗੀ। ਇਸ ਮੌਕੇ ਵਿਸ਼ੇਸ਼ ਦੀਵਾਨ ਵੀ ਸਜਾਏ ਜਾਣਗੇ, ਜਿਸ ਵਿੱਚ ਪੰਥ ਦੇ ਪ੍ਰਸਿੱਧ ਢਾਡੀ ਮਨਦੀਪ ਸਿੰਘ ਹੀਰਾਂਵਾਲਿਆ ਦਾ ਜੱਥਾ ਗੁਰ ਇਤਿਹਾਸ ਸਰਵਣ ਕਰਵਾਉਣਗੇ। ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਨੇ ਇਲਾਕੇ ਦੀਆਂ ਸੰਗਤਾਂ ਨੂੰ ਵੱਧ ਚੜ੍ਹ ਕੇ ਇਸ ਮਹਾਨ ਨਗਰ ਕੀਰਤਨ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ।


cherry

Content Editor

Related News