ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

Tuesday, Apr 12, 2022 - 01:35 PM (IST)

ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਰੋਮ (ਕੈਂਥ) - ਗੁਰਦੁਆਰਾ ਬਾਬਾ ਬੁੱਢਾ ਜੀ ਸਿੱਖ ਸੈਂਟਰ ਕਸਤੇਨੇਦਲੋ ਦੀ ਪ੍ਰਬੰਧਕੀ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਸਤੇਨੇਦਲੋ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਦੇ ਵਿੱਚ ਇਸ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਬਾਬਾ ਬੁੱਢਾ ਜੀ ਸਿੱਖ ਸੈਂਟਰ ਕਸਤੇਨੇਦਲੋ ਤੋਂ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਦੇ ਵਿੱਚ ਬਹੁਤ ਹੀ ਸੁਚੱਜੇ ਢੰਗ ਦੇ ਨਾਲ਼ ਅਤੇ ਸਿੱਖੀ ਪਰੰਪਰਾਵਾਂ ਤਹਿਤ ਹੋਈ।

PunjabKesari

ਸਾਰੇ ਰਸਤੇ ਵਿਚ ਸੰਗਤਾਂ ਦੁਆਰਾ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ ਅਤੇ ਜੈਕਾਰਿਆ ਦੀਆਂ ਗੂੰਜਾਂ ਵਾਰ-ਵਾਰ ਸੁਣਾਈ ਦੇ ਰਹੀਆਂ ਸਨ। ਇਸ ਮੌਕੇ ਬਾਬਾ ਅਜੀਤ ਸਿੰੰਘ, ਬਾਬਾ ਜੁਝਾਰ ਸਿੰੰਘ, ਗੱਤਕਾ ਅਕਾਦਮੀ ਬਨਿੳਲੋ ਮੇਲਾ ਵੱਲੋਂ ਗੱਤਕੇ ਦੇ ਜੌਹਰ ਵੀ ਦਿਖਾਏ ਗਏ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਦਸਤਾਰ ਲਹਿਰ ਵੱਲੋਂ ਸੈਂਕੜੇ ਨੌਜਵਾਨਾਂ ਦੇ ਦਸਤਾਰਾਂ ਸਜਾਈਆਂ ਗਈਆਂ। ਇਲਾਕੇ ਦੇ ਹੋਰਨਾਂ ਗੁਰਦੁਆਰਾ ਸਾਹਿਬ, ਵੱਖ-ਵੱਖ ਸੰਸਥਾਵਾਂ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਇਸ ਨਗਰ ਕੀਰਤਨ ਦੌਰਾਨ ਵੱਖ-ਵੱਖ ਤਰ੍ਹਾਂ ਦੇ ਗੁਰੂ ਕੇ ਲੰਗਰ  ਜਿਨ੍ਹਾਂ ਵਿਚ ਚਾਹ, ਪਕੌੜੇ, ਪੀਜਾ, ਪਾਣੀ, ਜੂਸ ਆਦਿ ਦੇ ਸਟਾਲ ਵੀ ਲਗਾਏ ਗਏ ਸਨ।

ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਕਸਤੇਨੇਦੋਲੋ ਦੇ ਅਧਿਕਾਰੀਆਂ ਨੂੰ ਨਗਰ ਕੀਰਤਨ ਮੌਕੇ ਸਨਮਾਨਤ ਕੀਤਾ ਗਿਆ। ਸ਼ਾਮ ਕਸਤੇਨੇਦਲੋ ਦੀ ਪਰਿਕਰਮਾ ਕਰ ਨਗਰ ਕੀਰਤਨ ਦੀ ਸਮਾਪਤੀ ਗੁਰਦੁਆਰਾ ਸਾਹਿਬ ਵਿਖੇ ਹੋਈ ਅਤੇ  ਇਸ ਨਗਰ ਕੀਰਤਨ ਮੌਕੇ ਵੱਖ-ਵੱਖ ਸੇਵਾਵਾਂ ਲਈ ਗੁਰਦਆਰਾ ਪ੍ਰਬੰਧਕ ਕਮੇਟੀ ਵਲੋਂ ਵੱਖ-ਵੱਖ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ, ਇਲਾਕੇ ਦੀ ਸੰਗਤਾਂ ਅਤੇ ਸੇਵਾਦਾਰਾਂ ਦਾ ਮਾਨ ਸਨਮਾਨ ਕੀਤਾ ਗਿਆ।


author

cherry

Content Editor

Related News